ਪੰਜਾਬ

ਰਾਜਿਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 13, 2025 08:52 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਵੱਡੀ ਗਿਣਤੀ ਵਿਚ ਸੰਗਤਾਂ ਜਿਥੇ ਜ਼ਰੂਰੀ ਵਸਤੂਆਂ ਲੈ ਕੇ ਆ ਰਹੀਆਂ ਹਨ, ਉਥੇ ਹੀ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਫੰਡ ਵਿੱਚ ਮਾਇਆ ਵੀ ਭੇਜੀ ਜਾ ਰਹੀ ਹੈ।

ਇਸੇ ਤਹਿਤ ਹੀ ਅੱਜ ਸਿੱਖ ਸੇਵਾਦਾਰ ਜਥਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜਮੇਰ ਰਾਜਿਸਥਾਨ ਦੀਆਂ ਸੰਗਤਾਂ ਵੱਲੋਂ 5 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਗਿਆ। ਇਸੇ ਤਰ੍ਹਾਂ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਸੇਵਾਰਾ ਦੀਆਂ ਸੰਗਤਾਂ ਵੱਲੋਂ ਵੀ 75 ਹਜ਼ਾਰ ਰੁਪਏ ਰਾਹਤ ਕਾਰਜਾਂ ਲਈ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਆਪਣਾ ਫ਼ਰਜ਼ ਸਮਝਦਿਆਂ ਲੋੜਵੰਦਾਂ ਦੀ ਮੱਦਦ ਲਈ ਨਿਰੰਤਰ ਕਾਰਜਸ਼ੀਲ ਰਹੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਰਾਜਿੰਦਰ ਸਿੰਘ ਰਾਜਸਥਾਨ ਸਮੇਤ ਹੋਰ ਮੌਜੂਦ ਸਨ।

Have something to say? Post your comment

 
 
 

ਪੰਜਾਬ

ਹਰ ਹੜ੍ਹ-ਪੀੜਤ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਏਗੀ ਮਾਨ ਸਰਕਾਰ: ਮੁੰਡੀਆਂ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਪਾਇਆ ਯੋਗਦਾਨ

ਕੇਂਦਰ ਸਰਕਾਰ ਸ੍ਰੀ ਹਜ਼ੂਰ ਸਾਹਿਬ ਪੁੱਜਣ ਵਾਲੀਆ ਹਵਾਈ ਉਡਾਣਾਂ ਤੁਰੰਤ ਚਾਲੂ ਕਰੇ: ਬਾਬਾ ਬਲਬੀਰ ਸਿੰਘ

ਗੈਰ-ਕਾਨੂੰਨੀ ਮਾਈਨਿੰਗ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਦੇ ਪਾਣੀ ਨੇ ਮਾਰੀ ਮਾਰ - ਬੀ.ਐਲ. ਵਰਮਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲੁਧਿਆਣਾ ਵੱਲੋ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋ ਮਨਾਇਆ ਗਿਆ ਅਧਿਆਪਕ ਦਿਵਸ

ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਦਾ ਐਲਾਨ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ