ਪੰਜਾਬ

ਰਾਜਿਸਥਾਨ ਦੇ ਮੰਡੀ ਗੋਲੂਵਾਲਾ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 03, 2025 09:14 PM
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਿਸਥਾਨ ਦੇ ਜ਼ਿਲ੍ਹਾ ਹਨੁਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਮੰਡੀ ਗੋਲੂਵਾਲਾ ਵਿਖੇ ਕੁਝ ਲੋਕਾਂ ਵੱਲੋਂ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਨੂੰ ਹਮਲਾਵਰ ਲੋਕਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਇਹ ਮਿੱਥ ਕੇ ਕੀਤਾ ਗਿਆ ਹਮਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬੜੇ ਹੀ ਵਹਿਸ਼ੀਆਨਾ ਤਰੀਕੇ ਨਾਲ ਗੁਰਦੁਆਰਾ ਸਾਹਿਬ ਅੰਦਰ ਸੁੱਤੇ ਸਿੰਘਾਂ ’ਤੇ ਹਮਲਾ ਕਰਕੇ ਸਿੰਘਾਂ ਸਮੇਤ ਛੋਟੇ ਛੋਟੇ ਬੱਚਿਆਂ ਨੂੰ ਵੀ ਗੰਭੀਰ ਜ਼ਖ਼ਮੀ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਹ ਸਭ ਕੁਝ ਪੁਲਿਸ ਦੀ ਮੌਜੂਦਗੀ ਵਿਚ ਹੋਇਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਜਿਥੇ ਦੇਸ਼ ਦੀ ਰੱਖਿਆ ਲਈ ਹਮੇਸ਼ਾ ਮੋਹਰੀ ਰੋਲ ਅਦਾ ਕੀਤਾ ਹੈ, ਉਥੇ ਜਿਸ ਵੀ ਖਿੱਤੇ ਵਿਚ ਵੱਸੇ ਹਨ ਉਥੋਂ ਦੀ ਤਰੱਕੀ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਾਜਿਸਥਾਨ ਅੰਦਰ ਸਿੱਖਾਂ ਨੂੰ ਪਹਿਲਾਂ ਵੀ ਕਈ ਵਾਰ ਕਕਾਰਾਂ ਕਰਕੇ ਵੱਡੀਆਂ ਮੁਸ਼ਕਲਾਂ ’ਚੋਂ ਲੰਘਣਾ ਪਿਆ ਹੈ। ਇਸ ਦੇ ਵਿਰੁੱਧ ਜਿਥੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਅਵਾਜ਼ ਉਠਾਈ, ਉਥੇ ਹੀ ਸਥਾਨਕ ਸਿੱਖਾਂ ਨੇ ਸਰਕਾਰ ਨੂੰ ਆਪਣੇ ਫੈਸਲੇ ਬਦਲਣ ਲਈ ਮਜ਼ਬੂਰ ਕੀਤਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਸਮਾਜ ਵਿਚ ਵੰਡੀਆਂ ਪਾ ਕੇ ਆਪਣੀ ਸਿਆਸਤ ਚਮਕਾਉਣੀ ਚਾਹੁੰਦੇ ਹਨ, ਜੋ ਦੇਸ਼ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਜਿਹੀ ਖੁਲ੍ਹ ਨਹੀਂ ਦਿੱਤੀ ਜਾ ਸਕਦੀ ਕਿ ਉਹ ਅਜਿਹੀਆਂ ਹਰਕਤਾਂ ਕਰੇ। ਐਡਵੋਕੇਟ ਧਾਮੀ ਨੇ ਰਾਜਿਸਥਾਨ ਦੇ ਮੁਖ ਮੰਤਰੀ ਨੂੰ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਲਈ ਆਗਿਆ।

Have something to say? Post your comment

 
 
 

ਪੰਜਾਬ

ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿਧਾਨ ਸਭਾ ਦੇ ਬਾਹਰ ਹੋਵੇਗਾ: ਹਰਜੋਤ ਬੈਂਸ

ਤਰਨਤਾਰਨ ਉਪ ਚੋਣ ਲਈ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਵਜੋਂ ਪੇਸ਼ ਕੀਤਾ ਆਮ ਆਦਮੀ ਪਾਰਟੀ ਨੇ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਸਿੰਘ ਬੈਂਸ

ਖ਼ਾਲਸਾ ਕਾਲਜ ਦੇ ਜੈਂਡਰ ਚੈਂਪੀਅਨ ਕਲੱਬ ਵੱਲੋਂ ਲਿੰਗ ਸਮਾਨਤਾ ’ਤੇ ਨੁੱਕੜ ਨਾਟਕ ਪੇਸ਼

ਮੁੱਖ ਮੰਤਰੀ ਵੱਲੋਂ  4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਸਿੱਖ ਕੌਮ ਦੀਆ ਪੰਥਕ ਜਥੇਬੰਦੀਆ ਭਾਈ ਸੰਦੀਪ ਸਿੰਘ ਦੀ ਹਰ ਸੰਭਵ ਪੈਰਵਾਈ ਕਰਨ: ਜਥੇਦਾਰ ਕਰਮ ਸਿੰਘ ਹਾਲੈਂਡ

ਪੰਜਾਬ ਵਿਚ ਬੀ.ਐਸ.ਐਫ ਦੀਆਂ 50 ਕੰਪਨੀਆਂ ਲਗਾਉਣ ਦਾ ਸੰਕੇਤ ਪੰਜਾਬ ਨੂੰ ਫਿਰ ਤੋਂ ਦੁਖਾਂਤ ਵਿਚ ਧਕੇਲਣ ਦੀ ਸਾਜਿਸ : ਮਾਨ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਨਾ ਤੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਲਈ ਰਵਾਨਾ

ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ ₹593.14 ਕਰੋੜ ਦੀ ਰਕਮ ਜਾਰੀ – ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੇ ਹੜ੍ਹ ਰਾਹਤ ਕਾਰਜ ਵਿਚ ਬਾਸ ਬਾਦਸ਼ਾਹਪੁਰ ਹਰਿਆਣਾ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ ਵਿਸ਼ੇਸ਼ ਸਹਿਯੋਗ