ਪੰਜਾਬ

ਯੂਐਸਏ ਨਿਵਾਸੀ ਸ. ਦਲਬੀਰ ਸਿੰਘ ਦੇ ਪਰਿਵਾਰ ਵੱਲੋਂ ਹੜ੍ਹ ਪੀਵਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ 5 ਲੱਖ ਰੁਪਏ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 18, 2025 06:42 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਅੱਜ ਯੂਐਸਏ ਨਿਵਾਸੀ ਸ. ਦਲਬੀਰ ਸਿੰਘ ਗਿੱਲ, ਸ. ਪਰਮਜੀਤ ਸਿੰਘ ਗਿੱਲ, ਸ. ਗੁਰਮੀਤ ਸਿੰਘ ਗਿੱਲ ਤੇ ਸ. ਗੁਰਜੀਤ ਸਿੰਘ ਨੀਲਾ ਨਲੋਆ ਵੱਲੋਂ 5 ਲੱਖ ਰੁਪਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਉੜੀਸਾ ਦੇ ਪ੍ਰਧਾਨ ਸ. ਸਤਪਾਲ ਸਿੰਘ ਵੱਲੋਂ ਵੀ 15 ਲੱਖ ਰੁਪਏ ਰਾਹਤ ਕਾਰਜਾਂ ਲਈ ਦਿੱਤੇ ਗਏ ਹਨ।
ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਚੱਲ ਰਹੇ ਕਾਰਜਾਂ ਵਿਚ ਸਹਿਯੋਗ ਕਰ ਰਹੀਆਂ ਹਨ, ਜਿਨ੍ਹਾਂ ਦਾ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਥੇ ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਵਸਤਾਂ ਦੀ ਲੋੜ ਹੈ, ਉਥੇ ਹੀ ਕਿਸਾਨਾਂ ਦੀਆਂ ਫਸਲਾਂ ਦੀ ਬਿਜਾਈ ਵਾਸਤੇ ਸਹਾਇਤਾ ਦੇ ਨਾਲ-ਨਾਲ ਸਕੂਲੀ ਬੱਚਿਆਂ ਨੂੰ ਕਿਤਾਬਾਂ ਦੀ ਵੀ ਤੁਰੰਤ ਲੋੜ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਜਿੰਨਾ ਬੱਚਿਆਂ ਨੂੰ ਕਿਤਾਬਾਂ ਖਰਾਬ ਹੋਣ ਕਾਰਨ ਮੁਸ਼ਕਲ ਆ ਰਹੀ ਹੈ, ਉਨ੍ਹਾਂ ਦੇ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਪ੍ਰਬੰਧ ਕੀਤੇ ਜਾ ਸਕਣ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਇਸ ਮੁਸੀਬਤ ਦੇ ਸਮੇਂ ਸਹਿਯੋਗ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਭੇਟਾਵਾਂ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਉਣ ਅਤੇ ਪੀੜਤਾਂ ਦੀਆਂ ਲੋੜਾਂ ਅਨੁਸਾਰ ਨਾਲ ਜਾ ਕੇ ਸੇਵਾ ਕਰਨ, ਤਾਂ ਜੋ ਉਨ੍ਹਾਂ ਵੱਲੋਂ ਦਿੱਤੀਆਂ ਭੇਟਾਵਾਂ ਲੋੜਵੰਦਾਂ ਤੱਕ ਪੁੱਜ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਦਲਬੀਰ ਸਿੰਘ ਦਾ ਪਰਿਵਾਰ ਗੁਰੂ ਘਰ ਪ੍ਰਤੀ ਵੱਡੀ ਸ਼ਰਧਾ ਰੱਖਦਾ ਹੈ ਅਤੇ ਪੰਥਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਹੋ ਕੇ ਸੇਵਾਵਾਂ ਕਰਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮ ਚੁਰਾਸੀ, ਸ. ਗੁਰਜੀਤ ਸਿੰਘ ਨੀਲਾ ਨਲੋਆ, ਸ. ਮੁਖਤਾਰ ਸਿੰਘ ਢੱਡੇ, ਸ. ਅਮਰੀਕ ਸਿੰਘ ਭਾਗੋਵਾਲ, ਸ. ਮਹਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਸਰਕਾਰ ਨੂੰ ਸਿੱਖ ਸੰਗਤ ਨੂੰ ਧਾਰਮਿਕ ਯਾਤਰਾ 'ਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ: ਕਾਂਗਰਸ ਨੇਤਾ ਡਾ. ਰਾਜਕੁਮਾਰ ਵੇਰਕਾ

ਖ਼ਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦੱਦ ਲਈ ਸੰਭਲ ਸ਼ਹਿਰ ਦੇ ਮੁਸਲਿਮ ਵੀਰ ਆਏ ਅੱਗੇ-ਯੂਨਾਈਟਿਡ ਸਿੱਖਜ਼ ਨੂੰ ਸੋਪਿਆ ਰਾਹਤ ਸਮੱਗਰੀ ਨਾਲ ਭਰਿਆ ਟਰੱਕ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਬੁਲਾਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ*

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

ਸਮਾਜ ਸੇਵਾ ਵਿਚ ਨਵੀਆਂ ਰਾਹਾਂ ਦਾ ਪਾਂਧੀ ਹੈ ਡਾ ਹਰਮੀਤ ਸਿੰਘ ਸਲੂਜਾ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ