BREAKING NEWS
'ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੇ ਹੜ੍ਹ ਰਾਹਤ ਕਾਰਜ ਵਿਚ ਬਾਸ ਬਾਦਸ਼ਾਹਪੁਰ ਹਰਿਆਣਾ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ ਵਿਸ਼ੇਸ਼ ਸਹਿਯੋਗ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 03, 2025 07:17 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਕਰਦਿਆਂ ਅੱਜ ਹਰਿਆਣਾ ਦੇ ਕਸਬਾ ਬਾਸ ਬਾਦਸ਼ਾਹਪੁਰ ਦੀਆਂ ਸੰਗਤਾਂ ਵੱਲੋਂ 6 ਲੱਖ ਰੁਪਏ ਅਤੇ ਸ਼ਿਆਮਪੁਰ ਜੱਟਾਂ ਜ਼ਿਲ੍ਹਾ ਹਾਪੁੜ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਗਏ। ਇਸ ਮੌਕੇ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਦਰਤੀ ਆਫ਼ਤਾਂ ਸਮੇਂ ਮਾਨੁੱਖਤਾ ਨਾਲ ਖੜਨਾ ਆਪਣਾ ਫ਼ਰਜ਼ ਸਮਝਦੀ ਹੈ ਅਤੇ ਪੰਜਾਬ ਵਿਚ ਆਏ ਹੜ੍ਹਾਂ ਸਮੇਂ ਵੀ ਪਹਿਲੇ ਦਿਨ ਤੋਂ ਹੀ ਲੋਕਾਂ ਦੀ ਸਹਾਇਤਾ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਥੇ ਲੋੜਵੰਦਾਂ ਨੂੰ ਰੋਜ਼ਮਰਾ ਦਾ ਜ਼ਰੂਰੀ ਵਸਤੂਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਕਿਸਾਨਾਂ ਲਈ ਪਸ਼ੂਆਂ ਦੇ ਚਾਰੇ, ਜ਼ਮੀਨਾਂ ਲਈ ਡੀਜ਼ਲ ਅਤੇ ਕਣਕ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਸੰਗਤਾਂ ਵੀ ਖੁਲ੍ਹਦਿਲੀ ਨਾਲ ਸਹਿਯੋਗ ਕਰ ਰਹੀਆਂ ਹਨ। ਇਸੇ ਤਹਿਤ ਹੀ ਅੱਜ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਲਈ ਪੁੱਜੀਆਂ ਹਨ। ਉਨ੍ਹਾਂ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੀ ਅੱਗੇ ਆ ਕੇ ਇਨ੍ਹਾਂ ਕਾਰਜਾਂ ਵਿਚ ਹਿੱਸਾ ਪਾਉਣ ਲਈ ਕਿਹਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਬਾਸ ਬਾਦਸ਼ਾਹਪੁਰ ਹਰਿਆਣਾ ਤੋਂ ਸ੍ਰੀ ਦੇਸ਼ਰਾਜ ਮੋਰ, ਸ੍ਰੀ ਸੂਰਜਮੱਲ ਮੋਰ, ਸ੍ਰੀ ਵੇਂਰਿੰਦਰ ਪੰਘਾਲ, ਸ੍ਰੀ ਰਾਕੇਸ਼ ਮੋਰ, ਸ੍ਰੀ ਸੁਨੀਲ ਮੋਰ, ਸ੍ਰੀ ਵੇਦਪਾਲ ਮੋਰ, ਸ਼ਾਮਪੁਰ ਜੱਟਾਂ ਉੱਤਰ ਪ੍ਰਦੇਸ਼ ਤੋਂ ਡਾ. ਜੈਵੀਰ ਸਿੰਘ, ਮਨਦ ਸਿੰਘ, ਪ੍ਰਦੀਪ ਸਿੰਘ, ਸ਼ੌਂਕੀ ਸਿੰਘ, ਕਪਿਲ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

 
 
 

ਪੰਜਾਬ

'ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ,ਪੁਜਾਰੀਆਂ ਨੂੰ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ:ਨਗਰ ਕੀਰਤਨ ਸਬੰਧੀ ਮੈਨੇਜਰ ਨੇ ਗਤਕਾ ਅਖਾੜਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ