ਪੰਜਾਬ

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਰਵਾਨਾ ਕੀਤੀਆਂ ਸਪਰੇਅ ਮਸ਼ੀਨਾਂ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 08, 2025 08:48 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅੱਜ 10 ਸਪਰੇਅ ਮਸ਼ੀਨਾਂ ਵੱਖ-ਵੱਖ ਇਲਾਕਿਆਂ ਲਈ ਭੇਜੀਆਂ ਗਈਆਂ। ਇਸ ਸਬੰਧੀ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਕਾਰਜ ਲਗਾਤਾਰ ਚੱਲ ਰਹੇ ਹਨ, ਉਥੇ ਹੀ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਵਿਚ ਬਿਮਾਰੀਆਂ ਫੈਲਣ ਦੇ ਖਦਸ਼ੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਸਪਰੇਅ ਮਸ਼ੀਨਾਂ ਰਾਹੀਂ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਮਾਨਯੋਗ ਪ੍ਰਧਾਨ ਸਾਹਿਬ ਦੀਆਂ ਹਦਾਇਤਾਂ ’ਤੇ ਅੱਜ 10 ਸਪਰੇਅ ਮਸ਼ੀਨਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀਆਂ ਗਈਆਂ ਹਨ ਅਤੇ ਅਗਲੇ ਦਿਨਾਂ ਵਿਚ ਹੋਰ ਮਸ਼ੀਨਾਂ ਵੀ ਭੇਜੀਆਂ ਜਾਣਗੀਆਂ। ਇਹ ਮਸ਼ੀਨਾਂ ਜਰੱਈਏ ਹਰ ਪਿੰਡ ਤੱਕ ਪਹੁੰਚ ਕਰਕੇ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ, ਤਾਂ ਜੋ ਮੱਛਰ ਅਤੇ ਹੋਰ ਜ਼ਹਿਰੀਲੇ ਕੀੜਿਆਂ ਤੋਂ ਬਚਾਅ ਹੋ ਸਕੇ।

ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਨ੍ਹਾਂ ਸਪਰੇਅ ਮਸ਼ੀਨਾਂ ਦੀ ਸੇਵਾ ਜਲੰਧਰ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਵਿਚ ਸ. ਸਤਪਾਲ ਸਿੰਘ ਮੁਲਤਾਨੀ ਰਿਚੀ ਟਰੈਵਲ, ਸ. ਅਮਰਬੀਰ ਸਿੰਘ ਮੌਂਟੀ, ਸ. ਗੁਰਦੀਪ ਸਿੰਘ ਰਾਵੀ, ਸ. ਇੰਦਰਪ੍ਰੀਤ ਸਿੰਘ ਕਾਲੜਾ ਅਤੇ ਬੀਬੀ ਬਰਿੰਦਰ ਕੌਰ ਹੋਠੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜਿਥੇ ਸ਼੍ਰੋਮਣੀ ਕਮੇਟੀ ਵੱਡੀਆਂ ਸੇਵਾਵਾਂ ਕਰ ਰਹੀ ਹੈ, ਉਥੇ ਹੀ ਸੰਗਤਾਂ ਵੱਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਰਾਹਤ ਕਾਰਜ ਵਿਚ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੋਂ ਇਲਾਵਾ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਰਣਜੀਤ ਸਿੰਘ ਕਾਹਲੋਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਤਲਵਿੰਦਰ ਸਿੰਘ ਬੁੱਟਰ, ਸ. ਗੁਰਜੀਤ ਸਿੰਘ ਨੀਲਾ ਨਰੋਆ, ਸ. ਜਗਦੀਪ ਸਿੰਘ ਬਿਰਦੀ, ਸ. ਰਣਜੀਤ ਸਿੰਘ ਜਲੰਧਰ ਸਮੇਤ ਹੋਰ ਮੌਜੂਦ ਸਨ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ’ਤੇ ਜਾਗਰੂਕ ਕਰਨ ਸਬੰਧੀ ਕੈਂਪ ਲਗਾਇਆ ਗਿਆ

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਹੜ ਮਾਰੇ ਪੰਜਾਬ ਨਾਲ 1600 ਕਰੋੜ ਰੁਪਏ ਦੇ ਕੇ ਪ੍ਰਧਾਨ ਮੰਤਰੀ ਨੇ ਕੀਤਾ ਹੈ ਭੱਦਾ ਮਜਾਕ- ਆਮ ਆਦਮੀ ਪਾਰਟੀ

ਮੋਹਾਲੀ ਪੁਲਿਸ ਨੇ ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਹੜ੍ਹ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਕੀਤਾ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ 

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗਿਆ ਅੰਮ੍ਰਿਤਸਰ ਦਾ ਹੜ ਪੀੜਿਤ ਪਿੰਡ ਸੇਵਾ ਲਈ

ਹੜ੍ਹਾਂ ਵਿੱਚ ਸਿੱਖ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਉਤਰਾਖੰਡ ਦੇ ਮੁੱਖ ਮੰਤਰੀ ਨੇ ਕਾਸ਼ੀਪੁਰ ਵਿਖੇ ਪੁੱਜ ਕੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਬੁੱਢਾ ਦਲ ਵਲੋਂ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂੰਮਾਨਗੜ੍ਹ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਜਾਹੋ ਜਲਾਲ ਨਾਲ ਮਨਾਇਆ