ਪੰਜਾਬ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਕੌਮੀ ਮਾਰਗ ਬਿਊਰੋ | October 01, 2025 07:33 PM

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।"

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ। ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ।

ਡਾ. ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।

Have something to say? Post your comment

 
 
 

ਪੰਜਾਬ

ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ਤ ਸਰਕਾਰ ਨੇ -ਲਗਾਈਆਂ ਸਖਤ ਸ਼ਰਤਾਂ

ਜ਼ੀਰੋ ਬਰਨਿੰਗ, ਦੁੱਗਣੀ ਕਮਾਈ! ਮਾਨ ਸਰਕਾਰ ਦਾ ਐਕਸ਼ਨ ਪਲਾਨ 2025 ਪਰਾਲੀ ਹੁਣ 'ਹਰਾ ਸੋਨਾ', ਪੰਜਾਬ ਦੇ ਕਿਸਾਨ ਬਣਨਗੇ ਸਮਾਰਟ ਕਾਰੋਬਾਰੀ

ਪੰਜਾਬ ਅਤੇ ਹਰਿਆਣਾ ਵਿੱਚ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਦੁਸਹਿਰਾ ਵੱਖ-ਵੱਖ ਥਾਵਾਂ ਤੇ ਸਾੜੇ ਗਏ ਰਾਵਣ ਮੇਘਨਾਥ ਕੁੰਭਕਰਨ ਦੇ ਪੁਤਲੇ

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; "ਉੱਨਤ ਕਿਸਾਨ" ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸੋਨੂੰ ਸੂਦ ਫਿਰ ਤੋਂ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਏ