ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਸਹਿਯੋਗ ਨਾਲ “ਸਫ਼ਰ-ਏ-ਪੰਜਾਬੀ 2025” ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਕਰਵਾਇਆ ਗਿਆ।
ਇਹ ਸਮਾਰੋਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਗੁਰੂ ਸਾਹਿਬ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ।
ਸ. ਕਾਲਕਾ ਨੇ ਦੱਸਿਆ ਕਿ ਇਸ ਰੰਗਾਰੰਗ ਸਮਾਗਮ ਵਿੱਚ ਦਿੱਲੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਕਲਾ-ਕੌਸ਼ਲ ਨਾਲ ਦਰਸ਼ਕਾਂ ਦੇ ਦਿਲ ਜਿੱਤ ਲਏ। ਉਨ੍ਹਾਂ ਕਿਹਾ ਕਿ ਹਾਲ ਭਰ ਕੇ ਵਿਦਿਆਰਥੀਆਂ ਦੀਆਂ ਪ੍ਰਸਤੁਤੀਆਂ ਦੇਖ ਕੇ ਗੌਰਵ ਮਹਿਸੂਸ ਹੋਇਆ।ਸ. ਕਾਲਕਾ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਪ੍ਰਦਰਸ਼ਨ ਲਈ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਨੂੰ ਵੀ ਸਮਾਗਮ ਦੀ ਸਫਲਤਾ ਲਈ ਵਧਾਈ ਦਿੱਤੀ।