ਪੰਜਾਬ

ਰਾਹੁਲ ਗਾਂਧੀ ਨੂੰ ਸਰੋਪਾ ਦੇਣ ਵਾਲੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਕੀਤੇ ਮੁਅਤਲ ਕਿਹਾ ਮਰਿਆਦਾ ਦੀ ਕੀਤੀ ਉਲੰਘਣਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 17, 2025 07:11 PM
ਅੰਮ੍ਰਿਤਸਰ-ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਦੇ ਆਉਣ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਫੈਸਲੇ ਦੇ ਵਿਰੁੱਧ ਜਾਣ ਕਰਕੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦਫ਼ਤਰ ਤੋਂ ਜਾਰੀ ਅਧਿਕਾਰਤ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੇ ਦਿਨੀਂ ਕਾਂਗਰਸ ਆਗੂ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਆਉਣ ਸਮੇਂ ਹੋਈ ਮਰਯਾਦਾ ਦੀ ਉਲੰਘਣਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੜਤਾਲ ਕਰਵਾਈ ਗਈ ਸੀ, ਜਿਸ ਦੀ ਅੱਜ ਰਿਪੋਰਟ ਪ੍ਰਾਪਤ ਹੋਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਵਿਚ ਕਥਾਵਾਚਕ ਭਾਈ ਪਲਵਿੰਦਰ ਸਿੰਘ ਤੇ ਸੇਵਾਦਾਰ ਭਾਈ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇਵਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਮੈਨੇਜਰ ਸ. ਪ੍ਰਗਟ ਸਿੰਘ ਨੂੰ ਵਾਰਨਿੰਗ ਕਰਦਿਆਂ ਤਬਦੀਲੀ ਕੀਤੀ ਗਈ ਹੈ।
ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਪੜਤਾਲੀਆਂ ਰਿਪੋਰਟ ਵਿਚ ਇਹ ਪੱਖ ਸਾਹਮਣੇ ਆਇਆ ਹੈ ਕਿ ਕਾਂਗਰਸ ਦੇ ਆਗੂ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਚ ਨਿਰਧਾਰਤ ਜੰਗਲੇ ਦੇ ਅੰਦਰ ਗਏ ਸਨ, ਜੋ ਮਰਯਾਦਾ ਦਾ ਸਿੱਧੇ ਤੌਰ ’ਤੇ ਉਲੰਘਣ ਹੈ। ਉਨ੍ਹਾਂ ਕਿਹਾ ਕਿ ਇਸ ਨਿਰਧਾਰਤ ਅਸਥਾਨ ’ਤੇ ਜਾਣ ਲਈ ਇਕ ਨੀਯਤ ਬਾਣਾ ਵੀ ਲਾਜ਼ਮੀ ਹੁੰਦਾ ਹੈ ਅਤੇ ਅੰਦਰ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ, ਸੇਵਾਦਾਰਾਂ ਅਤੇ ਸਬੰਧਤ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਬਾਹਰੀ ਵਿਅਕਤੀ ਜੰਗਲੇ ਦੇ ਅੰਦਰ ਨਹੀਂ ਜਾ ਸਕਦਾ।
ਇਸ ਤੋਂ ਇਲਾਵਾ ਕਾਂਗਰਸ ਆਗੂਆਂ ਨੂੰ ਦਰਬਾਰ ਦੇ ਅੰਦਰ ਸਿਰੋਪਾਓ ਦੇਣ ਸਮੇਂ ਵੀ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਦੀ ਉਲੰਘਣਾ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਅਨੁਸਾਰ ਦਰਬਾਰ ਦੇ ਅੰਦਰ ਕਿਸੇ ਵੀ ਵੀਆਈਪੀ (ਵਿਸ਼ੇਸ਼ ਵਿਅਕਤੀਆਂ) ਨੂੰ ਸਿਰੋਪਾਓ ਨਹੀਂ ਦਿੱਤਾ ਜਾ ਸਕਦਾ। ਇਨ੍ਹਾਂ ਦੋਹਾਂ ਕਾਰਨਾਂ ਦੇ ਮੱਦੇਨਜ਼ਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਮੁਲਾਜ਼ਮਾਂ ’ਤੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ।

Have something to say? Post your comment

 
 
 

ਪੰਜਾਬ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ- ਲਾਲ ਚੰਦ ਕਟਾਰੂਚੱਕ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ - ਜੈ ਕ੍ਰਿਸ਼ਨ ਸਿੰਘ ਰੋੜੀ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਖਾਲਸਾ ਕਾਲਜ ਵਿਖੇ ਪੰਜਾਬ ਦੀ ਚੜ੍ਹਦੀ ਕਲਾ ਸਬੰਧੀ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਟਿਆਲਾ ਜੇਲ੍ਹ ’ਚ ਸੰਦੀਪ ਸਿੰਘ ਉੱਤੇ ਤਸ਼ੱਦਦ ਦੇ ਦੋਸ਼ਾਂ ਦਾ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਭਾਈ ਸੰਦੀਪ ਸਿੰਘ ਤੇ ਢਾਹਿਆ ਗਿਆ ਅਣ ਮਨੁੱਖੀ ਤਸ਼ੱਦਦ ਸਿੱਖ ਸੰਗਤ ਬਰਦਾਸ਼ਤ ਨਹੀਂ ਕਰੇਗੀ - ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ: ਬਾਬਾ ਮਹਿਰਾਜ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ-ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ