ਪੰਜਾਬ

ਜਥੇਦਾਰ ਗੜਗੱਜ ਨੇ ਨਵੀਂ ਦਿੱਲੀ ਹਵਾਈ ਅੱਡੇ ’ਤੇ ਏਅਰ ਇੰਡੀਆ ਸਟਾਫ਼ ਵੱਲੋਂ ਤਾਮਿਲ ਸਿੱਖ ਨਾਲ ਕੀਤੇ ਅਪਮਾਨਜਨਕ ਵਤੀਰੇ ਦੀ ਕੀਤੀ ਕਰੜੀ ਆਲੋਚਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 29, 2025 07:44 PM

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ ਵਿਰੁੱਧ ਬੀਤੇ ਦਿਨੀਂ ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਏਅਰ ਇੰਡੀਆ ਦੇ ਸਟਾਫ਼ ਵੱਲੋਂ ਕੀਤੇ ਗਏ ਵਿਤਕਰੇ ਤੇ ਅਪਮਾਨਜਨਕ ਵਤੀਰੇ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਅੱਜ ਜਦੋਂ ਸਮੁੱਚਾ ਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਜਿਨ੍ਹਾਂ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਦਿੱਤੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਉਦੋਂ ਉਨ੍ਹਾਂ ਦੇ ਸਿੱਖਾਂ ਨਾਲ ਅਜ਼ਾਦ ਦੇਸ਼ ਅੰਦਰ ਅਪਮਾਨਜਨਕ ਵਿਤਕਰਾ ਕੀਤਾ ਜਾ ਰਿਹਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਸ. ਜੀਵਨ ਸਿੰਘ ਨਾਲ ਜੋ ਘਟਨਾ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਵਾਪਰੀ ਹੈ ਉਸ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਏਅਰ ਇੰਡੀਆ ਨੇ ਇਸ ਮਾਮਲੇ ਵਿੱਚ ਸ. ਜੀਵਨ ਸਿੰਘ ਅਤੇ ਦਿੱਲੀ ਅਧਾਰਿਤ ਐਡਵੋਕੇਟ ਨੀਨਾ ਸਿੰਘ ਪਾਸ ਲਿਖਤੀ ਈ-ਮੇਲ ਰਾਹੀਂ ਪ੍ਰਗਟ ਖੇਦ ਕੀਤਾ ਹੈ ਪਰੰਤੂ ਇਸ ਨਾਲ ਬਣਦੀ ਜ਼ਿੰਮੇਵਾਰੀ ਖਤਮ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਇਸ ਘਟਨਾ ਨਾਲ ਸਬੰਧਤ ਕੀਤੀ ਗਈ ਸਮੁੱਚੀ ਜਾਂਚ ਨੂੰ ਪਾਰਦਰਸ਼ਤਾ ਦੇ ਮੱਦੇਨਜ਼ਰ ਜਨਤਕ ਕਰੇ ਅਤੇ ਇਹ ਵੀ ਦੱਸੇ ਕਿ ਦੋਸ਼ੀ ਸਟਾਫ਼ ਮੈਂਬਰਾਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਕਕਾਰਾਂ ਤੇ ਸਿੱਖ ਪਛਾਣ ਵਿਰੁੱਧ ਕਾਰਵਾਈਆਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਬੀਤੇ ਸਮੇਂ ਰਾਜਸਥਾਨ ਅੰਦਰ ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਉਸ ਦੇ ਕਕਾਰਾਂ ਕਰਕੇ ਜੋਧਪੁਰ ਹਾਈ ਕੋਰਟ ਦੇ ਜੂਡੀਸ਼ੀਅਲ ਪੇਪਰ ਵਿੱਚ ਬੈਠਣ ਨਹੀਂ ਦਿੱਤਾ ਗਿਆ ਸੀ ਅਤੇ ਦੇਸ਼ ਦੇ ਕਈ ਕੋਨਿਆਂ ਵਿੱਚੋਂ ਸਿੱਖ ਬੱਚਿਆਂ ਦੇ ਕੜੇ ਲੁਹਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸੁਰੱਖਿਆ ਬਿਊਰੋ ਵੱਲੋਂ ਵੀ ਦੇਸ਼ ਦੇ ਹਵਾਈ ਅੱਡਿਆਂ ਵਿੱਚ ਅੰਮ੍ਰਿਤਧਾਰੀ ਕਰਮਚਾਰੀਆਂ ਉੱਤੇ ਕਿਰਪਾਨ ਪਹਿਨ ਕੇ ਜਾਣ ਤੋਂ ਰੋਕ ਵਾਲਾ ਸਰਕੂਲਰ ਸਿੱਖ ਸੰਸਥਾਵਾਂ ਦੇ ਵਿਰੋਧ ਦੇ ਬਾਵਜੂਦ ਹਾਲੇ ਤੱਕ ਵਾਪਸ ਨਹੀਂ ਲਿਆ ਗਿਆ ਜੋ ਕਿ ਸਿੱਖਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਇਜਾਜ਼ਤ ਦਿੰਦਾ ਹੈ। ਉਨ੍ਹਾਂ ਕਿਹਾ ਇਨ੍ਹਾਂ ਵਰਤਾਰਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰਾਂ ਸਿੱਖ ਸਰੋਕਾਰਾਂ, ਪਛਾਣ ਤੇ ਕਕਾਰਾਂ ਪ੍ਰਤੀ ਸੰਜੀਦਾ ਪਹੁੰਚ ਨਹੀਂ ਰੱਖਦੀਆਂ।
ਉਨ੍ਹਾਂ ਸਿੱਖ ਕੌਮ ਨੂੰ ਵੀ ਹਦਾਇਤ ਕੀਤੀ ਕਿ ਜਿੱਥੇ ਕਿਤੇ ਵੀ ਸਿੱਖ ਪਛਾਣ ਤੇ ਕਕਾਰਾਂ ਵਿਰੁੱਧ ਕੋਈ ਕਾਰਵਾਈ ਹੋਵੇ ਤਾਂ ਉਸ ਵਿਰੁੱਧ ਸਮੂਹਕ ਰੂਪ ਵਿੱਚ ਦੋਸ਼ੀਆਂ ਖਿਲਾਫ਼ ਅਵਾਜ਼ ਉਠਾਈ ਜਾਵੇ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਜਥੇਦਾਰ ਗੜਗੱਜ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਇਹ ਯਕੀਨੀ ਬਣਾਵੇ ਕਿ ਦੇਸ਼ ਅੰਦਰ ਕਿਤੇ ਵੀ ਸਿੱਖ ਪਛਾਣ, ਸਿੱਖ ਕਕਾਰਾਂ ਵਿਰੁੱਧ ਕੋਈ ਕਾਰਵਾਈ ਨਾ ਹੋਵੇ ਅਤੇ ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਸ਼ ਪੱਧਰ ਦੇ ਜ਼ਰੂਰੀ ਦਿਸ਼ਾ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਜਾਣੇ ਚਾਹੀਦੇ ਹਨ ਅਤੇ ਜੇਕਰ ਫਿਰ ਵੀ ਕੋਈ ਸਿੱਖ ਵਿਰੋਧੀ ਕਾਰਵਾਈ ਕਰਦਾ ਹੈ ਤਾਂ ਸਬੰਧਤ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਲਾਜ਼ਮੀ ਹੋਣੀ ਚਾਹੀਦੀ ਹੈ।

Have something to say? Post your comment

 
 
 

ਪੰਜਾਬ

ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ਤ ਸਰਕਾਰ ਨੇ -ਲਗਾਈਆਂ ਸਖਤ ਸ਼ਰਤਾਂ

ਜ਼ੀਰੋ ਬਰਨਿੰਗ, ਦੁੱਗਣੀ ਕਮਾਈ! ਮਾਨ ਸਰਕਾਰ ਦਾ ਐਕਸ਼ਨ ਪਲਾਨ 2025 ਪਰਾਲੀ ਹੁਣ 'ਹਰਾ ਸੋਨਾ', ਪੰਜਾਬ ਦੇ ਕਿਸਾਨ ਬਣਨਗੇ ਸਮਾਰਟ ਕਾਰੋਬਾਰੀ

ਪੰਜਾਬ ਅਤੇ ਹਰਿਆਣਾ ਵਿੱਚ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਦੁਸਹਿਰਾ ਵੱਖ-ਵੱਖ ਥਾਵਾਂ ਤੇ ਸਾੜੇ ਗਏ ਰਾਵਣ ਮੇਘਨਾਥ ਕੁੰਭਕਰਨ ਦੇ ਪੁਤਲੇ

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; "ਉੱਨਤ ਕਿਸਾਨ" ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸੋਨੂੰ ਸੂਦ ਫਿਰ ਤੋਂ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਏ