ਪੰਜਾਬ

ਪਹਿਲੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਜਥੇਦਾਰ ਗੜਗੱਜ ਨੇ ਲਾਂਘਾ ਖੁੱਲ੍ਹਣ ਲਈ ਕੀਤੀ ਅਰਦਾਸ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 16, 2025 09:20 PM


ਡੇਰਾ ਬਾਬਾ ਨਾਨਕ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨਜ਼ਦੀਕ ਪਹੁੰਚ ਕੇ ਗੁਰੂ ਸਾਹਿਬ ਦੇ ਸਨਮੁਖ ਲਾਂਘਾ ਛੇਤੀ ਖੁੱਲ੍ਹਣ, ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਅਤੇ ਪੰਜਾਬ ਨੂੰ ਹੜ੍ਹਾਂ ਦੀ ਸਥਿਤੀ ਵਿੱਚੋਂ ਉਭਰਨ ਦਾ ਬਲ ਬਖ਼ਸ਼ਣ ਲਈ ਅਰਦਾਸ ਬੇਨਤੀ ਕੀਤੀ।
ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਉੱਤੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਮੂਲੀਅਤ ਕੀਤੀ।
ਉਪਰੰਤ ਜਥੇਦਾਰ ਗੜਗੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਮੌਜੂਦਾ ਹਾਲਾਤ ਦੇਖਣ ਲਈ ਗਏ, ਜਿਥੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਸਨਮੁਖ ਸਿੱਖਾਂ ਦੀ ਭਾਵਨਾਵਾਂ ਅਨੁਸਾਰ ਅਰਦਾਸ ਬੇਨਤੀ ਕੀਤੀ। ਉਨ੍ਹਾਂ ਅਰਦਾਸ ਕਰਦਿਆਂ ਗੁਰੂ ਸਾਹਿਬ ਦੇ ਸਨਮੁਖ ਬੇਨਤੀ ਕੀਤੀ ਕਿ ਆਪ ਦੇ ਦਰ ਘਰ ਦੇ ਸੇਵਕ ਡੇਰਾ ਬਾਬਾ ਨਾਨਕ ਵਾਲੇ ਪਾਸੇ ਖੜ੍ਹ ਕੇ ਆਪ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਉੱਤੇ ਜੋਤਿ ਜੋਤਿ ਸਮਾਏ ਸਨ ਅਤੇ ਇਸ ਦਿਨ ਵਿਸ਼ਵਭਰ ਦੀ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਤਾਂਘ ਰੱਖਦੀ ਹੈ। ਪਰੰਤੂ ਅੱਜ ਬਣੇ ਹੋਏ ਹਾਲਾਤ ਦੇ ਮੱਦੇਨਜ਼ਰ ਚੜ੍ਹਦੇ ਪੰਜਾਬ ਵਾਲੇ ਪਾਸਿਓਂ ਸ਼ਰਧਾਲੂ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀ ਹੈ ਅਤੇ ਦੂਰੋਂ ਹੀ ਦਰਸ਼ਨ ਦੀਦਾਰ ਕਰ ਪਾਉਂਦੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਉੱਤੇ ਅਰਦਾਸ ਬੇਨਤੀ ਕੀਤੀ ਗਈ ਹੈ ਕਿ ਇਹ ਲਾਂਘਾ ਜਲਦ ਖੁੱਲ੍ਹੇ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਜਿਹੜੇ ਵੀ ਗੁਰਧਾਮਾਂ ਤੋਂ ਸਿੱਖਾਂ ਨੂੰ ਵਿਛੋੜਿਆ ਗਿਆ ਹੈ ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਸਿੱਖ ਕਰ ਸਕਣ, ਸਿੱਖ ਜਥੇ ਪਹਿਲਾਂ ਦੀ ਤਰ੍ਹਾਂ ਹੀ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਸਕਣ ਅਤੇ ਦੋਵੇਂ ਪਾਸੇ ਆਉਣਾ ਜਾਣਾ ਬਣੇ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹ ਦੀ ਸਥਿਤੀ ਵਿੱਚੋਂ ਉਭਰੇ ਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ, ਇਸ ਸਬੰਧੀ ਅਰਦਾਸ ਵੀ ਕੀਤੀ ਗਈ ਹੈ।

Have something to say? Post your comment

 
 
 

ਪੰਜਾਬ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ  151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਦੀ ਅਦਾਲਤ ਨੇ ਕੰਗਨਾ ਨੂੰ ਦੁਬਾਰਾ ਕੀਤਾ ਸੰਮਨ- ਸੁਣਵਾਈ 29 ਸਤੰਬਰ ਨੂੰ

ਪੰਜਾਬ ਹੜ੍ਹ ਸੰਕਟ- ਸਰਕਾਰ ਨੂੰ  ਕੈਨਰਾ ਬੈਂਕ ,ਲੋਕ ਨਿਰਮਾਣ ਵਿਭਾਗ ਅਤੇ ਥਾਪਰ ਗਰੁੱਪ ਤੋਂ ਵਿੱਤੀ ਮਦਦ ਮਿਲੀ

ਨਸ਼ਾ ਤਸਕਰ ਮਨਦੀਪ ਦੀ ਗੈਰ-ਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ, 200 ਕਿਲੋ ਹੈਰੋਇਨ ਜ਼ਬਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਮੱਧ ਪ੍ਰਦੇਸ਼ ਲਈ ਰਵਾਨਾ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ