ਸੰਸਾਰ

ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਵੱਲੋਂ ਚੌਥੀ ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ 20 - 21 ਸਤੰਬਰ ਨੂੰ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | September 19, 2025 07:16 PM

ਸਰੀ- ਖੋਜ, ਵਿਦਿਆ ਅਤੇ ਸੇਵਾ ਰਾਹੀਂ ਸੱਭਿਅਚਾਰਕ ਵਖਰੇਵੇਂ ਦੇ ਨਾਲ ਨਾਲ ਸਿੱਖੀ ਦੀ ਸਹਿ-ਹੋਂਦ ਨੂੰ ਪ੍ਰਫੁੱਲਤ ਕਰਨ ਅਤੇ ਵਿਸ਼ਵ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਦੇ ਮੁਕਾਬਲਤਨ ਯੂਨੀਵਰਸਿਟੀ ਬਣਾਉਣ ਦੇ ਉਦੇਸ਼ ਪ੍ਰਤੀ ਕਾਰਜਸ਼ੀਲ ਸੰਸਥਾ ‘ਗੁਰੂ ਨਾਨਕ ਇੰਸਟੀਟਿਊਟ ਆਫ ਗਲੋਬਲ ਸਟੱਡੀਜ਼’ ਵੱਲੋਂ ਆਪਣੀ ਚੌਥੀ ਸਾਲਾਨਾ ‘ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ’ 20 ਅਤੇ 21 ਸਤੰਬਰ 2025 ਨੂੰ ਸਰੀ ਸਿਟੀ ਹਾਲ ਵਿਖੇ ਕਰਵਾਈ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਦੇ ਪ੍ਰਧਾਨ ਅਤੇ ਸੀਈਓ ਗਿਆਨ ਸਿੰਘ ਸੰਧੂ ਨੇ ਦੱਸਿਆ ਹੈ ਕਿ ਇਸ ਦੋ ਦਿਨਾਂ ਕਾਨਫਰੰਸ ਵਿੱਚ ਇਤਿਹਾਸ ਵਿੱਚ ਸਿੱਖ ਅਧਿਕਾਰ ਅਤੇ ਜ਼ਿੰਮੇਵਾਰੀਆਂ, ਸਿੱਖੀ ਵਿੱਚ ਔਰਤਾਂ ਅਤੇ ਲਿੰਗ, ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਯੁੱਗ ਵਿੱਚ ਇੱਕ ਯੂਨੀਵਰਸਿਟੀ ਦਾ ਵਿਕਾਸ, (ਏ.ਆਈ) ਦੇ ਯੁੱਗ ਵਿੱਚ ਸਿੱਖੀ ਅਤੇ (ਏ.ਆਈ) ਤੇ ਵਿਅਕਤੀਗਤ ਸਿੱਖਿਆ, ਤਕਨਾਲੋਜੀ ਤੇ ਅਧਿਆਤਮਿਕਤਾ, ਮਾਨਸਿਕ ਸਿਹਤ ਅਤੇ ਸੰਬੰਧਿਤ ਵੱਖ ਵੱਖ ਵਿਸ਼ਿਆਂ ਉੱਪਰ ਵੱਖ ਵੱਖ ਯੂਨੀਵਰਸਿਟੀਆਂ ਦੇ ਨਾਮਵਰ ਵਿਦਵਾਨ ਅਤੇ ਵੱਖ ਵੱਖ ਖੇਤਰਾਂ ਦੇ ਮਾਹਿਰ ਆਪਣੇ ਖੋਜ ਭਰਪੂਰ ਪਰਚੇ ਅਤੇ ਵਿਚਾਰ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਹ ਦੋ-ਰੋਜ਼ਾ ਕਾਨਫਰੰਸ ਵਿਦਵਾਨਾਂ, ਖੋਜਕਰਤਾਵਾਂ, ਭਾਈਚਾਰਕ ਆਗੂਆਂ ਅਤੇ ਵਿਦਿਆਰਥੀਆਂ ਨੂੰ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣ ਅਤੇ ਸਿੱਖ ਅਧਿਐਨ, ਸੱਭਿਆਚਾਰ, ਇਤਿਹਾਸ ਅਤੇ ਹੋਰ ਮਹੱਤਵਪੂਰਨ ਖੋਜ ਪੇਸ਼ ਕਰਨ ਲਈ ਇਕ ਪਲੇਟਫਾਰਮ ਪ੍ਰਦਾਨ ਕਰੇਗੀ। ਉਨ੍ਹਾਂ ਸਮੂਹ ਭਾਈਚਾਰੇ ਨੂੰ ਇਸ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Have something to say? Post your comment

 
 
 

ਸੰਸਾਰ

ਯੂਕਰੇਨੀ ਸੰਸਦ ਮੈਂਬਰਾਂ ਨੇ ਟਰੰਪ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਕੀਤੀ ਮੰਗ

ਸਮਾਜ ਸੇਵਾ ਦੇ ਕਾਰਜਾਂ ਲਈ ਉੱਘੇ ਕਾਰੋਬਾਰੀ ਜਤਿੰਦਰ ਜੇ ਮਿਨਹਾਸ ਦਾ ਸਨਮਾਨ

ਸਰੀ ਵਿਚ ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ ਵੱਲੋਂ ਕਰਵਾਇਆ ਗਿਆ ਪੇਂਡੂ ਖੇਡ ਮੇਲਾ

ਟਰੰਪ ਨੇ ਫਾਰਮਾ ਦਵਾਈਆਂ ਦੇ ਆਯਾਤ 'ਤੇ 100 ਪ੍ਰਤੀਸ਼ਤ ਤੱਕ ਟੈਰਿਫ ਲਗਾਉਣ ਦਾ ਕੀਤਾ ਐਲਾਨ - ਭਾਰਤ 'ਤੇ ਪੈ ਸਕਦਾ ਹੈ ਅਸਰ 

ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਵੱਲੋਂ ਦੋ ਦਿਨਾਂ ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ

ਟਰੰਪ ਨੇ ਕਿਹਾ ਕਿ ਉਹਨਾਂ ਸੱਤ ਜੰਗਾਂ ਰੁਕਵਾਈਆਂ ਹਨ - ਸਿਹਰਾ ਆਪਣੇ ਸਿਰ ਲਿਆ

ਖਾਲਿਸਤਾਨੀ ਕੱਟੜਪੰਥੀ ਇੰਦਰਜੀਤ ਸਿੰਘ ਗੋਸਲ ਨੂੰ ਓਟਾਵਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਮਰੀਕਾ ਵਿੱਚ ਭਾਰਤੀ ਦੂਤਾਵਾਸ ਨੇ ਐਚ-1ਬੀ ਵੀਜ਼ਾ ਫੀਸ ਸੰਕਟ ਦੇ ਵਿਚਕਾਰ ਐਮਰਜੈਂਸੀ ਹੈਲਪਲਾਈਨ ਨੰਬਰ ਕੀਤਾ ਜਾਰੀ

ਟਰੰਪ ਨੇ ਨਾਟੋ ਦੇਸ਼ਾਂ ਨੂੰ ਲਿਖੀ ਚਿੱਠੀ ਕਿਹਾ ਰੂਸੀ ਤੇਲ ਖਰੀਦਣਾ ਬੰਦ ਕਰੋ ਸਭ

ਨਾਮਵਰ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਵੱਲੋਂ ਭਾਰਤ ਦੀ ਵੰਡ ਬਾਰੇ ਅਹਿਮ ਖੁਲਾਸੇ