ਪੰਜਾਬ

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 02, 2025 08:38 PM


ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਉਣ ਵਾਲੀ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਮੌਕੇ ਗੁਰਸ਼ਰਨ ਕੌਰ ਨੇ ਜਥੇਦਾਰ ਗੜਗੱਜ ਨੂੰ ਆਪਣੇ ਵੱਲੋਂ ਲਿਖੀ ਕਵਿਤਾਵਾਂ ਦੀ ਇੱਕ ਪੁਸਤਕ ਵੀ ਭੇਟ ਕੀਤੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰਸ਼ਰਨ ਕੌਰ ਨੇ ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਮੌਕੇ ਉੱਤੇ ਹੀ ਕਲਮ ਨਾਲ ਲਿਖ ਕੇ ਇੰਡੀਆ ਬੁੱਕ ਆਫ਼ ਰਿਕਾਰਡਸ ਵਿੱਚ ਆਪਣਾ ਨਾਂ ਦਰਜ ਕਰਵਾਇਆ ਸੀ। ਉਹ ਦੁਨੀਆ ਅੰਦਰ ਅਜਿਹਾ ਕਰਨ ਵਾਲੀ ਪਹਿਲੀ ਗੁਰਸਿੱਖ ਤੇ ਦਸਤਾਰਧਾਰੀ ਬੱਚੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਅੰਮ੍ਰਿਤਮਈ ਗੁਰਬਾਣੀ ਵਿੱਚ ਬੀਬੀਆਂ ਅਤੇ ਭੈਣਾਂ ਦੇ ਹੱਕ ਦੀ ਗੱਲ ਆਖੀ ਹੈ। ਗੁਰਬਾਣੀ ਵਿੱਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਮਹਿਲ ਮਾਤਾ ਖੀਵੀ ਜੀ ਦੀ ਸੇਵਾ ਦਾ ਵੀ ਜ਼ਿਕਰ ਹੈ। ਇਸੇ ਤਰ੍ਹਾਂ ਸਿੱਖ ਇਤਿਹਾਸ ਦੇ ਅੰਦਰ ਵੀ ਬੀਬੀਆਂ ਦਾ ਵਿਸ਼ੇਸ਼ ਯੋਗਦਾਨ ਹੈ।
ਉਨ੍ਹਾਂ ਕਿਹਾ ਕਿ ਅੱਜ ਵੀ ਸਾਡੀਆਂ ਬਹੁਤ ਧੀਆਂ ਗੁਰੂ ਸਾਹਿਬਾਨ ਦੇ ਦਿੱਤੇ ਉਪਦੇਸ਼ਾਂ ਉੱਪਰ ਚੱਲਦਿਆਂ ਆਪਣੇ ਸਿੱਖੀ ਸਰੂਪ ਨੂੰ ਕਾਇਮ ਰੱਖਦੀਆਂ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਸਿੱਖੀ ਦੀ ਸ਼ਾਨ ਨੂੰ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚੀ ਗੁਰਸ਼ਰਨ ਕੌਰ ਬੰਡਾਲਾ ਵੱਲੋਂ ਵੀ ਆਪਣੀ ਸਿੱਖ ਪਛਾਣ ਕਾਇਮ ਰੱਖਦਿਆਂ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਇਆ ਹੈ ਜੋ ਕਿ ਨੌਜਵਾਨਾਂ ਲਈ ਪ੍ਰੇਰਣਾਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਧੀ ਹੋਣ ਦੇ ਨਾਤੇ ਬੱਚੀ ਗੁਰਸ਼ਰਨ ਕੌਰ ਦਾ ਹੌਸਲਾ ਵਧਾਉਣ ਲਈ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਇਸ ਬੱਚੀ ਨੂੰ ਹੋਰ ਤਰੱਕੀਆਂ ਬਖ਼ਸ਼ਣ ਤੇ ਹੋਰ ਵੀ ਗੁਰਸਿੱਖ ਧੀਆਂ ਪ੍ਰੇਰਣਾ ਲੈ ਕੇ ਆਪੋ ਆਪਣੇ ਖੇਤਰਾਂ ਵਿੱਚ ਅੱਗੇ ਵਧਣ ਤੇ ਸਿੱਖੀ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਇਸ ਬੱਚੀ ਦੇ ਸਿਰ ਉੱਤੇ ਮਾਪਿਆਂ ਦਾ ਹੱਥ ਨਹੀਂ ਪਰ ਇਹ ਅਕਾਲ ਪੁਰਖ ਦੇ ਓਟ ਆਸਰੇ ਫਿਰ ਵੀ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ।

Have something to say? Post your comment

 
 
 

ਪੰਜਾਬ

ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ਤ ਸਰਕਾਰ ਨੇ -ਲਗਾਈਆਂ ਸਖਤ ਸ਼ਰਤਾਂ

ਜ਼ੀਰੋ ਬਰਨਿੰਗ, ਦੁੱਗਣੀ ਕਮਾਈ! ਮਾਨ ਸਰਕਾਰ ਦਾ ਐਕਸ਼ਨ ਪਲਾਨ 2025 ਪਰਾਲੀ ਹੁਣ 'ਹਰਾ ਸੋਨਾ', ਪੰਜਾਬ ਦੇ ਕਿਸਾਨ ਬਣਨਗੇ ਸਮਾਰਟ ਕਾਰੋਬਾਰੀ

ਪੰਜਾਬ ਅਤੇ ਹਰਿਆਣਾ ਵਿੱਚ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਦੁਸਹਿਰਾ ਵੱਖ-ਵੱਖ ਥਾਵਾਂ ਤੇ ਸਾੜੇ ਗਏ ਰਾਵਣ ਮੇਘਨਾਥ ਕੁੰਭਕਰਨ ਦੇ ਪੁਤਲੇ

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; "ਉੱਨਤ ਕਿਸਾਨ" ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸੋਨੂੰ ਸੂਦ ਫਿਰ ਤੋਂ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਏ

ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.