ਪੰਜਾਬ

ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ,ਮੁਹਿੰਮ ਦੀ ਸਿੱਖਿਆ ਮੰਤਰੀ ਨੇ ਕੀਤੀ ਸੁਰੂਆਤ

ਕੌਮੀ ਮਾਰਗ ਬਿਊਰੋ | September 08, 2025 08:51 PM

ਸਰਸਾ ਨੰਗਲ- ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਕੂਲ ਸਰਸਾ ਨੰਗਲ ਤੋਂ ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ਮੁਹਿੰਮ ਦੀ ਸੁਰੂਆਤ ਕੀਤੀ ਹੈ ਅਤੇ ਇਸ ਮੁਹਿੰਮ ਵਿੱਚ ਹਰ ਕਿਸੇ ਨੂੰ ਵੱਧ ਤੋ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਪਿਛਲੇ ਕਈ ਦਿਨਾਂ ਤੋ ਹੜ੍ਹਾਂ ਕਾਰਨ ਪੰਜਾਬ ਦੇ ਲਗਭਗ 20 ਹਜ਼ਾਰ ਸਰਕਾਰੀ ਸਕੂਲ ਬੰਦ ਕੀਤੇ ਹੋਏ ਸਨ, ਜ਼ਿਨ੍ਹਾਂ ਨੂੰ ਅੱਜ ਸਾਫ ਸਫਾਈ ਲਈ ਖੋਲਿਆ ਗਿਆ ਹੈ, ਭਲਕੇ 9 ਸਤੰਬਰ ਨੂੰ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀ ਪਹੁੰਚ ਜਾਣਗੇ। ਅੱਜ ਅਸੀ ਇਨ੍ਹਾਂ ਸਰਕਾਰੀ ਸਕੂਲਾਂ ਦੀ ਸਾਫ ਸਫਾਈ ਅਤੇ ਸਥਿਤੀ ਜਾਨਣ ਲਈ ਇੱਕ ਵਿਸੇਸ਼ ਮੁਹਿੰਮ ਅਰੰਭ ਕੀਤੀ ਹੈ। ਜਿਸ ਤਹਿਤ ਆਪਣੇ ਆਪਣੇ ਇਲਾਕੇ ਦੇ ਸਰਕਾਰੀ ਸਕੂਲਾਂ ਵਿਚ ਸਾਫ ਸਫਾਈ ਦਾ ਵਿਸੇਸ਼ ਅਭਿਆਨ ਚਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਸਾਥੀ ਵਿਧਾਇਕਾਂ, ਪਿੰਡਾਂ ਦੇ ਪੰਚਾਂ, ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਸਕੂਲ ਮੈਂਨੇਜਮੈਂਟ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਰਕਾਰੀ ਸਕੂਲਾਂ ਵਿਚ ਜਾ ਕੇ ਅਰੰਭ ਕੀਤੀ ਸਾਫ ਸਫਾਈ ਮੁਹਿੰਮ ਵਿੱਚ ਸਹਿਯੋਗ ਦੇਣ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਬੰਦ ਰਹਿਣ ਕਾਰਨ ਇਨ੍ਹਾਂ ਸਕੂਲਾਂ ਵਿਚ ਸਾਫ ਸਫਾਈ ਦੀ ਜਰੂਰਤ ਹੈ ਅਤੇ ਜੇਕਰ ਕਿਤੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਅਤੇ ਕੂੜਾ ਕਰਕਟ ਦੀ ਸਮੱਸਿਆ ਹੈ, ਉਸ ਨੂੰ ਅੱਜ ਹੀ ਹੱਲ ਕਰਵਾ ਲਿਆ ਜਾਵੇ। ਉਨ੍ਹਾਂ ਨੇ ਬੀਤੀ ਸ਼ਾਮ ਵੀ ਇਹ ਅਪੀਲ ਕੀਤੀ ਸੀ ਕਿ ਜੇਕਰ ਕਿਤੇ ਕੋਈ ਇਮਾਰਤ ਅਸੁਰੱਖਿਅਤ ਜਾਪਦੀ ਹੋਵੇ ਤਾਂ ਉਸ ਬਾਰੇ ਤੁਰੰਤ ਜਿਲ੍ਹੇ ਦੇ ਡਿਪਟੀ ਕਮਿਸ਼ਨਰ, ਐਸ.ਡੀ.ਐਮ ਜਾਂ ਇੰਜੀਨਿਅਰ ਵਿੰਗ ਨੂੰ ਸੂਚਿਤ ਕੀਤਾ ਜਾਵੇ, ਕਿਉਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸੁਰੱਖਿਆਂ ਸਾਡੀ ਪ੍ਰਾਥਮਿਕਤਾ ਹੈ।
ਇਸ ਮੌਕੇ ਜੁਝਾਰ ਸਿੰਘ ਆਸਪੁਰ ਮੈਂਬਰ ਸੈਣੀ ਵੈਲਫੇਅਰ ਬੋਰਡ ਪੰਜਾਬ, ਜਗਮੀਤ ਕੌਰ ਸਕੂਲ ਇੰਚਾਰਜ, ਹਰਵਿੰਦਰ ਕੌਰ ਬਲਾਕ ਪ੍ਰਧਾਨ, ਸੋਹਣ ਸਿੰਘ, ਸੀਤਾ ਰਾਮ, ਮੋਹਣ ਸਿੰਘ ਸਰਪੰਚ, ਨਵਪ੍ਰੀਤ ਸਿੰਘ, ਗੁਰਮੇਲ ਸਿੰਘ ਨੰਬਰਦਾਰ, ਹਰਭਜਨ ਸਿੰਘ, ਅਵਤਾਰ ਸਿੰਘ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ’ਤੇ ਜਾਗਰੂਕ ਕਰਨ ਸਬੰਧੀ ਕੈਂਪ ਲਗਾਇਆ ਗਿਆ

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਹੜ ਮਾਰੇ ਪੰਜਾਬ ਨਾਲ 1600 ਕਰੋੜ ਰੁਪਏ ਦੇ ਕੇ ਪ੍ਰਧਾਨ ਮੰਤਰੀ ਨੇ ਕੀਤਾ ਹੈ ਭੱਦਾ ਮਜਾਕ- ਆਮ ਆਦਮੀ ਪਾਰਟੀ

ਮੋਹਾਲੀ ਪੁਲਿਸ ਨੇ ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਹੜ੍ਹ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਕੀਤਾ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ 

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗਿਆ ਅੰਮ੍ਰਿਤਸਰ ਦਾ ਹੜ ਪੀੜਿਤ ਪਿੰਡ ਸੇਵਾ ਲਈ

ਹੜ੍ਹਾਂ ਵਿੱਚ ਸਿੱਖ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਉਤਰਾਖੰਡ ਦੇ ਮੁੱਖ ਮੰਤਰੀ ਨੇ ਕਾਸ਼ੀਪੁਰ ਵਿਖੇ ਪੁੱਜ ਕੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਬੁੱਢਾ ਦਲ ਵਲੋਂ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂੰਮਾਨਗੜ੍ਹ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਜਾਹੋ ਜਲਾਲ ਨਾਲ ਮਨਾਇਆ