ਪੰਜਾਬ

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | September 08, 2025 08:50 PM

ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਿੰਡੀਕੇਟ ਵੱਲੋਂ ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੰੁਚਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ।

ਡੀਜੀਪੀ ਨੇ ਕਿਹਾ ਕਿ ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈੱਟਵਰਕਾਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ਹਿਰ ਦੇ ਬਾਹਰਵਾਰ ਤੋਂ ਨਸ਼ਾ ਤਸਕਰ ਸੋਨੀ ਸਿੰਘ ਨੂੰ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੀ, ਜਿਸ ਦੇ ਖਿ਼ਲਾਫ਼ ਐਨਡੀਪੀਐਸ ਐਕਟ ਦੇ ਛੇ ਮਾਮਲੇ ਦਰਜ ਹਨ ਅਤੇ ਜੋ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ, ਨੇ ਲਗਭਗ 30 ਕਿਲੋ ਹੈਰੋਇਨ ਦੀਆਂ ਖੇਪਾਂ ਡਰੋਨ ਰਾਹੀਂ ਹਾਸਲ ਕੀਤੀਆਂ ਸਨ, ਜੋ ਕਿ ਇਸ ਲੜੀ ਵਿੱਚ ਅੱਗੇ ਸਪਲਾਈ ਕੀਤੀਆਂ ਜਾਣੀਆਂ ਸਨ।

ਸੀਪੀ ਨੇ ਕਿਹਾ ਕਿ ਸੋਨੀ ਦੇ ਖੁਲਾਸੇ `ਤੇ, ਉਸਦੇ ਸਾਥੀ ਗੁਰਸੇਵਕ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸਨੂੰ 8.037 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ।ਗੁਰਸੇਵਕ ਵੱਲੋਂ ਖੇਪਾਂ ਸ਼ਹਿਰ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਬਾਅਦ ਸੋਨੀ ਦੇ ਇਸ ਤਸਕਰੀ ਮਾਡਿਊਲ ਦੇ ਬਾਕੀ ਸਰਗਰਮ ਮੈਂਬਰਾਂ ਨੂੰ ਵੀ ਨਾਮਜ਼ਦ ਕਰਕੇ ਅਤੇ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 177 ਮਿਤੀ 06-09-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

 

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ’ਤੇ ਜਾਗਰੂਕ ਕਰਨ ਸਬੰਧੀ ਕੈਂਪ ਲਗਾਇਆ ਗਿਆ

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਹੜ ਮਾਰੇ ਪੰਜਾਬ ਨਾਲ 1600 ਕਰੋੜ ਰੁਪਏ ਦੇ ਕੇ ਪ੍ਰਧਾਨ ਮੰਤਰੀ ਨੇ ਕੀਤਾ ਹੈ ਭੱਦਾ ਮਜਾਕ- ਆਮ ਆਦਮੀ ਪਾਰਟੀ

ਮੋਹਾਲੀ ਪੁਲਿਸ ਨੇ ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਹੜ੍ਹ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਕੀਤਾ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ 

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗਿਆ ਅੰਮ੍ਰਿਤਸਰ ਦਾ ਹੜ ਪੀੜਿਤ ਪਿੰਡ ਸੇਵਾ ਲਈ

ਹੜ੍ਹਾਂ ਵਿੱਚ ਸਿੱਖ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਉਤਰਾਖੰਡ ਦੇ ਮੁੱਖ ਮੰਤਰੀ ਨੇ ਕਾਸ਼ੀਪੁਰ ਵਿਖੇ ਪੁੱਜ ਕੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਬੁੱਢਾ ਦਲ ਵਲੋਂ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂੰਮਾਨਗੜ੍ਹ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਜਾਹੋ ਜਲਾਲ ਨਾਲ ਮਨਾਇਆ