ਪੰਜਾਬ

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬਰੇਲੀ ਤੋਂ ਕਾਸ਼ੀਪੁਰ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 08, 2025 08:47 PM

ਅੰਮ੍ਰਿਤਸਰ-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਮਾਡਲ ਟਾਊਨ) ਬਰੇਲੀ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਬਾਣੀ ਗੁਰ-ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰੇਲੀ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ (ਮਾਡਲ ਟਾਊਨ) ਬਰੇਲੀ ਤੋਂ ਆਰੰਭ ਹੋ ਕੇ ਬਹੇੜੀ, ਨਾਨਕਪੁਰੀ ਟਾਂਡਾ, ਕਿੱਛਾ, ਰੁਦਰਪੁਰ, ਦੋਰਾਹਾ (ਬਾਜਪੁਰ) ਤੋਂ ਹੁੰਦਾ ਹੋਇਆ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਉਤਰਾਖੰਡ ਵਿਖੇ ਪੁੱਜਾ। 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਤਸ਼ਾਹ ਨਾਲ ਸਵਾਗਤ ਕੀਤਾ।
ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਵਿਖੇ ਰੁਕੇਗਾ, ਜਿਥੋਂ 9 ਸਤੰਬਰ ਨੂੰ ਅਗਲੇ ਪੜਾਅ ਗੜ੍ਹ ਮੁਕਤੇਸ਼ਵਰ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਚੀਫ ਗੁਰਦੁਆਰਾ ਇੰਸਪੈਕਟਰ ਸ. ਜਗਦੀਸ਼ ਸਿੰਘ ਬੁੱਟਰ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ. ਐਮ.ਪੀ. ਸਿੰਘ, ਸ. ਮਨਜੀਤ ਸਿੰਘ ਨਾਗਪਾਲ, ਸ. ਹਰਮਨ ਸਿੰਘ, ਸ. ਮਾਲਕ ਸਿੰਘ ਕਾਲਰਾ, ਸ. ਪਰਮਜੀਤ ਸਿੰਘ ਓਬਰਾਏ, ਜਥੇਦਾਰ ਸੁਰਜੀਤ ਸਿੰਘ ਬਘੌਰਾ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ’ਤੇ ਜਾਗਰੂਕ ਕਰਨ ਸਬੰਧੀ ਕੈਂਪ ਲਗਾਇਆ ਗਿਆ

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਹੜ ਮਾਰੇ ਪੰਜਾਬ ਨਾਲ 1600 ਕਰੋੜ ਰੁਪਏ ਦੇ ਕੇ ਪ੍ਰਧਾਨ ਮੰਤਰੀ ਨੇ ਕੀਤਾ ਹੈ ਭੱਦਾ ਮਜਾਕ- ਆਮ ਆਦਮੀ ਪਾਰਟੀ

ਮੋਹਾਲੀ ਪੁਲਿਸ ਨੇ ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਹੜ੍ਹ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਕੀਤਾ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ 

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗਿਆ ਅੰਮ੍ਰਿਤਸਰ ਦਾ ਹੜ ਪੀੜਿਤ ਪਿੰਡ ਸੇਵਾ ਲਈ

ਹੜ੍ਹਾਂ ਵਿੱਚ ਸਿੱਖ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਉਤਰਾਖੰਡ ਦੇ ਮੁੱਖ ਮੰਤਰੀ ਨੇ ਕਾਸ਼ੀਪੁਰ ਵਿਖੇ ਪੁੱਜ ਕੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਬੁੱਢਾ ਦਲ ਵਲੋਂ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂੰਮਾਨਗੜ੍ਹ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਜਾਹੋ ਜਲਾਲ ਨਾਲ ਮਨਾਇਆ