ਨੈਸ਼ਨਲ

ਪਿੰਡ ਜੇਠੂਵਾਲ ਵਿਖੇ ਸਰਕਾਰ ਦੀ ਸਖਤ ਪਾਬੰਦੀਆਂ ਦੇ ਬਾਵਜੂਦ ਵੱਡੇ ਪੱਧਰ ਤੇ ਹੋ ਰਹੀ ਰੁੱਖਾਂ ਦੀ ਚੋਰੀ ਕਟਾਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 07, 2025 08:46 PM

ਨਵੀਂ ਦਿੱਲੀ- ਪੰਜਾਬ ਸਰਕਾਰ ਵਲੋਂ ਰੁੱਖਾਂ ਦੀ ਕਟਾਈ 'ਤੇ ਪ੍ਰਤੀ ਰੁੱਖ 10 ਹਜ਼ਾਰ ਰੁਪਏ ਤੱੱਕ ਦਾ ਜੁਰਮਾਨਾ ਵਰਗੀਆਂ ਸਖਤ ਪਾਬੰਦੀਆਂ ਲਾਗੂ ਹੋਣ ਦੇ ਬਾਵਜੂਦ ਸੂਬੇ ਵਿਚ ਰੁੱਖਾਂ ਦੀ ਚੋਰੀ ਕਟਾਈ ਰੁਕਣ ਦਾ ਨਾਮ ਨਹੀ ਲੈ ਰਹੀ, ਐਸਾ ਹੀ ਇਕ ਮਾਮਲਾ ਅਪਰਬਾਰੀ ਦੁਆਬ ਨਹਿਰ ਦੇ ਕੰਢੇ ਪਿੰਡ ਜੇਠੂਵਾਲ ਵਿਖੇ ਸਾਹਮਣੇ ਆਇਆ ਹੈ, ਜਿਥੇ ਜੰਗਲਾਤ ਵਿਭਾਗ ਦੇ ਪੰਦਰਾਂ ਦੇ ਕਰੀਬ ਰੁੱਖਾਂ ਦੀ ਇਕੋ ਰਾਤ ਵਿਚ ਹੋਈ ਚੋਰੀ ਕਟਾਈ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੈ। ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਇਸ ਅਪਰਾਧ ਦਾ ਇਲਾਕਾ ਨਿਵਾਸੀਆਂ ਅਤੇ ਸਮਾਜ ਸੇਵਾ ਸੁਸਾਇਟੀ ਦੇ ਆਗੂ ਭਾਈ ਮਨਜੀਤ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਮੌਕੇ ਦੇ ਪਹੁੰਚ ਕੇ ਨੋਟਿਸ ਲਿਆ ਗਿਆ, ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਅਪਰਾਧ ਦੇ ਦੋਸ਼ੀਆਂ ਦੀ ਭਾਲ ਕਰਕੇ ਸਖਤ ਕਾਰਵਾਈ ਕੀਤੀ ਜਾਵੇ । ਇਸ ਮਸਲੇ ਤੇ ਬੋਲਦਿਆਂ ਭਾਈ ਖਾਲਸਾ ਨੇ ਕਿਹਾ ਕਿ ਮੁਨਾਫਾਖੋਰ ਲੋਕਾਂ ਵਲੋਂ ਕੁਦਰਤੀ ਵਾਤਾਵਰਣ ਦੀ ਤਬਾਹੀ ਨਜਾਇਜ਼ ਮਾਈਨਿੰਗ ਕਾਰਨ ਅੱਜ ਹਿਮਾਚਲ, ਉਤਰਾਖੰਡ ਵਰਗੇ ਸੂਬਿਆਂ ਵਿਚ ਹਜਾਰਾਂ ਲੋਕ ਕੁਦਰਤੀ ਆਫਤਾਂ ਵਰਗੇ ਸੰਕਟਾਂ ਦਾ ਸਾਹਮਣਾ ਕਰ ਰਹੇ ਹਨ ਉਥੇ ਪੰਜਾਬ ਦਾ ਦਰਿਆਈ ਏਰੀਆ ਭਿਆਨਕ ਹੜ੍ਹਾਂ ਦੀ ਲਪੇਟ ਵਿਚ ਹੈ ਜਿਸਦੇ ਸਿੱਧੇ ਜਿੰਮੇਵਾਰ ਐਸੇ ਅਪਰਾਧ ਹਨ । ਜਦੋਂ ਇਸ ਸਬੰਧੀ ਜੰਗਲਾਤ ਵਿਭਾਗ ਦੇ ਅਫਸਰ ਸੁਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਪੁਲਿਸ ਚੌਂਕੀ ਸੋਹੀਆਂ ਖੁਰਦ, ਥਾਣਾ ਹੇਅਰ ਕੰਬੋਅ, ਥਾਣਾ ਮਕਬੂਲਪੁਰਾ ਵਿਖੇ ਰੁੱਖਾਂ ਦੀ ਨਜਾਇਜ਼ ਕਟਾਈ ਦੀਆਂ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਮਸਲੇ ਦੀ ਜਾਂਚ ਕਰਕੇ ਦੋਸ਼ੀਆਂ ਦੀ ਭਾਲ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਭਾਈ ਮਨਜੀਤ ਸਿੰਘ ਖਾਲਸਾ, ਡਾ.ਤਲਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਦੇਵ ਸਿੰਘ, ਰੇਸ਼ਮ ਸਿੰਘ ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਆਦਿ ਹਾਜਰ ਸਨ ।

Have something to say? Post your comment

 
 
 

ਨੈਸ਼ਨਲ

ਸ਼ਹੀਦ ਭਾਈ ਦਿਲਾਵਰ ਸਿੰਘ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਰੈਣ ਸਬਾਈ ਕੀਰਤਨ

ਸ਼ਹੀਦੀ ਜਾਗਰਿਤੀ ਯਾਤਰਾ ਲਈ ਸੁਖਵਿੰਦਰ ਸਿੰਘ ਵੱਲੋਂ ਅਦੁੱਤੀ ਸ਼ਬਦ ਦੀ ਰਿਕਾਰਡਿੰਗ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ- ਹਰਮੀਤ ਸਿੰਘ ਕਾਲਕਾ

ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਫੰਡ ਜਮਾ ਕਰਵਾਇਆ

ਤਖ਼ਤ ਪਟਨਾ ਸਾਹਿਬ ਤੋਂ ਨਿਕਲਣ ਵਾਲੀ ਸ਼ਹੀਦੀ ਜਾਗਰਤੀ ਯਾਤਰਾ ਲਈ ਦਿੱਲੀ ਤੋਂ ਪਾਲਕੀ ਬੱਸ ਰਵਾਨਾ

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ

ਪਾਣੀ ਨੂੰ ਹਥਿਆਰ ਬਣਾਉਣ ਦੀ ਨੀਤੀ ਚਿੰਤਾਜਨਕ: ਭਾਈ ਅਮਰੀਕ ਸਿੰਘ ਗਿੱਲ

ਸ਼੍ਰੀ ਅਕਾਲ ਤਖਤ ਸਾਹਿਬ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਣ -ਕੀਤੀ ਅਪੀਲ ਗੁਰਪਤਵੰਤ ਸਿੰਘ ਪੰਨੂ ਨੇ

ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਵਿਕਰਮਜੀਤ ਸਿੰਘ ਸਾਹਨੀ ਵਲੋਂ ਮੁਫ਼ਤ ਹੁਨਰ ਸਿਖਲਾਈ ਅਤੇ ਨੌਕਰੀਆਂ ਦੇਣ ਦੀ ਪੇਸ਼ਕਸ਼