ਪੰਜਾਬ

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ

ਕੌਮੀ ਮਾਰਗ ਬਿਊਰੋ | September 08, 2025 08:50 PM

ਚੰਡੀਗੜ੍ਹ-  ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਨਿਜ਼ਾਤ ਪਾਉਣ ਲਈ ਸਾਨੂੰ ਕੁਦਰਤ ਦੇ ਨੇੜੇ ਜਾਣਾ ਪੈਣਾ ਤੇ ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਪੈਣਾ ਹੈ। ਪਿਛਲੇ 29 ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਮੋਹਰੇ ਹੋ ਕੇ ਪੀੜਤ ਲੋਕਾਂ ਦੀ ਬਾਂਹ ਫੜਨ ਵਾਲੇ ਸੰਤ ਸੀਚੇਵਾਲ ਨੇ ਕਿਹਾ ਕਿ ਸਾਨੂੰ ਆਲਮੀ ਪੱਧਰ ‘ਤੇ ਜਲਵਾਯੂ ਵਿੱਚ ਆ ਰਹੀਆਂ ਤਬਦੀਲੀਆਂ ਦੇ ਮੱਦੇਨਜ਼ਰ ਆਪਣੀਆਂ ਫਸਲਾਂ ਤੈਅ ਕਰਨੀਆਂ ਪੈਣਗੀਆਂ। ਜਲਵਾਯੂ ਤਬਦੀਲੀ ਨਾਲ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਸਦੇ ਹਾਣ ਦਾ ਬਣਨਾ ਪਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦਾ ਮਾਡਲ ਜੋ ਪੇਸ਼ ਕੀਤਾ ਜਾ ਰਿਹਾ ਹੈ ਉਸ ਨੇ ਤਬਾਹੀ ਮਚਾਈ ਹੋਈ ਹੈ। ਇਸ ਵਿਕਾਸ ਦੇ ਮਾਡਲ ਨੇ ਜੰਗਲਾਂ ਅਤੇ ਪਹਾੜਾਂ ਦਾ ਉਜਾੜਾ ਕੀਤਾ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਦਰਿਆਵਾਂ ਕਿਨਾਰੇ ਸਭਿੱਅਤਾਵਾਂ ਵੱਸਣ ਦਾ ਇਹੀ ਵੱਡਾ ਕਾਰਨ ਸੀ ਕਿ ਦਰਿਆ ਆਪਣੇ ਨਾਲ ਵੱਡੀ ਪੱਧਰ ‘ਤੇ ਉਪਜਾਊ ਮਿੱਟੀ ਲਿਆਂਦੇ ਹਨ। ਇਹੀ ਮਿੱਟੀ ਫਸਲਾਂ ਲਈ ਲਾਹੇਵੰਦ ਹੁੰਦੀ ਸੀ ਪਰ ਜਦੋਂ ਤੋਂ ਮਨੁੱਖ ਨੇ ਕੁਦਰਤ ਨਾਲ ਛੇੜ-ਛਾੜ ਕਰਨੀ ਸ਼ੁਰੂ ਕੀਤੀ ਹੋਈ ਉਦੋਂ ਤੋਂ ਹੀ ਮੁਸੀਬਤਾਂ ਵਿੱਚ ਘਿਰਦਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਤਲੁਜ, ਬਿਆਸ, ਰਾਵੀ ਤੇ ਘੱਗਰ ਦੁਆਲੇ ਕੁਲ 900 ਕਿਲੋਮੀਟਰ ਲੰਮੇ ਧੁੱਸੀ ਬੰਨ੍ਹ ਹਨ। ਇੰਨ੍ਹਾਂ ਵਿੱਚੋਂ 226 ਕਿਲੋਮੀਟਰ ਸਤਲੁਜ, ਰਾਵੀ ਦਾ 164 ਕਿਲੋਮੀਟਰ, ਬਿਆਸ 104 ਕਿਲੋਮੀਟਰ ਅਤੇ ਘੱਗਰ ਲਗਭਗ 100 ਕਿਲੋਮੀਟਰ ਤੱਕ ਧੁੱਸੀ ਬੰਨ੍ਹ ਹਨ। ਇਸ ਤੋਂ ਇਲਾਵਾ ਛੋਟੀਆਂ ਨਦੀਆਂ ਅਤੇ ਚੋਆਂ ਦੇ ਦੁਆਲੇ ਵੀ 300 ਕਿਲੋਮੀਟਰ ਲੰਮੇ ਕੱਚੇ ਬੰਨ੍ਹ ਹਨ। ਦਰਿਆਵਾਂ ਦੇ ਇਹ ਬੰਨ੍ਹ 1950-60 ਦੇ ਦਹਾਕੇ ਦੌਰਾਨ ਬੱਝੇ ਸਨ ਤੇ ਇਸ ਵਾਰ ਪੰਜਾਬ ਵਿੱਚ ਆਏ ਪਾਣੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਸੰਤ ਸੀਚੇਵਾਲ ਨੇ ਕਿਹਾ ਕਿ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਇੰਨ੍ਹਾਂ ‘ਤੇ ਪੱਕੀਆਂ ਸੜਕਾਂ ਬਣਾਈਆਂ ਜਾਣ ਅਤੇ ਬੰਨ੍ਹਾਂ ‘ਤੇ ਰੁੱਖ ਲਾਏ ਜਾਣ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਣ ਲਈ ਕੁਦਰਤ ਦੇ ਨੇੜੇ ਜਾਣ ਦਾ ਸਭ ਤੋਂ ਸੌਖਾ ਤਾਰੀਕਾ ਇਹ ਹੈ ਕਿ ਆਪਣੇ ਖੇਤਾਂ ਵਿੱਚ ਜਾਂ ਮੋਟਰ ‘ਤੇ ਘੱਟੋਂ ਘੱਟ ਪੰਜ ਰੁੱਖ ਲਾਏ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 14 ਲੱਖ ਟਿਊਬੈਲ ਹਨ ਤੇ ਜੇ ਹਰ ਮੋਟਰ ‘ਤੇ ਪੰਜ ਰੁੱਖ ਵੀ ਲੱਗ ਜਾਣ ਤਾਂ 70 ਲੱਖ ਰੁੱਖਾਂ ਦਾ ਵਾਧਾ ਹੋ ਸਕਦਾ ਹੈ, ਜਿਹੜੇ ਹੜ੍ਹਾਂ ਨੂੰ ਘਟਾਉਣ ਵਿੱਚ ਸਹਾਈ ਹੋਣਗੇ ਤੇ ਸਮੇਂ ਅਨੁਸਾਰ ਮੀਂਹ ਪੁਆਉਣ ਵਿੱਚ ਵੀ ਮੱਦਦਗਾਰ ਹੋਣਗੇ।

 

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ’ਤੇ ਜਾਗਰੂਕ ਕਰਨ ਸਬੰਧੀ ਕੈਂਪ ਲਗਾਇਆ ਗਿਆ

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਹੜ ਮਾਰੇ ਪੰਜਾਬ ਨਾਲ 1600 ਕਰੋੜ ਰੁਪਏ ਦੇ ਕੇ ਪ੍ਰਧਾਨ ਮੰਤਰੀ ਨੇ ਕੀਤਾ ਹੈ ਭੱਦਾ ਮਜਾਕ- ਆਮ ਆਦਮੀ ਪਾਰਟੀ

ਮੋਹਾਲੀ ਪੁਲਿਸ ਨੇ ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਹੜ੍ਹ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਕੀਤਾ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ 

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗਿਆ ਅੰਮ੍ਰਿਤਸਰ ਦਾ ਹੜ ਪੀੜਿਤ ਪਿੰਡ ਸੇਵਾ ਲਈ

ਹੜ੍ਹਾਂ ਵਿੱਚ ਸਿੱਖ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਉਤਰਾਖੰਡ ਦੇ ਮੁੱਖ ਮੰਤਰੀ ਨੇ ਕਾਸ਼ੀਪੁਰ ਵਿਖੇ ਪੁੱਜ ਕੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਬੁੱਢਾ ਦਲ ਵਲੋਂ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂੰਮਾਨਗੜ੍ਹ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਜਾਹੋ ਜਲਾਲ ਨਾਲ ਮਨਾਇਆ