ਪੰਜਾਬ

ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ: ਬਾਬਾ ਮਹਿਰਾਜ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 17, 2025 08:46 PM

ਨਵੀਂ ਦਿੱਲੀ -ਗੁਰੂਆਂ ਪੀਰਾਂ ਦੀ ਵਰਸੋਈ ਪੰਜਾਬ ਦੀ ਧਰਤੀ ਨੂੰ ਸਦਾ ਮੁਹਿੰਮਾਂ ਨਾਲ ਜੂਝਣਾ ਪੈਂਦਾ ਹੈ। ਕਦੇ ਰਾਜਨੀਤਕ ਅਤੇ ਕਦੇ ਧਾਰਮਿਕ। ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਜਗਤ ਗੁਰੂ ਧੰਨ ਸੑੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਉਪਦੇਸ਼ਾਂ ਰਾਹੀਂ ਲੋੜਵੰਦ ਦੀ ਮਦਦ ਕਰਨ ਦਾ ਸੰਦੇਸ਼ ਵੀ ਇਸ ਧਰਤੀ ਤੇ ਹੀ ਦਿੱਤਾ ਸੀ। ਇਸ ਕਰਕੇ ਹੀ ਹਰੇਕ ਨਾਨਕ ਨਾਮ ਲੇਵਾ ਇਸ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਅਮਲ ਕਰਨ ਲਈ ਸਦਾ ਤਤਪਰ ਰਹਿੰਦਾ ਹੈ। ਇਸ ਸਮੇਂ ਲੋੜਵੰਦਾਂ ਦੀ ਮਦਦ ਕਰਨ ਵਾਲੇ ਪੰਜਾਬੀਆਂ ਨੂੰ ਹੜਾਂ ਕਰਕੇ ਮਦਦ ਦੀ ਲੋੜ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਇਸ ਅਣਖੀ ਕੌਮ ਦੀ ਵਿਪਦਾ ਦੇ ਸਮੇਂ ਆਪਣੀ ਕਮਾਈ ਵਿੱਚੋਂ ਦਸਵੰਧ ਕੱਢਕੇ, ਆਪਣੇ ਖਰਚਿਆਂ ਵਿੱਚ ਕਟੋਤੀ ਕਰਕੇ, ਆਪਣੇ ਘਰ ਪਰਿਵਾਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਕੁਝ ਗੈਰਜਰੂਰੀ ਖਰਚਿਆਂ ਵਿੱਚ ਕਟੋਤੀ ਕਰਕੇ ਮਦਦ ਕਰੀਏ। ਆਉਣ ਵਾਲਾ ਸਮਾਂ ਤਿਉਹਾਰਾਂ ਦਾ ਸਮਾਂ ਹੈ, ਤੁਸੀਂ ਆਪਣੇ ਪਰਿਵਾਰ ਨਾਲ ਪੰਜਾਬ ਦੇ ਕਿਸੇ ਵੀ ਹੜੵ ਪੀੜਤ ਇਲਾਕੇ ਵਿੱਚ ਜਾ ਕੇ, ਉਥੋਂ ਦੇ ਵਸਨੀਕਾਂ ਨੂੰ ਮਿਲੋ ਤੇ ਤਿਉਹਾਰ ਤੇ ਖਰਚ ਕਰਨ ਵਾਲੀ ਮਾਇਆ ਇਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਦੇ ਕੇ ਉਨ੍ਹਾਂ ਦੀ ਖੁਸ਼ੀ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਦੀ ਅਸੀਸ ਦੇ ਪਾਤਰ ਬਣੋ । ਆਪਣੇ ਬੱਚਿਆਂ ਨੂੰ ਸੇਵਾ ਦੇ ਸਿਧਾਂਤ ਦਾ ਸੁਨੇਹਾ ਦਿਓ। ਨਗਰ ਕੀਰਤਨਾਂ ਦੇ ਮੌਕੇ ਲਗਾਏ ਜਾਣ ਵਾਲੇ ਲੰਗਰ ਦੀ ਰਸਦ ਤੇ ਹੋਰ ਸਮਗਰੀ ਦੇ ਬਰਾਬਰ ਦੀ ਮਾਇਆ ਨਾਲ ਆਪਣੇ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਦੇਣ ਲਈ ਵਿਚਾਰ ਕੀਤਾ ਜਾਵੇ। ਹੜ ਪੀੜੀਤਾਂ ਨੂੰ ਭੋਜਨ ਸਮਗਰੀ ਦੇ ਨਾਲ ਨਾਲ ਕਪੜਿਆਂ, ਬਿਸਤਰਿਆਂ, ਭਾਂਡਿਆਂ ਤੇ ਹੋਰ ਘਰੇਲੂ ਨਿੱਕ ਸੁੱਕ ਦੇਣ ਦੀ ਸੇਵਾ ਲਈ ਸਾਡੇ ਨਾਲ ਸੰਪਰਕ ਵੀ ਕੀਤਾ ਜਾ ਸਕਦਾ ਹੈ।

Have something to say? Post your comment

 
 
 

ਪੰਜਾਬ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ- ਲਾਲ ਚੰਦ ਕਟਾਰੂਚੱਕ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ - ਜੈ ਕ੍ਰਿਸ਼ਨ ਸਿੰਘ ਰੋੜੀ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਖਾਲਸਾ ਕਾਲਜ ਵਿਖੇ ਪੰਜਾਬ ਦੀ ਚੜ੍ਹਦੀ ਕਲਾ ਸਬੰਧੀ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਟਿਆਲਾ ਜੇਲ੍ਹ ’ਚ ਸੰਦੀਪ ਸਿੰਘ ਉੱਤੇ ਤਸ਼ੱਦਦ ਦੇ ਦੋਸ਼ਾਂ ਦਾ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਭਾਈ ਸੰਦੀਪ ਸਿੰਘ ਤੇ ਢਾਹਿਆ ਗਿਆ ਅਣ ਮਨੁੱਖੀ ਤਸ਼ੱਦਦ ਸਿੱਖ ਸੰਗਤ ਬਰਦਾਸ਼ਤ ਨਹੀਂ ਕਰੇਗੀ - ਗਿਆਨੀ ਹਰਪ੍ਰੀਤ ਸਿੰਘ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ-ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਇੱਕ ਵੀ ਦਾਣਾ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ- ਲਾਲ ਚੰਦ ਕਟਾਰੂਚੱਕ