ਪੰਜਾਬ

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | September 09, 2025 07:23 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।
ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏਟੀਐਮ ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿੱਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨਲਾਈਨ ਸ਼ਿਕਾਇਤ ਦਰਜ ਕਰਾ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ। ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ’ਤੇ ਜਾਗਰੂਕ ਕਰਨ ਸਬੰਧੀ ਕੈਂਪ ਲਗਾਇਆ ਗਿਆ

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਹੜ ਮਾਰੇ ਪੰਜਾਬ ਨਾਲ 1600 ਕਰੋੜ ਰੁਪਏ ਦੇ ਕੇ ਪ੍ਰਧਾਨ ਮੰਤਰੀ ਨੇ ਕੀਤਾ ਹੈ ਭੱਦਾ ਮਜਾਕ- ਆਮ ਆਦਮੀ ਪਾਰਟੀ

ਮੋਹਾਲੀ ਪੁਲਿਸ ਨੇ ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਹੜ੍ਹ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਕੀਤਾ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ 

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗਿਆ ਅੰਮ੍ਰਿਤਸਰ ਦਾ ਹੜ ਪੀੜਿਤ ਪਿੰਡ ਸੇਵਾ ਲਈ

ਹੜ੍ਹਾਂ ਵਿੱਚ ਸਿੱਖ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਉਤਰਾਖੰਡ ਦੇ ਮੁੱਖ ਮੰਤਰੀ ਨੇ ਕਾਸ਼ੀਪੁਰ ਵਿਖੇ ਪੁੱਜ ਕੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਬੁੱਢਾ ਦਲ ਵਲੋਂ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂੰਮਾਨਗੜ੍ਹ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਜਾਹੋ ਜਲਾਲ ਨਾਲ ਮਨਾਇਆ