ਪੰਜਾਬ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਨਾ ਤੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 03, 2025 07:24 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਨਾ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਭਾਈ ਹਰਜੀਤ ਸਿੰਘ ਨੇ ਵੀ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਰਸਤੇ ਵਿਚ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸੇ ਦੌਰਾਨ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸੇ ਦੌਰਾਨ ਸੋਲਾਪੁਰ ਦੀਆਂ ਸੰਗਤਾਂ ਵੱਲੋਂ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਕੇ ਸ਼ਰਧਾ ਪ੍ਰਗਟਾਈ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ, ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਨਾ ਦੇ ਪ੍ਰਬੰਧਕ ਸ. ਚਰਨਜੀਤ ਸਿੰਘ ਸਾਹਨੀ, ਸ. ਮੋਹਿੰਦਰ ਸਿੰਘ, ਸ. ਅਮਰਜੀਤ ਸਿੰਘ ਛਾਬੜਾ, ਸ. ਸੁਰਿੰਦਰ ਸਿੰਘ, ਸ. ਕੁਲਜੀਤ ਸਿੰਘ ਚੌਧਰੀ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿਧਾਨ ਸਭਾ ਦੇ ਬਾਹਰ ਹੋਵੇਗਾ: ਹਰਜੋਤ ਬੈਂਸ

ਤਰਨਤਾਰਨ ਉਪ ਚੋਣ ਲਈ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਵਜੋਂ ਪੇਸ਼ ਕੀਤਾ ਆਮ ਆਦਮੀ ਪਾਰਟੀ ਨੇ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਸਿੰਘ ਬੈਂਸ

ਖ਼ਾਲਸਾ ਕਾਲਜ ਦੇ ਜੈਂਡਰ ਚੈਂਪੀਅਨ ਕਲੱਬ ਵੱਲੋਂ ਲਿੰਗ ਸਮਾਨਤਾ ’ਤੇ ਨੁੱਕੜ ਨਾਟਕ ਪੇਸ਼

ਮੁੱਖ ਮੰਤਰੀ ਵੱਲੋਂ  4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਸਿੱਖ ਕੌਮ ਦੀਆ ਪੰਥਕ ਜਥੇਬੰਦੀਆ ਭਾਈ ਸੰਦੀਪ ਸਿੰਘ ਦੀ ਹਰ ਸੰਭਵ ਪੈਰਵਾਈ ਕਰਨ: ਜਥੇਦਾਰ ਕਰਮ ਸਿੰਘ ਹਾਲੈਂਡ

ਪੰਜਾਬ ਵਿਚ ਬੀ.ਐਸ.ਐਫ ਦੀਆਂ 50 ਕੰਪਨੀਆਂ ਲਗਾਉਣ ਦਾ ਸੰਕੇਤ ਪੰਜਾਬ ਨੂੰ ਫਿਰ ਤੋਂ ਦੁਖਾਂਤ ਵਿਚ ਧਕੇਲਣ ਦੀ ਸਾਜਿਸ : ਮਾਨ

ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ ₹593.14 ਕਰੋੜ ਦੀ ਰਕਮ ਜਾਰੀ – ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੇ ਹੜ੍ਹ ਰਾਹਤ ਕਾਰਜ ਵਿਚ ਬਾਸ ਬਾਦਸ਼ਾਹਪੁਰ ਹਰਿਆਣਾ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ ਵਿਸ਼ੇਸ਼ ਸਹਿਯੋਗ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਬਣਾਏ ਕੇਂਦਰ