ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਸਜਾਇਆ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਸਾਹਿਬ ਭੋਪਾਲ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਜਬਲਪੁਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ।
ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਸ ਸ਼ਹੀਦੀ ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਸਰਬਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਜਿੰਦਵੜੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਪਰਮਵੀਰ ਸਿੰਘ ਵਜ਼ੀਰ, ਜਨਰਲ ਸਕੱਤਰ ਸ. ਹਰਵਿੰਦਰ ਸਿੰਘ, ਸ. ਰਣਜੀਤ ਸਿੰਘ, ਸ. ਬਲਜੀਤ ਸਿੰਘ, ਸ. ਸਤਨਾਮ ਸਿੰਘ, ਸ. ਕੁਲਦੀਪ ਸਿੰਘ, ਸ. ਜਤਿੰਦਰਪਾਲ ਸਿੰਘ, ਸਿੱਖ ਮਿਸ਼ਨ ਉਜੈਨ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ, ਸ. ਹਰਭਜਨ ਸਿੰਘ ਸੁਪਰਵਾਈਜ਼ਰ, ਸ. ਗੁਰਸਾਹਿਬ ਸਿੰਘ, ਸ. ਲਖਬੀਰ ਸਿੰਘ, ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਸ. ਸੁਰਜੀਤ ਸਿੰਘ, ਪ੍ਰਚਾਰਕ ਭਾਈ ਗਗਨਦੀਪ ਸਿੰਘ, ਭਾਈ ਗੁਰਪਿੰਦਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਵੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।