ਧਰਮ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਕੌਮੀ ਮਾਰਗ ਬਿਊਰੋ | October 01, 2025 09:16 PM

ਚੰਡੀਗੜ੍ਹ-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ਵਿੱਚ ਲਗਾਇਆ ਗਿਆ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਅਤੇ ਸਤੀਦਾਸ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਸ਼ਹੀਦੀ ਸਮਾਗਮ ਸਬੰਧੀ ਜਾਰੀ ਲੋਗੋ ਨੂੰ ਅਗਲੇ ਇਕ ਸਾਲ ਸਰਕਾਰੀ ਦਫ਼ਤਰਾਂ ਅਤੇ ਆਫੀਸ਼ਲ ਡਾਕ ਵਿੱਚ ਇਹ ਲੋਗੋ ਲਗਾਇਆ ਜਾਣਾ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਅਦਾਰਿਆਂ ਵਿੱਚ ਇਹ ਲੋਗੋ ਪ੍ਰਮੁੱਖ ਤੌਰ ‘ਤੇ ਲਗਾਇਆ ਜਾਣਾ ਹੈ ਅਤੇ ਇਸ ਦੀ ਮਰਿਆਦਾ ਤੇ ਪਵਿੱਤਰਤਾ ਦਾ ਪੂਰਨ ਧਿਆਨ ਰੱਖਿਆ ਜਾਣਾ ਚਾਹੀਦਾ ਹੈ ।

ਸ.ਬੈਂਸ ਨੇ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਨੂੰ ਇਸ ਲੋਗੋ ਦਾ ਐਚ.ਡੀ. ਪ੍ਰਿੰਟ ਜਲਦੀ ਮੁੱਹਈਆ ਕਰਵਾ ਦਿੱਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਆਪਣੇ ਅਧੀਨ ਵਿਭਾਗਾਂ ਦੇ ਮੁਖੀਆਂ, ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਦਫ਼ਤਰਾਂ ਵਿੱਚ ਇਸ ਲੋਗੋ ਨੂੰ ਪ੍ਰਮੁੱਖ ਤੌਰ ਉਤੇ ਲਗਾਉਣ।

Have something to say? Post your comment

 
 
 

ਧਰਮ

ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਕੀਤਾ ਗਿਆ ਜਾਰੀ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਵੱਡੇ ਮਹੱਤਵ ਵਾਲੀ- ਐਡਵੋਕੇਟ ਧਾਮੀ

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਕਵੀ ਦਰਬਾਰ” 23 ਅਗਸਤ ਨੂੰ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਡੀਐਸਜੀਐਮਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕੀਰਤਨ ਸਮਾਗਮ ਆਯੋਜਿਤ ਕਰੇਗਾ- ਕਾਲਕਾ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ