ਲੁਧਿਆਣਾ-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਇਲਾਕੇ ਦੀ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਪੰਜਾਬ ਦੇ ਅੰਦਰ ਆਏ ਹੜ੍ਹਾਂ ਦੌਰਾਨ ਪਾਣੀ ਦੀ ਮਾਰ ਝੱਲ ਰਹੇ ਇਲਾਕਿਆਂ ਅੰਦਰ ਪੂਰੀ ਤਨਦੇਹੀ ਨਾਲ ਚਲਾਏ ਜਾ ਰਹੇ ਰਾਹਤ ਕਾਰਜ ਆਪਣੇ ਆਪ ਵਿੱਚ ਮਿਸਾਲੀ ਕਾਰਜ ਹਨ! ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਰਵਿੰਦਰ ਖੁਰਾਣਾ ਏ. ਡੀਸੀ ਜਿਲ੍ਹਾਂ ਗੁਰਦਾਸਪੁਰ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਭਨ ਅਸਟੇਟ ਫੇਸ-1ਦੁੱਗਰੀ ਲੁਧਿਆਣਾ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਤੇ ਉਨ੍ਹਾਂ ਦੇ ਸਾਥੀਆਂ ਦੇ ਅਣਥੱਕ ਉੱਦਮਾ ਸਦਕਾ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੀ ਮਦਦ ਲਈ ਇਕੱਤਰ ਗਈ ਰਾਹਤ ਸਮੱਗਰੀ ਪ੍ਰਪਤ ਕਰਨ ਉਪਰੰਤ ਕੀਤਾ!ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋ
ਜਿਲ੍ਹਾਂ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਸਰਹੱਦੀ ਇਲਾਕੇ ਦੇ ਪਿੰਡਾਂ ਅੰਦਰ ਸਥਾਪਿਤ ਕੀਤੇ ਗਏ ਰਾਹਤ ਕੈਪਾਂ ਲਈ ਭੇਜੀ ਗਈ ਰਾਹਤ ਸਮੱਗਰੀ ਇੱਕ ਸ਼ਲਾਘਾਯੋਗ ਸੇਵਾ ਹੈ, ਖਾਸ ਕਰਕੇ ਸੰਕਟ ਦੀ ਘੜੀ ਵਿੱਚ ਲੋੜਵੰਦਾਂ ਦੀ ਮਦੱਦ ਕਰਨੀ ਇਨਸਾਨ ਦਾ ਇਖ਼ਲਾਕੀ ਫ਼ਰਜ਼ ਹੈ ਅਤੇ ਸੰਗਤਾਂ ਨੇ ਇਹ ਮਾਨਵਪੱਖੀ ਸੇਵਾ ਕਰਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਇਸ ਤੋ ਪਹਿਲਾਂ ਜਿਲ੍ਹਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਰਾਹਤ ਸਮੱਗਰੀ ਪਹੁੰਚਾਣ ਵਾਲੇ ਵਲੰਟੀਅਰਾਂ ਦੀ ਟੀਮ ਨੂੰ ਲੁਧਿਆਣਾ ਤੋ ਰਵਾਨਾ ਕਰਦਿਆ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਆਪਣੀ ਗੱਲਬਾਤ ਦੌਰਾਨ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਸਰਹੱਦੀ ਖੇਤਰ ਦੇ 50 ਤੋ ਵੱਧ ਪਿੰਡ ਜੋ ਕਿ ਪੂਰੀ ਤਰ੍ਹਾਂ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਸਨ, ਉੱਥੋ ਦੇ ਸਥਾਨਕ ਨਿਵਾਸੀਆਂ ਨੂੰ ਸੁਰੱਖਿਤ ਕਰਨ, ਦਵਾਈਆਂ, ਰਾਸ਼ਨ, ਪੀਣ ਵਾਲਾ ਪਾਣੀ ਅਤੇ ਮੁੱਢਲੀਆਂ ਲੋੜਾ ਦਾ ਘਰੇਲੂ ਸਮਾਨ, ਪਸੂਆਂ ਲਈ ਹਰਾ ਤੇ ਸੁੱਕਾ ਚਾਰਾ ਉਪਲੱਬਧ ਕਰਵਾਉੱਣ ਵਿੱਚ ਗੁਰਦੁਆਰਾ ਸਾਹਿਬ ਦੇ ਵਲੰਟੀਅਰ ਪੂਰੀ ਤਨਦੇਹੀ ਨਾਲ ਸੇਵਾ ਕਾਰਜਾਂ ਵਿੱਚ ਜੁੱਟੇ ਹੋਏ ਹਨ ਤੇ ਰਾਹਤ ਕਾਰਜਾਂ ਵਿੱਚ ਆਪਣਾ ਮੋਹਰੀ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਦੇ ਪਿੰਡਾਂ ਦੇ ਵਸਨਿਕਾਂ ਨੂੰ ਸੰਗਤਾਂ ਦੇ ਸਹਿਯੋਗ ਨਾਲ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾਣਗੀਆਂ ਇਸੇ ਮਿਸ਼ਨ ਦੀ ਪ੍ਰਾਪਤੀ ਲਈ ਅੱਜ ਹੜ੍ਹ ਪੀੜਤਾਂ ਲਈ ਫੂਡ ਕਿੱਟਾਂ ਭੇਜੀਆਂ ਜਾ ਰਹਿਆਂ ਹਨ। ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਵੱਲੋ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਦਿੱਤੇ ਗਏ ਗਏ ਨਿੱਘੇ ਸਹਿਯੋਗ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਵਲੰਟੀਅਰਾਂ ਨੂੰ ਰਾਹਤ ਸਮੱਗਰੀ ਵਾਲੀ ਗੱਡੀ ਰਾਹੀਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ।ਇਸ ਸਮੇ
ਡਾ. ਨਵਨੀਤ ਸਿੰਘ ਪੰਚਾਇਤ ਅਫਸਰ,
ਗੁਰਦੀਪ ਸਿੰਘ ਕਾਲੜਾ, ਤਰਲੋਚਨ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ ਚਗੰਰ, ਜਗਜੀਵਨ ਸਿੰਘ ਸੋਹਨਪਾਲ ਆਦਿ ਵਿਸੇਸ਼ ਤੋਰ ਤੇ ਹਾਜ਼ਰ ਸਨ!