ਪੰਜਾਬ

ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 06, 2025 07:17 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਗਤਾਂ ਨਾਲ ਗੁਰ-ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ ਪੂਰਨਪੁਰ ਤੋਂ ਆਰੰਭ ਹੋ ਕੇ ਸਾਹਗੜ, ਪੀਲੀਭੀਤ, ਮਝੋਲਾ, ਖਟੀਮਾ, ਝਨਕਟ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਪੁੱਜਾ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਸ ਨਗਰ ਕੀਰਤਨ ਪ੍ਰਤੀ ਸਥਾਨਕ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ।
ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਰੁਕੇਗਾ, ਜਿਥੋਂ 7 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਬਰੇਲੀ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਚੀਫ ਗੁਰਦੁਆਰਾ ਇੰਸਪੈਕਟਰ ਸ. ਜਗਦੀਸ਼ ਸਿੰਘ ਬੁੱਟਰ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ. ਜਗਜੀਤ ਸਿੰਘ, ਸ. ਬਲਬੀਰ ਸਿੰਘ, ਡਾ. ਜੋਗਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ-ਸੰਜੇ ਸਿੰਘ

ਉਘੇ ਸਿੱਖ ਚਿੰਤਕ  ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ 8 ਸਤੰਬਰ ਨੂੰ-ਬਾਬਾ ਬਲਬੀਰ ਸਿੰਘ 

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਤੋਂ ਬਰੇਲੀ ਲਈ ਰਵਾਨਾ

ਪੰਜਾਬ ਦੇ ਹੜ੍ਹ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਹਨ: ਭੂਪੇਸ਼ ਬਘੇਲ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

‘ਵੇਰਕਾ` ਕਰ ਰਿਹਾ ਹੈ ਪੰਜਾਬ ਭਰ ਵਿੱਚ ਵੱਡੇ ਪੱਧਰ `ਤੇ ਰਾਹਤ ਕਾਰਜਾਂ ਦੀ ਅਗਵਾਈ

ਕੇਂਦਰ ਦਾ ਦਿਲ ਅਫਗਾਨਿਸਤਾਨ ਲਈ ਖੁੱਲ੍ਹਾ ਹੈ, ਪੰਜਾਬ ਲਈ ਬੰਦ: ਆਹਲੂਵਾਲੀਆ