ਪੰਜਾਬ

ਖੁੱਡੀਆਂ ਨੇ ਖੇਤੀਬਾੜੀ ਤੇ ਪੇਂਡੂ ਆਰਥਿਕਤਾ 'ਤੇ ਹੜ੍ਹਾਂ ਦੇ ਵਿਨਾਸ਼ਕਾਰੀ ਪ੍ਰਭਾਵ ਨੂੰ ਉਜਾਗਰ ਕੀਤਾ

ਕੌਮੀ ਮਾਰਗ ਬਿਊਰੋ | September 04, 2025 08:41 PM

ਚੰਡੀਗੜ੍ਹ- ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ।

ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ 'ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਸੂਬੇ ਦੇ ਦੌਰੇ ‘ਤੇ ਆਏ ਸਨ।

ਹੜ੍ਹਾਂ ਕਾਰਨ ਵੱਡੇ ਪੱਧਰ ਉੱਤੇ ਹੋਏ ਨੁਕਸਾਨ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁਢਲੀ ਪੜਤਾਲ ਅਨੁਸਾਰ 4 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫਸਲਾਂ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਈਆਂ ਹਨ। ਵਾਢੀ ਦੇ ਸੀਜ਼ਨ ਤੋਂ ਕੁਝ ਹਫ਼ਤੇ ਪਹਿਲਾਂ, ਝੋਨੇ ਦੀ ਫ਼ਸਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਬਾਹੀ ਦੇ ਨਤੀਜੇ ਵਜੋਂ ਕਿਸਾਨਾਂ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਪਸ਼ੂਧਨ ਨੂੰ ਹੋਏ ਭਾਰੀ ਨੁਕਸਾਨ ਨਾਲ ਪੇਂਡੂ ਆਰਥਿਕਤਾ 'ਤੇ ਹੋਰ ਵੀ ਮਾੜਾ ਪ੍ਰਭਾਵ ਪਿਆ ਹੈ।

ਸ. ਖੁੱਡੀਆਂ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦਾ ਵਿਸ਼ੇਸ਼ ਯੋਗਦਾਨ ਹੈ ਅਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਕੇਂਦਰੀ ਖ਼ੁਰਾਕ ਪੂਲ ਵਿੱਚ ਪੰਜਾਬ ਅਹਿਮ ਯੋਗਦਾਨ ਪਾਉਂਦਾ ਹੈ। ਹਾਲਾਂਕਿ ਹੜ੍ਹਾਂ ਕਾਰਨ ਫ਼ਸਲਾਂ, ਖੇਤੀਬਾੜੀ ਬੁਨਿਆਦੀ ਢਾਂਚਾ ਅਤੇ ਪੇਂਡੂ ਆਰਥਿਕਤਾ ਵੱਡੇ ਪੱਧਰ ‘ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਸੂਬੇ ਦੀ ਆਰਥਿਕ ਰੀੜ੍ਹ ਦੀ ਹੱਡੀ ਖੇਤੀਬਾੜੀ ਬਹੁਤ ਜ਼ਿਆਦਾ ਦਬਾਅ ਹੇਠ ਹੈ, ਇਸ ਲਈ ਇਸ ਖੇਤਰ ਨੂੰ ਮੁੜ ਸੁਰਜੀਤ ਕਰਨ ਅਤੇ ਕਿਸਾਨਾਂ ਨੂੰ ਫ਼ੌਰੀ ਸਹਾਇਤਾ ਦੀ ਲੋੜ ਹੈ।

ਹੜ੍ਹ ਪੀੜਤਾਂ ਲਈ ਨਿਗੂਣੇ ਮੁਆਵਜ਼ੇ ‘ਤੇ ਚਿੰਤਾ ਪ੍ਰਗਟਾਉਂਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀ ਮੌਜੂਦਾ ਮੁਆਵਜ਼ਾ 6, 800 ਰੁਪਏ ਪ੍ਰਤੀ ਏਕੜ ਹੈ, ਜੋ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮੁਆਵਜ਼ੇ ਨੂੰ ਵਧਾ ਕੇ ਘੱਟੋ-ਘੱਟ 50, 000 ਰੁਪਏ ਪ੍ਰਤੀ ਏਕੜ ਕੀਤਾ ਜਾਵੇ।

ਸ. ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ 8, 000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨਾਂ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਲੋੜ ਹੈ।

 

Have something to say? Post your comment

 
 
 

ਪੰਜਾਬ

ਪੰਜਾਬ ਦੇ ਹੜ੍ਹ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਹਨ: ਭੂਪੇਸ਼ ਬਘੇਲ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

‘ਵੇਰਕਾ` ਕਰ ਰਿਹਾ ਹੈ ਪੰਜਾਬ ਭਰ ਵਿੱਚ ਵੱਡੇ ਪੱਧਰ `ਤੇ ਰਾਹਤ ਕਾਰਜਾਂ ਦੀ ਅਗਵਾਈ

ਕੇਂਦਰ ਦਾ ਦਿਲ ਅਫਗਾਨਿਸਤਾਨ ਲਈ ਖੁੱਲ੍ਹਾ ਹੈ, ਪੰਜਾਬ ਲਈ ਬੰਦ: ਆਹਲੂਵਾਲੀਆ

ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

ਖਾਲਸਾ ਕਾਲਜ ਅਤੇ ਪਬਲਿਕ ਸਕੂਲ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਅਤੇ ਚੈੱਕ ਰਾਹੀਂ ਪਾਇਆ ਯੋਗਦਾਨ

ਦੇਵੀ ਵਾਲਾ ਰੋਡ ਕੋਟਕਪੂਰਾ ਦੀ ਸੀਵਰੇਜ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕੀਤਾ ਜਾਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ