ਪੰਜਾਬ

ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ

ਕੌਮੀ ਮਾਰਗ ਬਿਊਰੋ | September 29, 2025 09:02 PM

ਚੰਡੀਗੜ੍ਹ-ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸਵਰਨਜੀਤ ਕੌਰ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ, ਉਹ 80 ਸਾਲ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਸਨ।

ਮਾਤਾ ਸਵਰਨਜੀਤ ਕੌਰ ਨੂੰ ਅੱਜ ਸੈਕਟਰ 25 ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਭਾਵ-ਭਿੰਨੀ ਅੰਤਿਮ ਵਿਦਾਇਗੀ ਦਿੱਤੀ ਗਈ।

ਉਹ ਆਪਣੇ ਪਿੱਛੇ ਪਤੀ ਸ. ਬਹਾਦਰ ਸਿੰਘ ਤੋਂ ਇਲਾਵਾ ਸਪੁੱਤਰ ਅਮਨਦੀਪ ਸਿੰਘ, ਪ੍ਰੀਤ ਕੰਵਲ ਸਿੰਘ ਅਤੇ ਪੁੱਤਰੀ ਐਡਵੋਕੇਟ ਗਗਨ ਮੋਹਨੀ ਦਾ ਪਰਿਵਾਰ ਛੱਡ ਗਏ ਹਨ। ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗਾੜਾ ਵੱਲੋਂ ਰੀਥ ਰੱਖ ਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

ਇਸ ਮੌਕੇ ਮੁੱਖ ਮੰਤਰੀ ਦੇ ਡਾਇਰੈਕਟਰ (ਮੀਡੀਆ ਕਮਿਊਨੀਕੇਸ਼ਨ) ਅਨਿਲ ਸੈਣੀ, ਆਈ.ਏ.ਐਸ. ਅਧਿਕਾਰੀ ਡੀ.ਐਸ. ਮਾਂਗਟ ਤੇ ਸੁਖਜੀਤ ਪਾਲ ਸਿੰਘ, ਸਾਬਕਾ ਜਸਟਿਸ ਪੀ.ਐਸ. ਤੇਜੀ, ਸਾਬਕਾ ਜਸਟਿਸ ਐਸ.ਐਸ. ਸਾਰੋ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਤੇ ਹਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ਼ਿਖਾ ਨਹਿਰਾ, ਗੁਰਮੀਤ ਸਿੰਘ ਖਹਿਰਾ ਤੇ ਨਵਦੀਪ ਸਿੰਘ ਗਿੱਲ ਸਮੇਤ ਵਿਭਾਗ ਦੇ ਸਮੂਹ ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਦਾਰਿਆਂ ਨਾਲ ਜੁੜੇ ਪੱਤਰਕਾਰ ਅਤੇ ਵਕੀਲ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ਤ ਸਰਕਾਰ ਨੇ -ਲਗਾਈਆਂ ਸਖਤ ਸ਼ਰਤਾਂ

ਜ਼ੀਰੋ ਬਰਨਿੰਗ, ਦੁੱਗਣੀ ਕਮਾਈ! ਮਾਨ ਸਰਕਾਰ ਦਾ ਐਕਸ਼ਨ ਪਲਾਨ 2025 ਪਰਾਲੀ ਹੁਣ 'ਹਰਾ ਸੋਨਾ', ਪੰਜਾਬ ਦੇ ਕਿਸਾਨ ਬਣਨਗੇ ਸਮਾਰਟ ਕਾਰੋਬਾਰੀ

ਪੰਜਾਬ ਅਤੇ ਹਰਿਆਣਾ ਵਿੱਚ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਦੁਸਹਿਰਾ ਵੱਖ-ਵੱਖ ਥਾਵਾਂ ਤੇ ਸਾੜੇ ਗਏ ਰਾਵਣ ਮੇਘਨਾਥ ਕੁੰਭਕਰਨ ਦੇ ਪੁਤਲੇ

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; "ਉੱਨਤ ਕਿਸਾਨ" ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸੋਨੂੰ ਸੂਦ ਫਿਰ ਤੋਂ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਏ