ਪੰਜਾਬ

ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜੇ ਦੇਣ ਤੋ ਕੀਤਾ ਇਨਕਾਰ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | September 14, 2025 09:31 PM

ਅੰਮ੍ਰਿਤਸਰ - ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਵਖ ਵਖ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜਾ ਜਾਰੀ ਕਰਨ ਤੋ ਇਨਕਾਰ ਕਰ ਦਿੱਤਾ ਹੈ।ਵਿਛੜੇ ਗੁਰਧਾਮਾਂ ਦੇ ਦਰ਼ਸਨ ਇਸ਼ਨਾਨ ਲਈ ਭਾਰਤ ਤੋਂ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਂਦਾ ਹੈ। ਇਸ ਵਾਰ ਭਾਰਤ ਸਰਕਾਰ ਨੇ ਯਾਤਰੀਆਂ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਕੌਮੀ ਗ੍ਰਹਿ ਵਿਭਾਗ ਵਲੋਂ ਜਾਰੀ ਕੀਤੇ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਦੋਹਾਂ ਦੇਸ਼ਾਂ ਦਰਮਿਆਨ ਬਣੇ ਤਣਾਅ ਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦੀ ਅਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸੱਚਾ ਸੌਦਾ ਚੂੜਕਾਣਾ ਤੇ ਗੁਰਦੁਆਰਾ ਰੋੜੀ ਸਾਹਿਬ ਫਾਰੂਕਾਬਾਦ ਦੇ ਦਰਸ਼ਨਾ ਨੂੰ ਜਾਣ ਦੀ ਇਜਾਜਤ ਨਹੀ ਦਿੱਤੀ ਜਾ ਸਕਦੀ। ਭਾਰਤ ਸਰਕਾਰ ਦੇ ਇਸ ਫੈਸਲੇ ਦਾ ਸੰਗਤਾਂ ਵਿਚ ਭਾਰੀ ਰੋਸ ਹੈ। ਸੰਗਤਾਂ ਵਿਚ ਚਰਚਾ ਹੈ ਕਿ ਜੇਕਰ ਦੋਵੇਂ ਦੇਸ਼ਾਂ ਦੀਆਂ ਕ੍ਰਿਕਟ ਟੀਮਾਂ ਇਕ ਪਲੇਟਫਾਰਮ ਤੇ ਇਕੱਠਿਆਂ ਹੋ ਕੇ ਦੁਬਈ ਵਿਖੇ ਮੈਚ ਖੇਡ ਸਕਦੀਆਂ ਤਾਂ ਗੁਰਧਾਮਾਂ ਦੇ ਦਰਸ਼ਨ ਕਰਨ ਤੋ ਕਿਉ ਰੋਕਿਆ ਜਾ ਰਿਹਾ ਹੈ। ਦਸਣਯੋਗ ਹੈ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ਼ੋ੍ਰਮਣੀ ਕਮੇਟੀ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ, ਖਾਲੜਾ ਮਿਸ਼ਨ ਕਮੇਟੀ, ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ, ਹਰਿਆਣਾ ਕਮੇਟੀ, ਦੇ ਨਾਲ ਨਾਲ ਅਨੇਕਾਂ ਸਿੱਖ ਜਥੇਬੰਦੀਆਂ ਵਲੋ ਹਰ ਸਾਲ ਸਿੱਖ ਯਾਤਰੀਆਂ ਲੂੰ ਪਾਕਿਸਤਾਨ ਦੇ ਵੀਜੇ ਲੈ ਕੇ ਦਰਸ਼ਨ ਕਰਨ ਲਈ ਭੇਜਿਆ ਜਾਂਦਾ ਹੈ।

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਹੜਾਂ ਪਿੱਛੋਂ ਪਸੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਆਪਸੀ ਸਾਂਝ ਹੀ ਪੰਜਾਬੀਅਤ ਦਾ ਮੂਲ ਸੁਭਾਅ ਹੈ: ਭੁਪਿੰਦਰ ਮੱਲ੍ਹੀ

ਯੂਨਾਈਟਿਡ ਸਿੱਖਜ਼ ਤੇ ਗਿਆਨ ਪਰਗਾਸ ਟਰੱਸਟ ਵੱਲੋ ਹੜ੍ਹਾਂ ਦੀ ਸਥਿਤੀ ਅਤੇ ਸਥਾਈ ਰੋਕਥਾਮ ਸਬੰਧੀ ਕਰਵਾਈ ਗਈ ਵਿਸੇਸ਼" ਵਿਚਾਰ ਚਰਚਾ "

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸਾਕਾ ਸਾਰਾਗੜ੍ਹੀ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਭਗਵਾਨ ਗੰਜ ਤੋਂ ਭੋਪਾਲ ਲਈ ਰਵਾਨਾ

ਰਾਜਿਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ

ਹਰ ਹੜ੍ਹ-ਪੀੜਤ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਏਗੀ ਮਾਨ ਸਰਕਾਰ: ਮੁੰਡੀਆਂ