ਨੈਸ਼ਨਲ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜੱਥੇ ਨੂੰ ਇਜਾਜ਼ਤ ਦਿੱਤੀ ਜਾਵੇ : -ਕਾਲਕਾ 

ਕੌਮੀ ਮਾਰਗ ਬਿਊਰੋ | September 16, 2025 07:13 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ  ਹਰਮੀਤ ਸਿੰਘ ਕਾਲਕਾ ਨੇ ਅੱਜ ਜਾਰੀ ਬਿਆਨ ਵਿੱਚ ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਰੋਹਾਂ ਵਿੱਚ ਸਿੱਖ ਜੱਥੇ ਨੂੰ ਨਾ ਭੇਜਣ ਦੇ ਫ਼ੈਸਲੇ ’ਤੇ ਗੰਭੀਰ ਚਿੰਤਾ ਜਤਾਈ।

ਉਨ੍ਹਾਂ ਕਿਹਾ, “ਮੈਂ ਸਮਝਦਾ ਹਾਂ ਕਿ ਸਾਲਾਂ ਤੋਂ ਚਲੀ ਆ ਰਹੀ ਸ਼ਰਧਾ ਤੇ ਆਸਥਾ ਸਿਰਫ਼ ਸਿੱਖਾਂ ਤੱਕ ਸੀਮਿਤ ਨਹੀਂ, ਸਗੋਂ ਦੁਨੀਆ ਭਰ ਦੇ ਗੁਰੂ ਨਾਨਕ ਸਾਹਿਬ ਦੇ ਚਰਨਾਂ ਨਾਲ ਜੁੜੇ ਹੋਏ ਹਰ ਭਗਤ ਦੀ ਹੈ। ਹਰ ਸਾਲ ਭਗਤਾਂ ਦੀ ਇਛਾ ਹੁੰਦੀ ਹੈ ਕਿ ਉਹ ਗੁਰੂ ਸਾਹਿਬ ਦੇ ਜਨਮ ਸਥਾਨ ਨਨਕਾਣਾ ਸਾਹਿਬ ਜਾ ਕੇ ਪ੍ਰਕਾਸ਼ ਪੁਰਬ ਸਮਾਰੋਹਾਂ ਵਿੱਚ ਸ਼ਾਮਲ ਹੋਣ। ਹੁਣ ਸੁਰੱਖਿਆ ਦੇ ਹਵਾਲੇ ਨਾਲ ਕੇਂਦਰ ਸਰਕਾਰ ਵੱਲੋਂ ਇਸ ਯਾਤਰਾ ’ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮੈਂ ਸਰਕਾਰ ਕੋਲ ਬੇਨਤੀ ਕਰਦਾ ਹਾਂ ਕਿ ਘੱਟ ਤੋਂ ਘੱਟ ਇੱਕ ਜੱਥੇ ਨੂੰ ਤਾਂ ਜਰੂਰ ਜਾਣ ਦੀ ਇਜਾਜ਼ਤ ਦਿੱਤੀ ਜਾਵੇ।”

ਕਾਲਕਾ ਨੇ ਸੁਝਾਅ ਦਿੱਤਾ ਕਿ ਜੇਕਰ ਵੀਜ਼ਿਆਂ ਦੀ ਗਿਣਤੀ ਤਕਰੀਬਨ 3, 000 ਤੋਂ ਘਟਾ ਕੇ 500 ਵੀ ਕਰ ਦਿੱਤੀ ਜਾਵੇ ਅਤੇ ਯਾਤਰਾ ਦਾ ਸਮਾਂ 10 ਦਿਨਾਂ ਦੀ ਬਜਾਏ 5 ਦਿਨ ਤਕ ਹੀ ਸੀਮਤ ਰੱਖਿਆ ਜਾ ਸਕਦਾ ਹੈ ਵ, ਤਾਂ ਵੀ ਸੰਗਤਾਂ ਨੂੰ ਇਸ ਧਾਰਮਿਕ ਯਾਤਰਾ ਤੋਂ ਵਾਂਝਾ ਨਹੀਂ ਰਹਿਣ ਗਈਆ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਹੁਕਮ ਮੁੜ ਵਿਚਾਰਨਾ ਤੇ ਸੋਧਣਾ ਚਾਹੀਦਾ ਹੈ। ਡੀ.ਐਸ.ਜੀ.ਐਮ.ਸੀ. ਇਸ ਮਸਲੇ ’ਤੇ ਸਰਕਾਰ ਨਾਲ ਗੱਲਬਾਤ ਕਰੇਗੀ ਅਤੇ ਜ਼ਰੂਰਤ ਪੈਣ ’ਤੇ ਨਿੱਜੀ ਪੱਧਰ ’ਤੇ ਵੀ ਮੁਲਾਕਾਤ ਕੀਤੀ ਜਾਵੇਗੀ।

ਸ. ਕਾਲਕਾ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਵੀ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਸਾਹਿਬ ਦੇ ਲੱਖਾਂ ਭਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਧਾਰਮਿਕ ਯਾਤਰਾ ਨੂੰ ਮਨਜ਼ੂਰੀ ਦਿੱਤੀ ਜਾਵੇ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਵੀ ਉਹ ਗ੍ਰਹਿ ਮੰਤਰਾਲੇ ਦੇ ਸਾਂਝੇ ਸਕੱਤਰ ਪੱਧਰ ਦੇ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਲਿਖ ਚੁੱਕੇ ਹਨ।

ਆਪਣਾ ਪੱਖ ਸਪਸ਼ਟ ਕਰਦਿਆਂ ਉਨ੍ਹਾਂ ਕਿਹਾ, “ਇਹ ਸੋਚਣ ਵਾਲੀ ਗੱਲ ਹੈ ਕਿ ਜੇ ਪਾਕਿਸਤਾਨ ਦੀਆਂ ਕ੍ਰਿਕਟ ਟੀਮ ਭਾਰਤੀ ਟੀਮ ਨਾਲ ਮੈਚ ਖੇਡ ਸਕਦੀਆ ਹੈ ਤਾਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ ਉਨ੍ਹਾਂ ਨੂੰ ਵੀ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸੰਵੇਦਨਸ਼ੀਲ ਮਸਲੇ ’ਤੇ ਸੰਤੁਲਿਤ ਫੈਸਲਾ ਲਏ, ਕਿਉਂਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਲਗ ਸਕਦੀ ਹੈ ।”

ਉਨ੍ਹਾਂ ਕਿਹਾ ਕਿ ਇਹ ਵੀ ਵੱਡੀ ਚਿੰਤਾ ਦੀ ਗੱਲ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਅਜੇ ਵੀ ਬੰਦ ਹੈ। ਇਹ ਲਾਂਘਾ ਕਈ ਸਾਲਾਂ ਦੀਆਂ ਅਰਦਾਸਾਂ ਤੋਂ ਬਾਅਦ ਖੋਲ੍ਹਿਆ ਗਿਆ ਸੀ, ਇਸ ਲਈ ਇਸਨੂੰ ਜਲਦੀ ਤੋਂ ਜਲਦੀ ਮੁੜ ਖੋਲ੍ਹਣ ਦੀ ਮੰਗ ਵੀ ਕੀਤੀ ਜਾਵੇਗੀ।

ਕਾਲਕਾ ਨੇ ਇਹ ਵੀ ਸਵੀਕਾਰਿਆ ਕਿ ਯਾਤਰੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਉੱਤੇ ਹੈ। “ਅਸੀਂ ਸਿਰਫ਼ ਸਰਕਾਰ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ ਕਿਉਂਕਿ ਜੇ ਕੋਈ ਅਣਚਾਹੀ ਘਟਨਾ ਵਾਪਰਦੀ ਹੈ ਤਾਂ ਯਾਤਰੀਆਂ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ। ਦੋਹਾਂ ਪੱਖਾਂ ਨੂੰ ਧਿਆਨ ਵਿੱਚ ਰੱਖਣਾ ਲਾਜ਼ਮੀ ਹੈ। ਪਰ ਮੈਂ ਸਮਝਦਾ ਹਾਂ ਕਿ ਯਾਤਰੀਆਂ ਦੀ ਗਿਣਤੀ ਘਟਾ ਦੇਣਾ, ਦਿਨ ਘਟਾ ਦੇਣਾ ਅਤੇ ਦੋਹਾਂ ਦੇਸ਼ਾਂ ਵਿਚਕਾਰ ਮਾਹੌਲ ਨੂੰ ਸੁਧਾਰਨ ਵੱਲ ਕਦਮ ਚੁੱਕਣਾ ਇਸ ਵੇਲੇ ਸਭ ਤੋਂ ਵਧੀਆ ਹੱਲ ਹੋ ਸਕਦਾ ਹੈ।”

Have something to say? Post your comment

 
 
 

ਨੈਸ਼ਨਲ

ਯੂਕੇ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਸਿੱਖ ਔਰਤ 'ਤੇ ਹੋਏ ਬੇਰਹਿਮ ਨਸਲਵਾਦੀ ਹਮਲੇ ਅਤੇ ਬਲਾਤਕਾਰ ਦੀ ਕੀਤੀ ਸਖ਼ਤ ਨਿੰਦਾ

ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਵਿਖੇ ਸਿਰੋਪਾ ਦੇ ਕੇ ਸਨਮਾਨਿਤ ਕਰਨਾ ਸਿੱਖਾਂ ਦੇ ਅੱਲ੍ਹੇ ਜਖਮਾਂ ਤੇ ਨਮਕ ਛਿੜਕਣ ਬਰਾਬਰ-ਬੀਬੀ ਰਣਜੀਤ ਕੌਰ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਸ਼ਹੀਦੀ ਜਾਗਰਤੀ ਯਾਤਰਾ ਨੂੰ ਲੈ ਕੇ ਤਿਆਰੀਆਂ ਜੋਰਾਂ 'ਤੇ: ਜਗਜੋਤ ਸਿੰਘ ਸੋਹੀ

ਬਰਤਾਨੀਆਂ ਵਿਚ ਸਿੱਖ ਬੀਬੀ ਨਾਲ ਜਬਰਜਿਨਾਹ ਅਤੇ ਨਸਲੀ ਟਿਪਣੀ ਵਿਰੁੱਧ ਸਿੱਖਾਂ ਵਲੋਂ ਭਾਰੀ ਵਿਰੋਧ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਪਾਕਿਸਤਾਨ ਜਾਣ ਵਾਲੇ ਸਿੱਖ ਜਥੇਆਂ ਦੀ ਯਾਤਰਾ ਤੋਂ ਇਨਕਾਰ ਕਰਨ 'ਤੇ ਮੁੜ ਵਿਚਾਰ ਕਰਨ: ਸਰਨਾ

ਸਿੱਖ ਪੰਥ ਦੇ ਗੁਰਧਾਮਾਂ ਦੇ ਦਰਸ਼ਨ ਦੀਦਾਰੇਆਂ ਨੂੰ ਬੰਦ ਕਰਣਾ ਸਿੱਖਾਂ ਨਾਲ ਵਿਤਕਰਾ ਕੇਂਦਰ ਸਰਕਾਰ ਦਾ-ਵੀਰ ਜੀ

ਹੜ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਰਾਹੁਲ ਗਾਂਧੀ ਸੋਮਵਾਰ ਨੂੰ

ਗੁਰਦੁਆਰਾ ਗੁਰੂ ਬਾਗ ਤੋਂ 17 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸ਼ਹੀਦੀ ਜਾਗਰੂਤੀ ਯਾਤਰਾ ਦੀ ਸ਼੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਹੋਏਗੀ ਪੂਰਨਤਾ - ਜਗਜੋਤ ਸਿੰਘ ਸੋਹੀ

ਬ੍ਰਿਟੇਨ ਸਰਕਾਰ ਵਿਰੁੱਧ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ- ਨੈਸ਼ਨਲ ਅਕਾਲੀ ਦਲ