ਪੰਜਾਬ

ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਕਰਵਾਇਆ ਦਿਲਜੀਤ ਸਿੰਘ ਬੇਦੀ ਅੰਤਿਮ ਅਰਦਾਸ ਸ਼ਰਧਾਜਲੀ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 08, 2025 09:00 PM

ਅੰਮ੍ਰਿਤਸਰ- ਉੱਘੇ ਸਿੱਖ ਚਿੰਤਕ, ਲੇਖਕ ਤੇ ਸਾਹਿਤਕਾਰ ਸ. ਦਿਲਜੀਤ ਸਿੰਘ ਬੇਦੀ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਧਾਰਮਿਕ ਸਮਾਗਮ ਅੱਜ ਗੁਰਦੁਆਰਾ ਅਕਾਲੀ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਨਾਮ ਸਿਮਰਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਵੀ ਚਲਿਆ। ਇਸ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਅਤੇ ਬੁੱਢਾ ਦਲ ਦੇ ਧਰਮ ਪ੍ਰਚਾਰ ਵਿੰਗ ਦੇ ਮੁਖੀ ਸੰਤ ਬਾਬਾ ਮਨਮੋਹਨ ਸਿੰਘ ਬਾਰਨਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਸੰਤ ਮਹਾਪੁਰਸ਼ਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਭਾਈ ਸੁਖਦੇਵ ਸਿੰਘ ਅਰਦਾਸੀਆ ਦਰਬਾਰ ਸਾਹਿਬ ਵੱਲੋਂ ਅਰਦਾਸ ਕੀਤੀ ਗਈ।

ਅਰਦਾਸ ਉਪਰੰਤ ਸਿੰਘ ਸਾਹਿਬ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਹੋਰਾਂ ਨੇ ਆਪਣੇ ਸੰਬੋਧਨ ਵਿੱਚ ਜਿੱਥੇ ਬੁੱਢਾ ਦਲ ਦੇ ਸਕੱਤਰ ਰਹੇ ਸ. ਦਿਲਜੀਤ ਸਿੰਘ ਬੇਦੀ ਹੋਰਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ। ਉਥੇ ਹੀ ਉਹਨਾਂ ਨੇ ਇਹ ਕਿਹਾ ਕਿ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਉੱਥੇ ਹੀ ਪੰਥ ਦੀ ਨੁਮਾਇੰਦਾ ਜਥੇਬੰਦੀ ਬੁੱਢਾ ਦਲ ਨੂੰ ਹਮੇਸ਼ਾ ਉਹਨਾਂ ਦੀ ਘਾਟ ਮਹਿਸੂਸ ਰਹੇਗੀ ਕਿ ਸ. ਦਿਲਜੀਤ ਸਿੰਘ ਬੇਦੀ ਦਾ ਸਦੀਵੀ ਵਿਛੋੜਾ ਅਕਿਹ ਤੇ ਅਸਿਹ ਹੈ। ਉਹਨਾਂ ਕਿਹਾ ਕਿ ਅੱਜ ਵੀ ਇੰਜ ਮਹਿਸੂਸ ਹੋ ਰਿਹਾ ਹੈ ਕਿ ਦਿਲਜੀਤ ਸਿੰਘ ਬੇਦੀ ਆਪਣੀਆਂ ਅਮੁਲਵਾਨ ਰਚਨਾਵਾਂ, ਲੇਖ ਅਤੇ ਬੁੱਢਾ ਦਲ ਨਾਲ ਸੰਬੰਧਿਤ ਇਤਿਹਾਸਿਕ ਜਾਣਕਾਰੀਆਂ ਨੂੰ ਕਲਮਬੰਧ ਕਰ ਰਿਹਾ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਬੁੱਢਾ ਦਲ ਕੌਮ ਦੀ ਪੰਥਕਨੁਮਾ ਜਮਾਤ ਹੈ, ਜਿਸ ਦੇ ਵਡਮੁੱਲੇ ਖ਼ਜਾਨੇ ਨੂੰ ਵੀ ਸਾਂਭਣ ਦਾ ਕੰਮ ਵੀ ਦਿਲਜੀਤ ਸਿੰਘ ਬੇਦੀ ਹੋਰਾਂ ਨੇ ਕੀਤਾ ਅਜਿਹੇ ਕਾਰਜ ਉਹਨਾਂ ਦੇ ਹਿੱਸੇ ਇਸ ਕਰਕੇ ਆਏ ਹਨ ਕਿਉਂਕਿ ਉਹਨਾਂ ਦੀ ਦੂਰਅਦੇਸ਼ੀ ਸੋਚ ਅਤੇ ਪੰਥਪ੍ਰਸਤੀ ਨੇ ਸਾਰਿਆਂ ਦਾ ਹੀ ਧਿਆਨ ਕੇਂਦਰਿਤ ਕੀਤਾ ਪੰਥਕ ਸਫਾਂ ਵਿੱਚ ਲੇਖਕ ਅਤੇ ਸਾਹਿਤਕਾਰਾਂ ਵਿੱਚ ਵੀ ਉਹਨਾਂ ਨੇ ਆਪਣੀ ਵਿਲੱਖਣ ਪਹਿਚਾਣ ਬਣਾਈ ਅਤੇ ਵਡਮੁੱਲੇ ਕਾਰਜ ਕਰਦਿਆਂ ਉਹਨਾਂ ਨੇ ਬੁੱਢਾ ਦਲ ਲਈ ਵੀ ਮਹਾਨ ਕਾਰਜਾਂ ਨੂੰ ਅੱਗੇ ਲਿਜਾਣ ਦਾ ਕੰਮ ਕੀਤਾ। ਉਹਨਾਂ ਦਾ ਸਦੀਵੀ ਵਿਛੋੜਾ ਵੱਡਾ ਘਾਟਾ ਹੈ ਉਹਨਾਂ ਦੀਆਂ ਰਚਨਾਵਾਂ ਤੇ ਲਿਖਤਾਂ ਹਮੇਸ਼ਾ ਹੀ ਬੁੱਢਾ ਦਲ ਲਈ ਪ੍ਰੇਰਣਾ ਅਤੇ ਮਾਰਗ ਦਰਸ਼ਨ ਬਣੀਆ ਰਹਿਣਗੀਆਂ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦੇ ਨਿਜੀ ਸਹਾਇਕ ਸਰਦਾਰ ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ ਹੋਰਾਂ ਨੇ ਵੀ ਐਡਵੋਕੇਟ ਧਾਮੀ ਹੋਰਾਂ ਵੱਲੋਂ ਭੇਜੇ ਸੋਗ ਸਨੇਹ ਵਿਚ ਪੜਿਆ ਅਤੇ ਸਰਦਾਰ ਦਲਜੀਤ ਸਿੰਘ ਬੇਦੀ ਵੱਲੋਂ ਸ਼੍ਰੋਮਣੀ ਕਮੇਟੀ ਵਿੱਚ ਨਿਭਾਈਆਂ ਅਮੁੱਲੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸਦੀਵੀ ਵਿਛੋੜੇ ਨੂੰ ਵੱਡਾ ਘਾਟਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਦਾਰ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਤੌਰ ਪਬਲੀਸਿਟੀ ਸਕੱਤਰ ਵਜੋਂ ਅਹਿਮ ਕਾਰਜ ਕੀਤੇ ਜੋ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ। ਉਹਨਾਂ ਕਿਹਾ ਕਿ ਦਿਲਜੀਤ ਸਿੰਘ ਬੇਦੀ ਹੋਰਾਂ ਨੇ ਆਪਣੀਆਂ ਵਡਮੁੱਲੀਆਂ ਰਚਨਾਵਾਂ ਦੇ ਨਾਲ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਵੀ ਨਾਮ ਉੱਚਾ ਕੀਤਾ ਜਿਨਾਂ ਦੀ ਘਾਟ ਹਮੇਸ਼ਾ ਸੰਸਥਾ ਅੰਦਰ ਮਹਿਸੂਸ ਹੁੰਦੀ ਰਹੇਗੀ।

ਇਸ ਬਾਬਾ ਬਿਧੀਚੰਦ ਸ੍ਰਪਰਦਾਇ ਤਰਨਾਦਨ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਨਾਹਰ ਸਿੰਘ ਸਾਧ ਹਰੀਆਂ ਬੇਲਾਂ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾਦਲ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲੇ, ਡਾ. ਇੰਦਰ ਸਿੰਘ ਨਿੱਝਰ ਪ੍ਰਧਾਨ ਚੀਫ ਖਾਲਸਾ ਦੀਵਾਨ, ਸਾਬਕਾ ਚੇਅਰਮੈਨ ਸ. ਸੁਰਜੀਤ ਸਿੰਘ ਅਬਲੋਵਾਲ, ਸ. ਪ੍ਰਤਾਪ ਸਿੰਘ ਸਕੱਤਰ, ਸ. ਰਘਬੀਰ ਸਿੰਘ ਸਾਬਕਾ ਸਕੱਤਰ, ਸ. ਰਜਿੰਦਰ ਸਿੰਘ ਰੂਬੀ, ਸਾਬਕਾ ਮੈਨੇਜਬਰ ਹਰਬੰਸ ਸਿੰਘ ਮੱਲੀ, ਸ. ਸੁਲੱਖਣ ਸਿੰਘ ਅਤੇ ਸਮੂਹ ਸ਼੍ਰੋ:ਗੁ:ਪ੍ਰ ਦੇ ਉਚ ਅਧਿਕਾਰੀ ਤੋਂ ਇਲਾਵਾ ਬਾਬਾ ਮਲੂਕ ਸਿੰਘ ਲਾਡੀ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਗੁਰਮੁਖ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਸਤਨਾਮ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਸ. ਪਰਮਜੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ’ਤੇ ਜਾਗਰੂਕ ਕਰਨ ਸਬੰਧੀ ਕੈਂਪ ਲਗਾਇਆ ਗਿਆ

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਹੜ ਮਾਰੇ ਪੰਜਾਬ ਨਾਲ 1600 ਕਰੋੜ ਰੁਪਏ ਦੇ ਕੇ ਪ੍ਰਧਾਨ ਮੰਤਰੀ ਨੇ ਕੀਤਾ ਹੈ ਭੱਦਾ ਮਜਾਕ- ਆਮ ਆਦਮੀ ਪਾਰਟੀ

ਮੋਹਾਲੀ ਪੁਲਿਸ ਨੇ ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਹੜ੍ਹ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਕੀਤਾ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ 

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗਿਆ ਅੰਮ੍ਰਿਤਸਰ ਦਾ ਹੜ ਪੀੜਿਤ ਪਿੰਡ ਸੇਵਾ ਲਈ

ਹੜ੍ਹਾਂ ਵਿੱਚ ਸਿੱਖ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਉਤਰਾਖੰਡ ਦੇ ਮੁੱਖ ਮੰਤਰੀ ਨੇ ਕਾਸ਼ੀਪੁਰ ਵਿਖੇ ਪੁੱਜ ਕੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਬੁੱਢਾ ਦਲ ਵਲੋਂ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂੰਮਾਨਗੜ੍ਹ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਜਾਹੋ ਜਲਾਲ ਨਾਲ ਮਨਾਇਆ