ਪੰਜਾਬ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ ’ਤੇ ਹੋਇਆ ਭਰਵਾਂ ਸਵਾਗਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 18, 2025 07:10 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬੀਤੀ ਰਾਤ ਛਤੀਸਗੜ੍ਹ ਸੂਬੇ ’ਚ ਪਹੁੰਚਣ ’ਤੇ ਸਥਾਨਕ ਸਰਕਾਰ ਵੱਲੋਂ ਉੱਪ ਮੁੱਖ ਮੰਤਰੀ ਸ੍ਰੀ ਵਿਜੈ ਸ਼ਰਮਾ ਵੱਲੋਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਸ੍ਰੀ ਵਿਜੈ ਸ਼ਰਮਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਨੂੰ ਛਤੀਸਗੜ੍ਹ ਸਰਕਾਰ ਨੇ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਹੈ, ਤਾਂ ਜੋ ਬੱਚੇ ਇਸ ਮਹਾਨ ਵਿਰਾਸਤ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਪੂਰੇ ਛਤੀਸਗੜ੍ਹ ਅੰਦਰ ਨਗਰ ਕੀਰਤਨ ਦੇ ਰਸਤੇ ’ਤੇ ਸਰਕਾਰ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਨਾ ਬਣੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਉਪ ਮੁੱਖ ਮੰਤਰੀ ਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਗੁਰੂ ਸਾਹਿਬ ਦੇ ਇਤਿਹਾਸ ਅਤੇ ਨਗਰ ਕੀਰਤਨ ਨਾਲ ਸ਼ਾਮਿਲ ਇਤਿਹਾਸਕ ਸ਼ਸਤਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੂਬੇ ਅੰਦਰ ਸਰਕਾਰ ਮਿਲੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਿਲਾਸਪੁਰ ਵਿਖੇ ਵਿਸ਼ਰਾਮ ਕਰਨ ਮਗਰੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੋਰਬਾ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਸ ਸ਼ਹੀਦੀ ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਨਗਰ ਕੀਰਤਨ ਪ੍ਰਤੀ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਸਰਬਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਜਿੰਦਵੜੀ, ਸ. ਹਰਭਜਨ ਸਿੰਘ, ਸ. ਗੁਰਸਾਹਿਬ ਸਿੰਘ, ਸ. ਲਖਬੀਰ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਤੇ ਸ. ਮੋਹਣ ਸਿੰਘ, ਭਾਈ ਬਲਦੇਵ ਸਿੰਘ ਓਗਰਾ, ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਭਾਈ ਹਰਭਿੰਦਰ ਸਿੰਘ, ਗੁਰਦੁਆਰਾ ਸਿੰਘ ਸਭਾ ਦਿਆਲਬੰਦ ਦੇ ਪ੍ਰਧਾਨ ਸ. ਮਨਦੀਪ ਸਿੰਘ, ਸ. ਜੋਗਿੰਦਰ ਸਿੰਘ ਗੰਭੀਰ, ਸ. ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਮਾਣ ਸਿੰਘ, ਸ. ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਤੇ ਸ. ਅਮਰਜੀਤ ਸਿੰਘ, ਸ. ਲਖਬੀਰ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਹੇਰ, ਸੁਪਰਵਾਈਜ਼ਰ ਸ. ਸਰਬਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਸਰਕਾਰ ਨੂੰ ਸਿੱਖ ਸੰਗਤ ਨੂੰ ਧਾਰਮਿਕ ਯਾਤਰਾ 'ਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ: ਕਾਂਗਰਸ ਨੇਤਾ ਡਾ. ਰਾਜਕੁਮਾਰ ਵੇਰਕਾ

ਖ਼ਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦੱਦ ਲਈ ਸੰਭਲ ਸ਼ਹਿਰ ਦੇ ਮੁਸਲਿਮ ਵੀਰ ਆਏ ਅੱਗੇ-ਯੂਨਾਈਟਿਡ ਸਿੱਖਜ਼ ਨੂੰ ਸੋਪਿਆ ਰਾਹਤ ਸਮੱਗਰੀ ਨਾਲ ਭਰਿਆ ਟਰੱਕ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਬੁਲਾਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ*

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

ਸਮਾਜ ਸੇਵਾ ਵਿਚ ਨਵੀਆਂ ਰਾਹਾਂ ਦਾ ਪਾਂਧੀ ਹੈ ਡਾ ਹਰਮੀਤ ਸਿੰਘ ਸਲੂਜਾ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ