ਪੰਜਾਬ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 02, 2025 07:36 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਅੱਜ ਪੂਨਾ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਹ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਮਾਨਸਰੋਵਰ, ਪੂਨਾ ਤੋਂ ਆਰੰਭ ਹੋ ਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਨਾਨਕ ਦਰਬਾਰ, ਪੂਨਾ ਵਿਖੇ ਪੁੱਜਾ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਾਨਸਰੋਵਰ ਵਿਖੇ ਸਜਾਏ ਧਾਰਮਿਕ ਦੀਵਾਨ `ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਭਾਈ ਹਰਜੀਤ ਸਿੰਘ ਨੇ ਵੀ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਪੂਨੇ ਦੀਆਂ ਸੰਗਤਾਂ ਅੰਦਰ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਸਾਰੇ ਰਸਤੇ ਵਿਚ ਵੱਖ-ਵੱਖ ਧਰਮਾਂ ਦੇ ਲੋਕਾਂ ਸਮੇਤ ਸਿੱਖ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ, ਬਾਬਾ ਜੋਗਿੰਦਰ ਸਿੰਘ, ਸ. ਹਸ਼ਮਤ ਸਿੰਘ, ਬੀਬੀ ਸਤਵੰਤ ਕੌਰ, ਸ. ਮਨਜੀਤ ਸਿੰਘ, ਸ. ਚੜ੍ਹਤ ਸਿੰਘ, ਸ. ਅਮਨ ਸਿੰਘ, ਸ. ਭਾਗ ਸਿੰਘ, ਸ. ਗੁਰਪਾਲ ਸਿੰਘ, ਸ. ਮਨਜੀਤ ਸਿੰਘ ਖਾਲਸਾ, ਸ. ਕਮਲ ਸਿੰਘ ਲੂਥਰਾ, ਸ. ਕਮਲ ਸਿੰਘ ਮਹਿਤਾ, ਸ੍ਰੀ ਦੀਪਕ ਗੋਸਵਾਮੀ, ਸ. ਗੋਬਿੰਦ ਸਿੰਘ, ਸ੍ਰੀ ਹਰੀਸ਼ ਛਾਬੜਾ, ਸ੍ਰੀ ਸੰਜੇ ਤਲਰੇਜਾ, ਸ. ਹੁਕਮ ਸਿੰਘ, ਸ. ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ਤ ਸਰਕਾਰ ਨੇ -ਲਗਾਈਆਂ ਸਖਤ ਸ਼ਰਤਾਂ

ਜ਼ੀਰੋ ਬਰਨਿੰਗ, ਦੁੱਗਣੀ ਕਮਾਈ! ਮਾਨ ਸਰਕਾਰ ਦਾ ਐਕਸ਼ਨ ਪਲਾਨ 2025 ਪਰਾਲੀ ਹੁਣ 'ਹਰਾ ਸੋਨਾ', ਪੰਜਾਬ ਦੇ ਕਿਸਾਨ ਬਣਨਗੇ ਸਮਾਰਟ ਕਾਰੋਬਾਰੀ

ਪੰਜਾਬ ਅਤੇ ਹਰਿਆਣਾ ਵਿੱਚ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਦੁਸਹਿਰਾ ਵੱਖ-ਵੱਖ ਥਾਵਾਂ ਤੇ ਸਾੜੇ ਗਏ ਰਾਵਣ ਮੇਘਨਾਥ ਕੁੰਭਕਰਨ ਦੇ ਪੁਤਲੇ

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; "ਉੱਨਤ ਕਿਸਾਨ" ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਸੋਨੂੰ ਸੂਦ ਫਿਰ ਤੋਂ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਏ

ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.