ਪੰਜਾਬ

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

ਕੌਮੀ ਮਾਰਗ ਬਿਊਰੋ | September 04, 2025 08:19 PM

ਚੰਡੀਗੜ੍ਹ-ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ਼ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਔਖੇ ਸਮਿਆਂ ਵਿੱਚ ਲੋਕਾਂ ਦੀ ਸਲਾਮਤੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਪੱਖ ਢੰਗ ਨਾਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੁਕਸਾਨ ਦੀ ਭਰਪਾਈ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

Have something to say? Post your comment

 
 
 

ਪੰਜਾਬ

ਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ : ਐਡਵੋਕੇਟ ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਹਸਪਤਾਲ 'ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ-ਸੰਜੇ ਸਿੰਘ

ਉਘੇ ਸਿੱਖ ਚਿੰਤਕ  ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ 8 ਸਤੰਬਰ ਨੂੰ-ਬਾਬਾ ਬਲਬੀਰ ਸਿੰਘ 

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਤੋਂ ਬਰੇਲੀ ਲਈ ਰਵਾਨਾ

ਪੰਜਾਬ ਦੇ ਹੜ੍ਹ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਹਨ: ਭੂਪੇਸ਼ ਬਘੇਲ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ