ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਪਾਇਆ ਯੋਗਦਾਨ

ਕੌਮੀ ਮਾਰਗ ਬਿਊਰੋ | September 13, 2025 08:53 PM

ਚੰਡੀਗੜ੍ਹ-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਸਾਰੇ ਕੈਬਨਿਟ ਮੰਤਰੀ ਅਤੇ ਸਮੁੱਚਾ ਪ੍ਰਸ਼ਾਸਨ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਜੁਟਿਆ ਹੋਇਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਹੋਣ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਮ ਸਿੰਘ ਭੈਣੀ ਸਮੇਤ ਲਗਭਗ 20 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਸ ਜ਼ਮੀਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਜਿੱਥੇ ਕੋਈ ਫਸਲ ਦੀ ਬਿਜਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 'ਗਿਰਦਾਵਰੀ' ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਯੋਗਦਾਨ ਵੀ ਪਾਇਆ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਵਾਜਾਈ ਸਹੂਲਤਾਂ ਜਲਦ ਹੀ ਬਹਾਲ ਕਰ ਦਿੱਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਾਬਾ ਗੁਰਦਿੱਤਾ ਜੀ ਗੁਰਦੁਆਰਾ ਕੀਰਤਪੁਰ ਸਾਹਿਬ ਦੀ ਇਮਾਰਤ ਵੀ ਭਾਰੀ ਬਾਰਿਸ਼ ਕਾਰਨ ਢਹਿ ਗਈ ਹੈ ਅਤੇ ਅਰਦਾਸ ਉਪਰੰਤ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੀ ਇਮਾਰਤ ਦੇ ਆਲੇ-ਦੁਆਲੇ ਕੰਕਰੀਟ ਦੇ ਥੰਮ੍ਹ ਲਗਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਆਲੇ-ਦੁਆਲੇ ਦੇ ਖੇਤਰ ਨੂੰ ਚੌੜਾ ਕੀਤਾ ਜਾਵੇਗਾ ਅਤੇ ਉੱਥੇ ਵੱਡੀ ਪਾਰਕਿੰਗ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨੇ ਨੰਗਲ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਵੀ ਦੌਰਾ ਕੀਤਾ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੰਗਰੂਰ ਦੇ ਲਹਿਰਾਗਾਗਾ ਵਿੱਚ ਘੱਗਰ ਦਰਿਆ ਦਾ ਦੌਰਾ ਵੀ ਕੀਤਾ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ 25 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਆਪਕ ਸਫ਼ਾਈ ਅਭਿਆਨ ਚਲਾਇਆ ਗਿਆ। ਇਹਨਾਂ ਪਿੰਡਾਂ ਵਿੱਚ ਤਾਸ, ਮੱਖਣਪੁਰ, ਬਰਮਲ ਜੱਟਾਂ, ਅਖਵਾਣਾ, ਮੰਜੀਰੀ ਜੱਟਾਂ, ਮਾਜਰੀ ਅਰਾਈਆਂ, ਸੇਖੂਪੁਰ ਮੰਜੀਰੀ, ਮੰਜੀਰੀ ਰਾਜਪੂਤ, ਪਹਾੜੀਪੁਰ, ਫਰਵਾਲ, ਬਮਿਆਲ, ਭਾਗਵਾਲ, ਦਤਿਆਲ, ਜੈਨਪੁਰ, ਝਰਕ, ਪੰਮਣ, ਕੋਹਲੀਆਂ, ਅਨਿਆਲ, ਕਿਲਪੁਰ, ਗਾਜ਼ੀਬਰਵਨ, ਚਾਰੋਲੀ, ਬਸਾਊ ਬਰਵਨ, ਆਦਮ ਬਰਵਨ, ਕਾਂਸੀ ਬਰਵਨ ਅਤੇ ਖੁਦਾਈਪੁਰ ਸ਼ਾਮਲ ਹਨ। ਇਸ ਸਫ਼ਾਈ ਅਭਿਆਨ ਦੌਰਾਨ ਗਲੀਆਂ-ਨਾਲੀਆਂ ਦੀ ਸਫ਼ਾਈ, ਗੰਦੇ ਪਾਣੀ 'ਤੇ ਛਿੜਕਾਅ ਅਤੇ ਫੌਗਿੰਗ ਵੀ ਕਰਵਾਈ ਗਈ। ਇਸ ਦੌਰਾਨ ਲੋਕਾਂ ਨੂੰ ਸਫ਼ਾਈ ਅਭਿਆਨ ਲਈ ਪ੍ਰੇਰਿਤ ਵੀ ਕੀਤਾ ਗਿਆ।

Have something to say? Post your comment

 
 
 

ਪੰਜਾਬ

ਰਾਜਿਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ

ਹਰ ਹੜ੍ਹ-ਪੀੜਤ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਏਗੀ ਮਾਨ ਸਰਕਾਰ: ਮੁੰਡੀਆਂ

ਕੇਂਦਰ ਸਰਕਾਰ ਸ੍ਰੀ ਹਜ਼ੂਰ ਸਾਹਿਬ ਪੁੱਜਣ ਵਾਲੀਆ ਹਵਾਈ ਉਡਾਣਾਂ ਤੁਰੰਤ ਚਾਲੂ ਕਰੇ: ਬਾਬਾ ਬਲਬੀਰ ਸਿੰਘ

ਗੈਰ-ਕਾਨੂੰਨੀ ਮਾਈਨਿੰਗ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਦੇ ਪਾਣੀ ਨੇ ਮਾਰੀ ਮਾਰ - ਬੀ.ਐਲ. ਵਰਮਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲੁਧਿਆਣਾ ਵੱਲੋ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋ ਮਨਾਇਆ ਗਿਆ ਅਧਿਆਪਕ ਦਿਵਸ

ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਦਾ ਐਲਾਨ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ