ਪੰਜਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਕੌਮੀ ਮਾਰਗ ਬਿਊਰੋ | September 17, 2025 09:01 PM

ਚੰਡੀਗੜ - ਅੱਜ ਇੱਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਲਈ ਬੁਲਾਰੇ ਨਿਯੁਕਤ ਗਏ ਹਨ। ਜਿਸ ਵਿੱਚ ਮੁੱਖ ਬੁਲਾਰੇ ਸਿਆਸੀ ਖੇਤਰ ਲਈ ਅਤੇ ਮੁੱਖ ਬੁਲਾਰੇ ਧਾਰਮਿਕ ਖੇਤਰ ਲਈ ਨਿਯੁਕਤ ਕੀਤੇ ਗਏ ਹਨ। ਜਿਨਾਂ ਦੇ ਨਾਮ ਤੇ ਦਫ਼ਤਰ ਤੋਂ ਅਧਿਕਾਰਤ ਤੌਰ ਤੇ ਬਿਆਨ ਜਾਰੀ ਹੋਣਗੇ ਤੇ ਇਸੇ ਤਰਾਂ ਟੀਵੀ ਲਈ ਵੀ ਬਾਈਟਾਂ ਜਾਰੀ ਹੋਣਗੀਆਂ। ਦੂਸਰਾ ਜੋ ਵੱਡਾ ਖੇਤਰ ਹੈ ਕਿ ਬਹੁਤ ਸਾਰੇ ਟੀਵੀ ਚੈਨਲਾਂ ਤੇ ਵੈਬ ਚੈਨਲਾਂ ਤੇ ਡਿਬੇਟਾਂ ਹੁੰਦੀਆਂ ਹਨ ਜਿੰਨਾਂ ਤੇ ਬਹੁੱਤ ਸਾਰੇ ਬੁਲਾਰਿਆਂ ਦੀ ਜਰੂਰਤ ਹੈ ਸੋ ਟੀਵੀ ਡਿਬੇਟਾਂ ਲਈ ਵੀ ਬੁਲਾਰੇ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦਾ ਬਾਖੂਬੀ ਪੱਖ ਰੱਖਣਗੇ।

ਇਹਨਾਂ ਨਵ ਨਿਯੁਕਤ ਬੁਲਾਰਿਆਂ ਦੀ ਜਲਦੀ ਬਾਕਾਇਦਾ ਦੋ ਦਿੱਨਾਂ ਵਰਕਸ਼ਾਪ ਵੀ ਲਗਾਈ ਜਾਵੇਗੀ।

ੳ. ਮੁੱਖ ਬੁਲਾਰੇ ਸਿਆਸੀ ਖੇਤਰ ਲਈ ਜਿੰਨਾਂ ਵਿੱਚ ਚਰਨਜੀਤ ਸਿੰਘ ਬਰਾੜ, ਬਰਜਿੰਦਰ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਜਥੇ: ਕਰਨੈਲ ਸਿੰਘ ਪੀਰਮੁਹੰਮਦ, ਗੁਰਜੀਤ ਸਿੰਘ ਤਲਵੰਡੀ ਹੋਣਗੇ।

ਅ. ਮੁੱਖ ਬੁਲਾਰੇ ਧਾਰਮਿੱਕ ਖੇਤਰ ਲਈ ਜਿੰਨਾਂ ਵਿੱਚ ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾਂ, ਜਥੇ: ਜਸਵੰਤ ਸਿੰਘ ਪੂੜੈਣ, ਜਥੇ: ਜਸਬੀਰ ਸਿੰਘ ਘੁੰਮਣ, ਜਥੇ: ਸਤਵਿੰਦਰ ਸਿੰਘ ਟੌਹੜਾ, ਮਾਸਟਰ ਮਿੱਠੂ ਸਿੰਘ ਕਾਹਨੇਕੇ ਹੋਣਗੇ ਜੋ ਧਾਰਮਿੱਕ ਖੇਤਰ ਲਈ ਪਾਰਟੀ ਦਾ ਪੱਖ ਮਰਿਆਦਾ ਅਨੁਸਾਰ ਪੇਸ਼ ਕਰਨਗੇ।

ੲ. ਬੁਲਾਰੇ ਟੀਵੀ ਡਿਬੇਟਾਂ ਲਈ ਜਿੰਨਾਂ ਵਿੱਚ ਸੁਖਵਿੰਦਰ ਸਿੰਘ ਔਲਖ, ਜਥੇ: ਭੁਪਿੰਦਰ ਸਿੰਘ ਸ਼ੇਖੂਪੁੱਰ, ਜਥੇ: ਤੇਜਾ ਸਿੰਘ ਕਮਾਲਪੁੱਰ, ਜਥੇ: ਸਤਵਿੰਦਰ ਸਿੰਘ ਰਮਦਾਸਪੁੱਰ, ਸਤਪਾਲ ਸਿੰਘ ਸਿੱਧੂ, ਭੋਲਾ ਸਿੰਘ ਗਿੱਲਪੱਤੀ, ਜਥੇ: ਹਰਿੰਦਰਪਾਲ ਸਿੰਘ ਟੌਹੜਾ, ਇਕਬਾਲ ਸਿੰਘ ਮੋਹਾਲੀ, ਜਥੇ: ਅਮਰਿੰਦਰ ਸਿੰਘ, ਜਗਜੀਤ ਸਿੰਘ ਕੋਹਲੀ, ਜਥੇ: ਅਵਤਾਰ ਸਿੰਘ ਧਮੋਟ, ਸੁਖਦੇਵ ਸਿੰਘ ਫਗਵਾੜਾ, ਰਣਧੀਰ ਸਿੰਘ ਦਿੜਬਾ, ਅਮਨਇੰਦਰ ਸਿੰਘ ਬਨੀ ਬਰਾੜ, ਹਰਦੀਪ ਸਿੰਘ ਡੋਡ, ਸ੍ਰੀ ਵਰੁਣ ਕਾਂਸਲ ਸ਼ੁਤਰਾਣਾ, ਐਡ: ਰਾਵਿੰਦਰ ਸਿੰਘ ਸ਼ਾਹਪੁੱਰ ਹੋਣਗੇ।

Have something to say? Post your comment

 
 
 

ਪੰਜਾਬ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ- ਲਾਲ ਚੰਦ ਕਟਾਰੂਚੱਕ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ - ਜੈ ਕ੍ਰਿਸ਼ਨ ਸਿੰਘ ਰੋੜੀ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਖਾਲਸਾ ਕਾਲਜ ਵਿਖੇ ਪੰਜਾਬ ਦੀ ਚੜ੍ਹਦੀ ਕਲਾ ਸਬੰਧੀ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਟਿਆਲਾ ਜੇਲ੍ਹ ’ਚ ਸੰਦੀਪ ਸਿੰਘ ਉੱਤੇ ਤਸ਼ੱਦਦ ਦੇ ਦੋਸ਼ਾਂ ਦਾ ਲਿਆ ਸਖ਼ਤ ਨੋਟਿਸ

ਭਾਈ ਸੰਦੀਪ ਸਿੰਘ ਤੇ ਢਾਹਿਆ ਗਿਆ ਅਣ ਮਨੁੱਖੀ ਤਸ਼ੱਦਦ ਸਿੱਖ ਸੰਗਤ ਬਰਦਾਸ਼ਤ ਨਹੀਂ ਕਰੇਗੀ - ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ: ਬਾਬਾ ਮਹਿਰਾਜ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ-ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਇੱਕ ਵੀ ਦਾਣਾ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ- ਲਾਲ ਚੰਦ ਕਟਾਰੂਚੱਕ