ਪੰਜਾਬ

ਕੇਂਦਰ ਸਰਕਾਰ ਸ੍ਰੀ ਹਜ਼ੂਰ ਸਾਹਿਬ ਪੁੱਜਣ ਵਾਲੀਆ ਹਵਾਈ ਉਡਾਣਾਂ ਤੁਰੰਤ ਚਾਲੂ ਕਰੇ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 13, 2025 07:12 PM

ਅੰਮ੍ਰਿਤਸਰ- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਫਾਸਟ ਟੈਕ ਇਮੀਗ੍ਰੇਸ਼ਨ ਸਿਸਟਮ ਸ਼ੁਰੂ ਕਰਨਾ ਚੰਗਾ ਉਪਰਾਲਾ ਹੈ ਜਿਸ ਨਾਲ ਯਾਤੂਰਆਂ ਨੂੰ ਵੱਡੀ ਸਹੂਲਤ ਮਿਲੇਗੀ। ਇਸਦੇ ਨਾਲ ਹੀ ਸੈਂਟਰ ਸਰਕਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਬਚਲ ਨਗਰ ਹਜੂਰ ਸਾਹਿਬ ਸਿੱਧੀ ਉਡਾਨ ਸ਼ੁਰੂ ਕਰਨੀ ਚਾਹੀਦੀ ਹੈ। ਇਹ ਕੋਵਿਡ ਸਮੇਂ ਸਾਵਧਾਨੀ ਵਜੋਂ ਇਹ ਉਡਾਣਾ ਬੰਦ ਕਰ ਦਿੱਤੀਆਂ ਗਈਆਂ ਸਨ। ਪਰ ਸਰਕਾਰ ਵੱਲੋਂ ਕੋਵਿਡ ਤੇ ਕਾਬੂ ਪਾ ਲੈਣ ਉਪਰੰਤ ਸਾਰੇ ਦੇਸ਼ ਦੇ ਬਾਕੀ ਕਾਰ ਵਿਹਾਰਾਂ ਵਾਲੇ ਅਦਾਰਿਆਂ ਤੇ ਪਾਬੰਦੀ ਵਾਪਸ ਲੈ ਲਈ ਗਈ ਸੀ। ਹਜੂਰ ਸਾਹਿਬ ਜਾਣ ਵਾਲੇ ਸ਼ਰਧਾਲੂ ਯਾਤਰੂਆਂ ਨੂੰ ਭਾਰੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਹਜੂਰ ਸਾਹਿਬ ਵਿਸ਼ਾਲ ਪੱਧਰ ਤੇ ਮਨਾਇਆ ਜਾਂਦਾ ਹੈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੇ ਪੁੱਜਦੀਆਂ ਪਰ ਉਡਾਣਾ ਚਾਲੂ ਨਾ ਹੋਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਰੋਹ ਤੇ ਨਿਰਾਸ਼ਾ ਹੈ ਉਹਨਾਂ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਅਬਚਲ ਨਗਰ ਸ਼੍ਰੀ ਹਜੂਰ ਸਾਹਿਬ ਸਿੱਖ ਕੌਮ ਦੇ ਕੇਂਦਰੀ ਅਸਥਾਨ ਹਨ ਇਹਨਾਂ ਦਾ ਆਪਸ ਵਿੱਚ ਗੂੜੇ ਸਬੰਧ ਹਨ। ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਲੱਖਾਂ ਲੋਕ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜਦੇ ਹਨ। ਇਸ ਸ਼ਹਿਰ ਦੀ ਇਤਿਹਾਸਿਕ ਭਗੋਲਿਕ ਅਤੇ ਧਾਰਮਿਕ ਮਹਾਨਤਾ ਨਿਵੇਕਲੀ ਤੇ ਮਾਣਯੋਗ ਹੈ। ਇਸ ਲਈ ਬੰਦ ਫਲਾਈਟਾਂ ਜੋ ਦੁਸ਼ਹਿਰੇ ਤੋਂ ਪਹਿਲਾਂ-ਪਹਿਲਾਂ ਮੁੜ ਚਾਲੂ ਕੀਤੀਆਂ ਜਾਣ ਤਾਂ ਜੋ ਹਰ ਸਿੱਖ ਆਪਣੇ ਗੁਰੂ ਸਥਾਨਾਂ ਦੇ ਦਰਸ਼ਨ ਕਰ ਸਕਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਪੰਜਾਬ ਵਾਸੀਆਂ ਦੀਆਂ ਭਾਵਨਾਵਾਂ ਕੇਂਦਰ ਸਰਕਾਰ ਕੋਲ ਜੋਰਦਾਰ ਤਰੀਕੇ ਨਾਲ ਉਠਾਉਣ ਲਈ ਕਿਹਾ ਹੈ।

Have something to say? Post your comment

 
 
 

ਪੰਜਾਬ

ਰਾਜਿਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ

ਹਰ ਹੜ੍ਹ-ਪੀੜਤ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਏਗੀ ਮਾਨ ਸਰਕਾਰ: ਮੁੰਡੀਆਂ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਪਾਇਆ ਯੋਗਦਾਨ

ਗੈਰ-ਕਾਨੂੰਨੀ ਮਾਈਨਿੰਗ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਦੇ ਪਾਣੀ ਨੇ ਮਾਰੀ ਮਾਰ - ਬੀ.ਐਲ. ਵਰਮਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲੁਧਿਆਣਾ ਵੱਲੋ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋ ਮਨਾਇਆ ਗਿਆ ਅਧਿਆਪਕ ਦਿਵਸ

ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਦਾ ਐਲਾਨ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ