ਪੰਜਾਬ

ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ `ਤੇ ਰੋਕ ਲਗਾਇਆ ਜਾਣਾ ਮੰਦਭਾਗਾ -ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | September 15, 2025 09:38 PM

ਸ੍ਰੀ ਫਤਿਹਗੜ੍ਹ ਸਾਹਿਬ- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਏ ਜਾਂਦੇ ਵਿਸ਼ਾਲ ਪੱਧਰ ਤੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਸਮੁੱਚੇ ਜਥੇ ਨੂੰ ਭੇਜਣ `ਤੇ ਰੋਕ ਲਗਾਇਆ ਜਾਣਾ ਮੰਦਭਾਗਾ ਹੈ। ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਗੁਜਰਾਤ, ਜੰਮੂ ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਤੋਂ ਇਕੱਤਰ ਹੋ ਕੇ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਸਮੁੱਚੇ ਜਥੇ ਨੂੰ ਪਾਕਿਸਤਾਨ ਅੰਦਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ। ਇਸ ਸੰਬੰਧੀ ਅੰਮ੍ਰਿਤਸਰ ਤੋਂ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ `ਤੇ ਭਾਰਤ ਸਰਕਾਰ ਵਲੋਂ ਰੋਕ ਲਗਾਏ ਜਾਣ ਦੀ ਕਰੜੀ ਨਿੰਦਾ ਕੀਤੀ ਹੈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਸ ਨਾਲ ਸਿੱਖ ਸ਼ਰਧਾਲੂਆਂ ਵਿੱਚ ਭਾਰੀ ਰੋਸ ਰੋਹ ਤੇ ਨਿਰਾਸ਼ਾ ਹੈ ਇਹ ਸਿੱਖ ਕੌਮ ਦੇ ਕੇਂਦਰੀ ਸਥਾਨ ਹਨ। ਇਸਦੀ ਧਾਰਮਿਕ ਮਹਾਨਤਾ ਨਿਵੇਕਲੀ ਤੇ ਮਾਣਯੋਗ ਹੈ ਇਹ ਸਿੱਖਾਂ ਦੇ ਹਿਰਦੇ ਤੇ ਭਾਰੀ ਸੱਟ ਮਾਰਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਰਤ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਮੈਚ ਖੇਡੇ ਜਾ ਰਹੇ ਹਨ ਪਰ ਆਪਣੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਭਾਵਨਾ ਰੱਖਣ ਵਾਲਿਆਂ ਨਾਲ ਸੁਰੱਖਿਆ ਦੇ ਨਾਂਅ `ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ `ਚ ਰੱਖਦਿਆਂ ਬਿਨਾਂ ਦੇਰੀ ਜਥਾ ਭੇਜਣ ਦਾ ਐਲਾਨ ਕੀਤਾ ਜਾਵੇ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਪੀਸੀਐਸ ਅਫਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮੁੱਖ ਮੰਤਰੀ ਨੂੰ 12 ਲੱਖ ਰੁਪਏ ਦੇ ਚੈੱਕ ਸੌਂਪੇ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

ਐਸਜੀਪੀਸੀ ਨੇ ਆਪਣੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬ ਵਿੱਚ ਰਾਹੁਲ ਗਾਂਧੀ ਨੂੰ ਸਿਰਪਾਓ ਦੇ ਕੇ ਸਿੱਖਾਂ ਦੇ ਜਖਮਾਂ ਤੇ ਨਮਕ ਪਾਇਆ

ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਪੜਤਾਲ, ਕੀਤੀ ਜਾਵੇਗੀ ਸਖਤ ਕਾਰਵਾਈ-ਐਡਵੋਕੇਟ ਧਾਮੀ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਇਮਤਿਹਾਨ ’ਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਕੇਪੀ ਦੇ ਇਕਲੌਤੇ ਪੁੱਤਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਯੂਕੇ ’ਚ ਸਿੱਖ ਲੜਕੀ ’ਤੇ ਨਸਲੀ ਹਮਲਾ ਅਤੇੇ ਜ਼ਬਰ ਜਨਾਹ ਮਨੁੱਖਤਾ ਲਈ ਸ਼ਰਮਨਾਕ- ਐਡਵੋਕੇਟ ਧਾਮੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਭੋਪਾਲ ਤੋਂ ਜਬਲਪੁਰ ਲਈ ਰਵਾਨਾ