ਪੰਜਾਬ

ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਕੌਮੀ ਮਾਰਗ ਬਿਊਰੋ | September 05, 2025 08:28 PM

ਚੰਡੀਗੜ੍ਹ- ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ ਕੁੱਲ 33000 ਲੀਟਰ ਪੈਟਰੋਲ, 46500 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਤੇ ਇਸ ਤੋਂ ਇਲਾਵਾ ਪ੍ਰਤੀ ਗੈਸ ਏਜੰਸੀ ਦੇ ਆਧਾਰ 'ਤੇ 1320 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ 4000 ਲੀਟਰ ਪੈਟਰੋਲ ਅਤੇ 4000 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਅਤੇ ਪ੍ਰਤੀ ਏਜੰਸੀ ਦੇ ਆਧਾਰ 'ਤੇ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਨੂੰ 1000 ਲੀਟਰ ਪੈਟਰੋਲ ਤੇ 1500 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਤੇ ਬਠਿੰਡਾ ਨੂੰ 1500 ਲੀਟਰ ਪੈਟਰੋਲ ਤੇ 3000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਫਰੀਦਕੋਟ ਦੇ ਪੈਟਰੋਲ ਪੰਪਾਂ ਨੂੰ 1000 ਲੀਟਰ ਪੈਟਰੋਲ ਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

ਫਿਰੋਜ਼ਪੁਰ ਅਤੇ ਫਾਜ਼ਿਲਕਾ (ਹਰੇਕ) ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ, ਫਤਿਹਗੜ੍ਹ ਸਾਹਿਬ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਗੁਰਦਾਸਪੁਰ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਹੁਸ਼ਿਆਰਪੁਰ ਲਈ 500 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਜਲੰਧਰ ਲਈ 500 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਕਪੂਰਥਲਾ ਲਈ 500 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਲੁਧਿਆਣਾ ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਮਲੇਰਕੋਟਲਾ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ ਅਤੇ ਮਾਨਸਾ ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

ਇਸੇ ਤਰ੍ਹਾਂ ਮੋਗਾ ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਪਟਿਆਲਾ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 65 ਗੈਸ ਸਿਲੰਡਰ, ਪਠਾਨਕੋਟ ਲਈ 2000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਰੂਪਨਗਰ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਐਸ.ਏ.ਐਸ. ਨਗਰ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 80 ਗੈਸ ਸਿਲੰਡਰ, ਐਸ.ਬੀ.ਐਸ. ਲਈ 2000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਸ੍ਰੀ ਮੁਕਤਸਰ ਸਾਹਿਬ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ, ਸੰਗਰੂਰ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਤਰਨਤਾਰਨ ਲਈ 3000 ਲੀਟਰ ਪੈਟਰੋਲ ਅਤੇ 4000 ਲੀਟਰ ਡੀਜ਼ਲ ਭੰਡਾਰ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

 

Have something to say? Post your comment

 
 
 

ਪੰਜਾਬ

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ-ਸੰਜੇ ਸਿੰਘ

ਉਘੇ ਸਿੱਖ ਚਿੰਤਕ  ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ 8 ਸਤੰਬਰ ਨੂੰ-ਬਾਬਾ ਬਲਬੀਰ ਸਿੰਘ 

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਤੋਂ ਬਰੇਲੀ ਲਈ ਰਵਾਨਾ

ਪੰਜਾਬ ਦੇ ਹੜ੍ਹ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਹਨ: ਭੂਪੇਸ਼ ਬਘੇਲ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

‘ਵੇਰਕਾ` ਕਰ ਰਿਹਾ ਹੈ ਪੰਜਾਬ ਭਰ ਵਿੱਚ ਵੱਡੇ ਪੱਧਰ `ਤੇ ਰਾਹਤ ਕਾਰਜਾਂ ਦੀ ਅਗਵਾਈ

ਕੇਂਦਰ ਦਾ ਦਿਲ ਅਫਗਾਨਿਸਤਾਨ ਲਈ ਖੁੱਲ੍ਹਾ ਹੈ, ਪੰਜਾਬ ਲਈ ਬੰਦ: ਆਹਲੂਵਾਲੀਆ