ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਕੌਮੀ ਮਾਰਗ ਬਿਊਰੋ | October 02, 2025 08:50 PM

ਚੰਡੀਗੜ੍ਹ-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਤੀਜੇ ਐਲਾਨੇ ਗਏ ਸਨ। ਇਹ ਕੋਰਸ ਜੂਨ 2026 ਵਿੱਚ ਸ਼ੁਰੂ ਹੋਵੇਗਾ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਦੇਣ ਵਾਲੇ ਇਸ ਸੰਸਥਾ ਦੇ 57 ਕੈਡਿਟਾਂ ਵਿੱਚੋਂ 47 ਕੈਡਿਟਾਂ ਨੇ 82.45 ਫੀਸਦੀ ਦੀ ਸ਼ਾਨਦਾਰ ਸਫਲਤਾ ਦਰ ਨਾਲ ਪ੍ਰੀਖਿਆ ਪਾਸ ਕੀਤੀ ਹੈ। ਇਹ ਸੰਸਥਾ ਵੱਲੋਂ ਐਨ.ਡੀ.ਏ. (I) ਜਾਂ ਐਨ.ਡੀ.ਏ. (II) ਪ੍ਰੀਖਿਆਵਾਂ ਲਈ ਪ੍ਰਾਪਤ ਕੀਤੀ ਹੁਣ ਤੱਕ ਦੀ ਸਭ ਤੋਂ ਵੱਧ ਸਫਲਤਾ ਦਰ ਹੈ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੇਰੇ ਵੱਲੋਂ ਉਨ੍ਹਾਂ ਨੂੰ ਐਸ.ਐਸ.ਬੀ. ਇੰਟਰਵਿਊ ਅਤੇ ਟ੍ਰੇਨਿੰਗ ਲਈ ਸ਼ੁਭਕਾਮਨਾਵਾਂ।"

ਨਤੀਜਿਆਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ, ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਰਿਟਾਇਰਡ) ਅਜੈ ਐਚ ਚੌਹਾਨ, ਵੀ.ਐਸ.ਐਮ. ਨੇ ਕਿਹਾ ਕਿ ਕੈਡਿਟ ਹੁਣ ਜਲਦ ਹੀ ਆਪਣਾ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਦੇਣਗੇ। ਉਨ੍ਹਾਂ ਨੇ ਸੰਸਥਾ ਦੇ ਸਟਾਫ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਨੌਂ ਵਿੱਚੋਂ ਸੱਤ ਕੈਡਿਟ ਏ.ਐਫ.ਸੀ.ਏ.ਟੀ. ਪ੍ਰੀਖਿਆ ਪਾਸ ਕਰ ਚੁੱਕੇ ਹਨ, ਜਿਸ ਦੇ ਨਤੀਜੇ ਹਾਲ ਹੀ ਵਿੱਚ ਡੀ-ਕਲਾਸੀਫਾਈਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਹੁਣ ਤੱਕ ਇਸ ਦੇ 179 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

Have something to say? Post your comment

 
 
 

ਪੰਜਾਬ

ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ਤ ਸਰਕਾਰ ਨੇ -ਲਗਾਈਆਂ ਸਖਤ ਸ਼ਰਤਾਂ

ਜ਼ੀਰੋ ਬਰਨਿੰਗ, ਦੁੱਗਣੀ ਕਮਾਈ! ਮਾਨ ਸਰਕਾਰ ਦਾ ਐਕਸ਼ਨ ਪਲਾਨ 2025 ਪਰਾਲੀ ਹੁਣ 'ਹਰਾ ਸੋਨਾ', ਪੰਜਾਬ ਦੇ ਕਿਸਾਨ ਬਣਨਗੇ ਸਮਾਰਟ ਕਾਰੋਬਾਰੀ

ਪੰਜਾਬ ਅਤੇ ਹਰਿਆਣਾ ਵਿੱਚ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਦੁਸਹਿਰਾ ਵੱਖ-ਵੱਖ ਥਾਵਾਂ ਤੇ ਸਾੜੇ ਗਏ ਰਾਵਣ ਮੇਘਨਾਥ ਕੁੰਭਕਰਨ ਦੇ ਪੁਤਲੇ

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; "ਉੱਨਤ ਕਿਸਾਨ" ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸੋਨੂੰ ਸੂਦ ਫਿਰ ਤੋਂ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਏ

ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.