ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ*

ਕੌਮੀ ਮਾਰਗ ਬਿਊਰੋ | September 18, 2025 07:09 PM

ਚੰਡੀਗੜ੍ਹ- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਡੇਅਰੀ ਵਿਕਾਸ ਵਿਭਾਗ ਵਿੱਚ ਭਰਤੀ ਕੀਤੇ ਤਿੰਨ ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਾਲ 2022 ਤੋਂ ਹੁਣ ਤੱਕ ਇਸ ਵਿਭਾਗ ਵਿੱਚ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਇਨ੍ਹਾਂ ਨਿਯੁਕਤੀਆਂ ਵਿੱਚ 34 ਇੰਸਪੈਕਟਰ ਗ੍ਰੇਡ-2 ਅਧਿਕਾਰੀ, 8 ਕਲਰਕ, 5 ਆਈ.ਟੀ. ਕਲਰਕ, 4 ਸਟੈਨੋਟਾਈਪਿਸਟ ਅਤੇ 1 ਡਰਾਈਵਰ ਸ਼ਾਮਲ ਹਨ, ਜਿਸ ਨਾਲ ਵਿਭਾਗ ਦੀ ਕਾਰਜ ਕੁਸ਼ਲਤਾ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜਨਤਕ ਸੇਵਾਵਾਂ ਨੂੰ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਦੀ ਮਜ਼ਬੂਤੀ ਸਾਡੇ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਅਤਿ ਮਹੱਤਵਪੂਰਨ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 55, 000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਇਹ ਸਾਰੀਆਂ ਨੌਕਰੀਆਂ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ ਹਨ।

 

Have something to say? Post your comment

 
 
 

ਪੰਜਾਬ

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਸਰਕਾਰ ਨੂੰ ਸਿੱਖ ਸੰਗਤ ਨੂੰ ਧਾਰਮਿਕ ਯਾਤਰਾ 'ਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ: ਕਾਂਗਰਸ ਨੇਤਾ ਡਾ. ਰਾਜਕੁਮਾਰ ਵੇਰਕਾ

ਖ਼ਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦੱਦ ਲਈ ਸੰਭਲ ਸ਼ਹਿਰ ਦੇ ਮੁਸਲਿਮ ਵੀਰ ਆਏ ਅੱਗੇ-ਯੂਨਾਈਟਿਡ ਸਿੱਖਜ਼ ਨੂੰ ਸੋਪਿਆ ਰਾਹਤ ਸਮੱਗਰੀ ਨਾਲ ਭਰਿਆ ਟਰੱਕ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਬੁਲਾਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

ਸਮਾਜ ਸੇਵਾ ਵਿਚ ਨਵੀਆਂ ਰਾਹਾਂ ਦਾ ਪਾਂਧੀ ਹੈ ਡਾ ਹਰਮੀਤ ਸਿੰਘ ਸਲੂਜਾ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਖੇਮਕਰਨ ਦੇ ਪਿੰਡ ਮਹਿਦੀਪੁਰ ਵਿਖੇ ਹੜ੍ਹ ਨਾਲ ਨੁਕਸਾਨੇ ਬੰਨ ਨੂੰ ਪੂਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 6 ਹਜ਼ਾਰ ਲੀਟਰ ਡੀਜ਼ਲ ਦੀ ਕੀਤੀ ਸਹਾਇਤਾ