ਨੈਸ਼ਨਲ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵਿਜੈਵਾੜਾ ਆਂਧਰਾ ਪ੍ਰਦੇਸ਼ ਤੋਂ ਚੇਨਈ ਤਾਮਿਲਨਾਡੂ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 27, 2025 07:19 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ, ਗੁਰੂ ਨਾਨਕ ਕਲੋਨੀ ਵਿਜੈਵਾੜਾ ਆਂਧਰਾ ਪ੍ਰਦੇਸ਼ ਤੋਂ ਚੇਨਈ ਤਾਮਿਲਨਾਡੂ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦਿੱਤੇ। ਇਸ ਇਤਿਹਾਸਕ ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਬਲਜਿੰਦਰ ਸਿੰਘ, ਬੀਬੀ ਹਰਜਿੰਦਰ ਕੌਰ ਕਾਵਲੀ ਗੁਰਦਾਸਪੁਰ, ਸ. ਸਤਵਿੰਦਰ ਸਿੰਘ, ਬੀਬੀ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਨੈਸ਼ਨਲ

ਭਾਰਤ ਅਤੇ ਚੀਨ ਵਿਚਕਾਰ ਸਿੱਧੀਆਂ ਉਡਾਣਾਂ ਅਕਤੂਬਰ ਦੇ ਅੰਤ ਤੱਕ ਮੁੜ ਸ਼ੁਰੂ ਹੋਣਗੀਆਂ: ਵਿਦੇਸ਼ ਮੰਤਰਾਲੇ

ਭਾਰਤ ਵਿੱਚ ਲੋਕਤੰਤਰ ਇਸ ਸਮੇਂ ਹਰ ਪਾਸਿਓਂ ਹਮਲੇ ਦੇ ਘੇਰੇ ਵਿੱਚ ਹੈ- ਰਾਹੁਲ ਗਾਂਧੀ

ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਭਾਜਪਾ ਕਿਹਾ 'ਭਾਰਤੀ ਲੋਕਤੰਤਰ ਅਤੇ ਤਰੱਕੀ ਦੇ ਵਿਰੁੱਧ'

ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੀ ਸ਼ਹਾਦਤ ਨੂੰ ਸਮਰਪਿਤ "ਜਾਗ੍ਰਿਤੀ ਯਾਤਰਾ" ਦਾ ਰਾਂਚੀ ਵਿੱਚ ਸ਼ਾਨਦਾਰ ਸਵਾਗਤ

ਅਣਗੌਲੇ ਨਾਇਕਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰਨਾ ਬੇਇਨਸਾਫ਼ੀ -ਹਵਾਈ ਸੈਨਾ ਮੁਖੀ

ਹਰਦੀਪ ਸਿੰਘ ਨਿੱਝਰ ਮਾਮਲੇ ਦੀ ਅਗਲੀ ਸੁਣਵਾਈ 7 ਅਕਤੂਬਰ ਨੂੰ

ਪੰਮਾ ਨੂੰ ਮਿਲਿਆ ਧਮਕੀ ਭਰਿਆ ਫੋਨ

ਪਟਨਾ ਸਾਹਿਬ ਰੇਲਵੇ ਸਟੇਸ਼ਨ 'ਤੇ ਤਖ਼ਤ ਸਾਹਿਬ ਦੇ ਦਰਸ਼ਨਾਂ ਲਈ ਗੁਰਮੁਖੀ ਐਕਸਪ੍ਰੈੱਸ ਦੇ ਠਹਿਰਾਓ ਨੂੰ ਮਿਲੀ ਮਨਜ਼ੂਰੀ

ਸਿੱਖ ਕੌਮ ਦੇ ਸਟੇਟਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਨ ਨਾ ਕਿ ਕੋਈ ਹੋਰ- ਮਾਨ

ਕੇਰਲ ਪੁਲਿਸ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਭਾਜਪਾ ਵਰਕਰ ਦੀ ਭਾਲ ਵਿੱਚ