ਧਰਮ

ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਕੀਤਾ ਗਿਆ ਜਾਰੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 24, 2025 07:44 PM

ਨਵੀਂ ਦਿੱਲੀ- ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਦੀ ਨੂੰ ਸਮਰਪਿਤ ਕਰਦਿਆਂ ਇੱਕ ਚਾਂਦੀ ਦਾ ਸਿੱਕਾ ਜਾਰੀ ਕੀਤਾ ਗਿਆ ਹੈ, ਜਿਸ 'ਤੇ ਗੁਰੂ ਜੀ ਦੀ ਤਸਵੀਰ ਉਕਰੀ ਹੋਈ ਹੈ। ਇਹ ਸਿੱਕਾ ਸੰਗਤ 2000 ਰੁਪਏ ਦੀ ਭੇਟਾ ਦੇ ਕੇ ਪ੍ਰਾਪਤ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਯਾਤਰਾ ਵਿੱਚ ਪਾਲਕੀ ਸਾਹਿਬ 'ਚ ਇਹ ਸਿੱਕੇ ਰੱਖੇ ਗਏ ਹਨ ਅਤੇ ਸੰਗਤ ਉਹਨਾਂ ਨੂੰ ਲੈ ਸਕਦੀ ਹੈ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਸ਼ਹੀਦੀ ਜਾਗਰੂਕਤਾ ਯਾਤਰਾ ਦਾ ਸਵਾਗਤ ਹਰ ਧਰਮ ਅਤੇ ਜਾਤੀ ਦੇ ਲੋਕਾਂ ਵਲੋਂ ਕੀਤਿਆ ਜਾ ਰਿਹਾ ਹੈ। ਖੜਗਪੁਰ ਵਿੱਚ ਜਿੱਥੇ ਸਨਾਤਨ ਧਰਮ ਮੰਦਰ ਵਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ, ਉੱਥੇ ਹੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੀ ਅੱਗੇ ਆ ਕੇ ਯਾਤਰਾ ਦਾ ਸਵਾਗਤ ਕੀਤਾ ਅਤੇ ਸੰਗਤ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ। ਉਨ੍ਹਾਂ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸਕੱਤਰ ਇੰਦਰਜੀਤ ਸਿੰਘ, ਪ੍ਰਵਕਤਾ ਹਰਪਾਲ ਸਿੰਘ ਜੋਹਲ, ਮੈਨੇਜਰ ਹਰਜੀਤ ਸਿੰਘ ਅਤੇ ਨਾਰਾਇਣ ਸਿੰਘ ਯਾਤਰਾ ਦੇ ਨਾਲ ਚੱਲ ਰਹੇ ਹਨ ਅਤੇ ਸੰਗਤ ਦਾ ਮਾਰਗਦਰਸ਼ਨ ਕਰ ਰਹੇ ਹਨ। ਰਾਗੀ ਹਰਜੀਤ ਸਿੰਘ ਅਤੇ ਕਥਾਵਾਚਕ ਸਤਨਾਮ ਸਿੰਘ ਵਲੋਂ ਦੀਵਾਨ ਲਗਾਏ ਜਾ ਰਹੇ ਹਨ। ਤਖ਼ਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਦਲੀਪ ਸਿੰਘ ਵਲੋਂ ਪਾਲਕੀ ਸਾਹਿਬ 'ਚ ਸੇਵਾ ਨਿਭਾਈ ਜਾ ਰਹੀ ਹੈ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਜਾਗਰੂਕਤਾ ਯਾਤਰਾ ਨੂੰ ਲੈ ਕੇ ਸੰਗਤ 'ਚ ਵਿਸ਼ੇਸ਼ ਉਤਸ਼ਾਹ ਹੈ ਅਤੇ ਜਿੱਥੋਂ ਵੀ ਯਾਤਰਾ ਗੁਜ਼ਰ ਰਹੀ ਹੈ, ਹਰ ਕੋਈ ਯਾਤਰਾ ਵਿੱਚ ਹਾਜ਼ਰੀ ਭਰਦੇ ਹੋਏ ਆਪਣੇ ਢੰਗ ਨਾਲ ਸਵਾਗਤ ਕਰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਯਾਤਰਾ ਦੇ ਸਫਲ ਆਯੋਜਨ ਲਈ ਤਖ਼ਤ ਪਟਨਾ ਸਾਹਿਬ ਕਮੇਟੀ ਦੀ ਪੂਰੀ ਟੀਮ, ਖਾਸ ਕਰਕੇ ਜਸਬੀਰ ਸਿੰਘ ਧਾਮ, ਮਨਵਿੰਦਰ ਸਿੰਘ ਬੇਣੀਪਾਲ ਅਤੇ ਪੂਰੇ ਸਟਾਫ ਦਾ ਧੰਨਵਾਦ ਕੀਤਾ। ਨਾਲ ਹੀ ਉਨ੍ਹਾਂ ਉਹਨਾਂ ਸਾਰਿਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਜਥੇਬੰਦੀਆਂ ਅਤੇ ਸੰਗਤ ਦਾ ਵੀ ਧੰਨਵਾਦੀ ਹੋਏ ਜੋ ਯਾਤਰਾ ਦੇ ਰਾਹ 'ਚ ਸਟਾਲ ਲਗਾ ਕੇ ਜਾਂ ਯਾਤਰਾ ਦਾ ਸਵਾਗਤ ਕਰ ਰਹੇ ਹਨ।

Have something to say? Post your comment

 
 
 

ਧਰਮ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਵੱਡੇ ਮਹੱਤਵ ਵਾਲੀ- ਐਡਵੋਕੇਟ ਧਾਮੀ

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਕਵੀ ਦਰਬਾਰ” 23 ਅਗਸਤ ਨੂੰ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਡੀਐਸਜੀਐਮਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕੀਰਤਨ ਸਮਾਗਮ ਆਯੋਜਿਤ ਕਰੇਗਾ- ਕਾਲਕਾ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ