ਸੰਸਾਰ

ਸਮਾਜ ਸੇਵਾ ਦੇ ਕਾਰਜਾਂ ਲਈ ਉੱਘੇ ਕਾਰੋਬਾਰੀ ਜਤਿੰਦਰ ਜੇ ਮਿਨਹਾਸ ਦਾ ਸਨਮਾਨ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | September 28, 2025 07:12 PM

ਸਰੀ-ਵੈਨਕੂਵਰ ਖੇਤਰ ਦੇ ਉੱਘੇ ਕਾਰੋਬਾਰੀ ਜਤਿੰਦਰ ਜੇ ਮਿਨਹਾਸ ਨੂੰ ਉਹਨਾਂ ਦੀਆਂ ਸਮਾਜਿਕ ਸੇਵਾਵਾਂ ਲਈ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਸਰੀ ਵਿਚ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਵਰਨਣਯੋਗ ਹੈ ਕਿ ਜੇ ਮਿਨਹਾਸ ਬੀਤੇ ਕਈ ਸਾਲਾਂ ਤੋਂ ਗੁਰੂ ਨਾਨਕ ਫੂਡ ਬੈਂਕ 1313 ਦੇ ਫਾਊਂਡਰ ਮੈਂਬਰ ਹਨ। ਇਸ ਸੰਸਥਾ ਵੱਲੋਂ ਇੰਡੀਆ ਅਤੇ ਵਿਸ਼ੇਸ਼ ਕਰ ਕੇ ਪੰਜਾਬ ਤੋਂ ਆਏ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲੋੜੀਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਪੰਜਾਬ ਵਿੱਚ ਕੁਦਰਤੀ ਆਫਤ ਦੌਰਾਨ ਹੜਾਂ ਦੀ ਮਾਰ ਵਗੀ। ਜਿਸ ਨਾਲ ਪੰਜਾਬ ਦੇ ਕਈ ਜ਼ਿਲੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ, ਅਨੇਕਾਂ ਘਰ ਤਬਾਹ ਹੋ ਗਏ। ਜਿੱਥੇ ਪੰਜਾਬੀਆਂ ਨੇ ਉਹਨਾਂ ਦੀ ਸਹਾਇਤਾ ਲਈ ਵੱਡਾ ਯੋਗਦਾਨ ਪਾਇਆ। ਉੱਥੇ ਪੰਜਾਬ ਤੋਂ ਬਾਹਰ ਵਸਦੇ ਸਿੱਖ ਭਾਈਚਾਰੇ ਨੇ ਵੀ ਵੱਡਾ ਯੋਗਦਾਨ ਪਾਇਆ।

ਜਤਿੰਦਰ ਜੇ ਮਿਨਹਾਸ ਅਤੇ ਉਹਨਾਂ ਦੇ ਸਹਿਯੋਗੀ ਗਿਆਨੀ ਨਰਿੰਦਰ ਸਿੰਘ (ਪ੍ਰਧਾਨ ਗੁਰਦੁਆਰਾ ਦੁੱਖ ਨਿਵਾਰਨ ਸਰੀ) ਨੇ ਵੀ ਹੜ ਪੀੜਤਾਂ ਲਈ ਰਾਹਤ ਫੰਡ ਇਕੱਠਾ ਕਰਨ ਦਾ ਉਪਰਾਲਾ ਕੀਤਾ ਅਤੇ ਦਾਨੀਆਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਸਦਕਾ ਕਈ ਲੱਖ ਡਾਲਰ ਇਕੱਤਰ ਹੋਏ। ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨਾਲ ਸੰਪਰਕ ਕਰ ਕੇ ਉਹਨਾਂ ਰਾਹੀਂ ਇਹ ਰਾਹਤ ਰਾਸ਼ੀ ਹੜ ਪੀੜਤਾਂ ਵਿੱਚ ਤਕਸੀਮ ਕਰਨ ਦੇ ਲਈ ਯਤਨ ਹੋ ਰਹੇ ਹਨ।

ਜਤਿੰਦਰ ਜੇ ਮਿਨਹਾਸ ਦੇ ਸੁਚੱਜੇ ਅਤੇ ਸਮਾਜ ਸੇਵੀ ਕਾਰਜਾਂ ਕਰ ਕੇ ਬੀਤੇ ਦਿਨੀਂ ਉਹਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮਲਜੀਤ ਸਿੰਘ ਸਰਪੰਚ ਚਾਵਾ ਵੀ ਮੌਜੂਦ ਸਨ।

Have something to say? Post your comment

 
 
 

ਸੰਸਾਰ

ਯੂਕਰੇਨੀ ਸੰਸਦ ਮੈਂਬਰਾਂ ਨੇ ਟਰੰਪ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਕੀਤੀ ਮੰਗ

ਸਰੀ ਵਿਚ ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ ਵੱਲੋਂ ਕਰਵਾਇਆ ਗਿਆ ਪੇਂਡੂ ਖੇਡ ਮੇਲਾ

ਟਰੰਪ ਨੇ ਫਾਰਮਾ ਦਵਾਈਆਂ ਦੇ ਆਯਾਤ 'ਤੇ 100 ਪ੍ਰਤੀਸ਼ਤ ਤੱਕ ਟੈਰਿਫ ਲਗਾਉਣ ਦਾ ਕੀਤਾ ਐਲਾਨ - ਭਾਰਤ 'ਤੇ ਪੈ ਸਕਦਾ ਹੈ ਅਸਰ 

ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਵੱਲੋਂ ਦੋ ਦਿਨਾਂ ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ

ਟਰੰਪ ਨੇ ਕਿਹਾ ਕਿ ਉਹਨਾਂ ਸੱਤ ਜੰਗਾਂ ਰੁਕਵਾਈਆਂ ਹਨ - ਸਿਹਰਾ ਆਪਣੇ ਸਿਰ ਲਿਆ

ਖਾਲਿਸਤਾਨੀ ਕੱਟੜਪੰਥੀ ਇੰਦਰਜੀਤ ਸਿੰਘ ਗੋਸਲ ਨੂੰ ਓਟਾਵਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਮਰੀਕਾ ਵਿੱਚ ਭਾਰਤੀ ਦੂਤਾਵਾਸ ਨੇ ਐਚ-1ਬੀ ਵੀਜ਼ਾ ਫੀਸ ਸੰਕਟ ਦੇ ਵਿਚਕਾਰ ਐਮਰਜੈਂਸੀ ਹੈਲਪਲਾਈਨ ਨੰਬਰ ਕੀਤਾ ਜਾਰੀ

ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਵੱਲੋਂ ਚੌਥੀ ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ 20 - 21 ਸਤੰਬਰ ਨੂੰ

ਟਰੰਪ ਨੇ ਨਾਟੋ ਦੇਸ਼ਾਂ ਨੂੰ ਲਿਖੀ ਚਿੱਠੀ ਕਿਹਾ ਰੂਸੀ ਤੇਲ ਖਰੀਦਣਾ ਬੰਦ ਕਰੋ ਸਭ

ਨਾਮਵਰ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਵੱਲੋਂ ਭਾਰਤ ਦੀ ਵੰਡ ਬਾਰੇ ਅਹਿਮ ਖੁਲਾਸੇ