ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਨੇ ਅੰਮ੍ਰਿਤਸਰ ਦੀ ਵਧੀਕ ਡਿਪਟੀ ਕਮਿਸ਼ਨਰ ਬੀਬਾ ਅਮਨਦੀਪ ਕੌਰ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਵਿਚ ਹੜ੍ਹ ਤੋ ਪ੍ਰਭਾਵਿਤ ਇਕ ਪਿੰਡ ਸੌਂਪਣ ਦੀ ਮੰਗ ਕੀਤੀ। ਅੱਜ ਵਧੀਕ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਏ ਸ੍ਰ ਝੀਂਡਾ ਨੇ ਦਸਿਆ ਕਿ ਉਨਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਕਿਹਾ ਹੈ ਕਿ ਅੰਮ੍ਰਿਤਸਰ ਜਿਲ੍ਹਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋ ਇਕ ਪਿੰਡ ਹਰਿਆਣਾ ਕਮੇਟੀ ਨੂੰ ਸੌਂਪ ਦਿੱਤਾ ਜਾਵੇ ਤਾਂ ਕਿ ਉਥੇ ਅਸੀ ਹੜ੍ਹਾਂ ਤੋ ਪ੍ਰਭਾਵਿਤ ਲੋਕਾਂ ਦੀ ਸੇਵਾ ਕਰ ਸਕੀਏ। ਉਨਾ ਕਿਹਾ ਕਿ ਉਨਾਂ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਸਾਹਿਬਾ ਨੂੰ ਇਹ ਵੀ ਕਿਹਾ ਹੈ ਕਿ ਉਸ ਪਿੰਡ ਵਿਚ ਵਸਦੇ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਹ ਾਰਿਆਣਾ ਕਮੇਟਝੀ ਆਪਣੇ ਖਰਚ ਤੇ ਪੂਰਾ ਕਰੇਗੀ। ਹੜ੍ਹਾਂ ਦੀ ਮਾਰ ਝਲ ਰਹੇ ਲੋਕਾਂ ਤਕ ਰਾਸ਼ਨ ਪਹੁਚਾਉਣਾ, ਜਰੂਰਤ ਦੇ ਕਪੜੇ, ਪਿੰਡ ਵਾਸੀਆਂ ਦੇ ਮੁੜ ਵਸੇਬੇ ਲਈ ਯਤਨ ਕਰਨਾ, ਟੁੱਟੇ ਘਰਾਂ ਦੀ ਮੁਰੰਮਤ ਕਰਵਾਉਣਾ ਵੀ ਸ਼ਾਮਲ ਹੈ। ਸ੍ਰ ਝੀਡਾ ਨੇ ਦਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਨੇ ਉਨਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਇਸ ਬਾਰੇ ਜਲਦ ਹੀ ਸਾਰਥਿਕ ਜਵਾਬ ਦੇਣਗੇ।