ਪੰਜਾਬ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

ਕੌਮੀ ਮਾਰਗ ਬਿਊਰੋ | September 17, 2025 07:15 PM

ਚੰਡੀਗੜ੍ਹ- ਪ੍ਰੋਜੈਕਟ ਜੀਵਨਜਯੋਤ 2.0, ਪੰਜਾਬ ਸਰਕਾਰ ਦੀ ਇੱਕ ਦੂਰਦਰਸ਼ੀ ਪਹਿਲਕਦਮੀ, ਬੱਚਿਆਂ ਨੂੰ ਗਲੀਆਂ ਤੋਂ ਬਚਾ ਕੇ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਉਮੀਦ ਭਰਿਆ ਭਵਿੱਖ ਦੇ ਕੇ ਜੀਵਨ ਬਦਲ ਰਹੀ ਹੈ।

ਵੇਰਵੇ ਸਾਂਝੇ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੁਰਦੁਆਰਾ ਸਾਹਿਬ ਨੇੜੇ ਚਲਾਈ ਗਈ ਕਾਰਵਾਈ ਦੌਰਾਨ 15 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾ ਕੇ ਤੁਰੰਤ ਸੁਰੱਖਿਅਤ ਥਾਂ 'ਤੇ ਰੱਖਿਆ ਗਿਆ ਅਤੇ ਪੁਨਰਵਾਸ ਉਪਾਅ ਕੀਤੇ ਗਏ। ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਉਤਸ਼ਾਹਜਨਕ ਰਿਹਾ ਹੈ, ਕਿਉਂਕਿ ਵੱਧ ਤੋਂ ਵੱਧ ਨਾਗਰਿਕ ਧਾਰਮਿਕ ਸਥਾਨਾਂ, ਬਾਜ਼ਾਰਾਂ, ਬੱਸ ਸਟੈਂਡਾਂ ਅਤੇ ਟ੍ਰੈਫਿਕ ਸਿਗਨਲਾਂ 'ਤੇ ਬੱਚਿਆਂ ਦੀ ਭੀਖ ਮੰਗਣ ਦੇ ਮਾਮਲੇ ਰਿਪੋਰਟ ਕਰ ਰਹੇ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਵਧੀਆ ਸਿੱਖਿਆ ਅਤੇ ਇੱਜ਼ਤ ਨਾਲ ਜੀਣ ਦਾ ਹੱਕ ਦੇਣਾ ਹੈ। ਉਨ੍ਹਾਂ ਕਿਹਾ, “ਬੱਚਿਆਂ ਦਾ ਬਚਪਨ ਸੜਕਾਂ 'ਤੇ ਨਹੀਂ, ਸਕੂਲਾਂ ਵਿੱਚ ਹੋਣਾ ਚਾਹੀਦਾ ਹੈ। ਪ੍ਰੋਜੈਕਟ ਜੀਵਨਜਯੋਤ 2.0 ਸਾਡੇ ਸੁਪਨੇ ਦੇ ਪੰਜਾਬ ਵੱਲ ਇੱਕ ਵੱਡਾ ਕਦਮ ਹੈ, ਜਿੱਥੇ ਕੋਈ ਵੀ ਬੱਚਾ ਭੀਖ ਮੰਗਣ ਲਈ ਮਜਬੂਰ ਨਾ ਹੋਵੇ।”

ਕਪੂਰਥਲਾ ਵਿੱਚ ਆ ਰਹੇ ਸਾਲਾਨਾ ਜੋੜ ਮੇਲੇ ਦੇ ਮੱਦੇਨਜ਼ਰ, ਪੂਰੇ ਮੇਲੇ ਦੌਰਾਨ ਡਿਊਟੀ 'ਤੇ ਰਹਿਣ ਲਈ ਵਿਸ਼ੇਸ਼ ਬਚਾਅ ਟੀਮ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਬੱਚਾ ਭੀਖ ਮੰਗਣ ਲਈ ਮਜਬੂਰ ਨਾ ਹੋਵੇ ਅਤੇ ਬਚਾਏ ਗਏ ਬੱਚਿਆਂ ਨੂੰ ਸਹੀ ਦੇਖਭਾਲ ਅਤੇ ਪੁਨਰਵਾਸ ਮਿਲੇ।

ਡਾ. ਬਲਜੀਤ ਕੌਰ ਨੇ ਕਿਹਾ, “ਬੱਚਿਆਂ ਦੀ ਭੀਖ ਮੰਗਣਾ ਇੱਕ ਗੰਭੀਰ ਸਮਾਜਿਕ ਮੁੱਦਾ ਹੈ। ਪੰਜਾਬ ਸਰਕਾਰ ਇੱਕ ਵਿਆਪਕ ਯੋਜਨਾ ਤਿਆਰ ਕਰ ਰਹੀ ਹੈ ਜਿਸ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਜਾਗਰੂਕਤਾ ਮੁਹਿੰਮਾਂ, ਬਚਾਅ ਕਾਰਜ ਅਤੇ ਪੁਨਰਵਾਸ ਪ੍ਰੋਗਰਾਮ ਸ਼ਾਮਲ ਹਨ।”

ਹੁਣ ਤੱਕ, 311 ਬੱਚਿਆਂ ਨੂੰ ਬਚਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਸਮਾਜ ਵਿੱਚ ਮੁੜ ਸ਼ਾਮਲ ਕਰਨ ਲਈ ਸਿੱਖਿਆ, ਪੋਸ਼ਣ, ਸਲਾਹ ਅਤੇ ਪੁਨਰਵਾਸ ਸਹਾਇਤਾ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਦਾਨ ਦੇਣ ਦੀ ਬਜਾਏ ਚਾਈਲਡ ਹੈਲਪਲਾਈਨ 1098 'ਤੇ ਕਾਲ ਕਰਕੇ ਅਜਿਹੇ ਮਾਮਲਿਆਂ ਦੀ ਰਿਪੋਰਟ ਕਰੋ, ਤਾਂ ਜੋ ਇਨ੍ਹਾਂ ਬੱਚਿਆਂ ਨੂੰ ਸੁਰੱਖਿਅਤ ਭਵਿੱਖ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਬਚਾਅ ਤੱਕ ਸੀਮਤ ਨਹੀਂ ਹੈ, ਸਗੋਂ ਮਜ਼ਬੂਤ ਭਾਈਚਾਰਕ ਭਾਗੀਦਾਰੀ ਅਤੇ ਜਨਤਕ ਜਾਗਰੂਕਤਾ ਨਾਲ ਬੱਚਿਆਂ ਲਈ ਨਵਾਂ ਭਵਿੱਖ ਬਣਾਉਣ ਦੀ ਇੱਕ ਮੁਹਿੰਮ ਹੈ।

 

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦੱਦ ਲਈ ਸੰਭਲ ਸ਼ਹਿਰ ਦੇ ਮੁਸਲਿਮ ਵੀਰ ਆਏ ਅੱਗੇ-ਯੂਨਾਈਟਿਡ ਸਿੱਖਜ਼ ਨੂੰ ਸੋਪਿਆ ਰਾਹਤ ਸਮੱਗਰੀ ਨਾਲ ਭਰਿਆ ਟਰੱਕ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਬੁਲਾਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ*

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

ਸਮਾਜ ਸੇਵਾ ਵਿਚ ਨਵੀਆਂ ਰਾਹਾਂ ਦਾ ਪਾਂਧੀ ਹੈ ਡਾ ਹਰਮੀਤ ਸਿੰਘ ਸਲੂਜਾ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਖੇਮਕਰਨ ਦੇ ਪਿੰਡ ਮਹਿਦੀਪੁਰ ਵਿਖੇ ਹੜ੍ਹ ਨਾਲ ਨੁਕਸਾਨੇ ਬੰਨ ਨੂੰ ਪੂਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 6 ਹਜ਼ਾਰ ਲੀਟਰ ਡੀਜ਼ਲ ਦੀ ਕੀਤੀ ਸਹਾਇਤਾ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ ’ਤੇ ਹੋਇਆ ਭਰਵਾਂ ਸਵਾਗਤ