ਨਵੀਂ ਦਿੱਲੀ– ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਪਿਸ਼ੌਰੀ ਬਿਰਾਦਰੀ ਅਤੇ ਰਾਜੌਰੀ ਗਾਰਡਨ ਦੀ ਸੰਗਤ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 451ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਮਹਾਸਚਿਵ ਜਗਦੀਪ ਸਿੰਘ ਕਾਹਲੋਂ, ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਸੰਗਤਾਂ ਦੇ ਦਰਸ਼ਨ ਕੀਤੇ।
ਪਿਸ਼ੌਰੀ ਬਿਰਾਦਰੀ ਦੇ ਹਰਿੰਦਰ ਸਿੰਘ ਨੇ ਦੱਸਿਆ ਕਿ ਹਾਲਾਂਕਿ ਹਰ ਸਾਲ ਪਿਸ਼ੌਰੀ ਬਿਰਾਦਰੀ ਵੱਲੋਂ ਸਮਾਗਮ ਕਰਵਾਇਆ ਜਾਂਦਾ ਹੈ, ਪਰ ਇਸ ਵਾਰ ਸ੍ਰੀ ਗੁਰੂ ਅਮਰਦਾਸ ਜੀ ਦੇ 451ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਇਹ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਭਾਈ ਜਗਜੀਤ ਸਿੰਘ ਬੱਬੀਹਾ, ਭਾਈ ਤਰਨਵੀਰ ਸਿੰਘ ਰੱਬੀ, ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਮਹਾਸਚਿਵ ਜਗਦੀਪ ਸਿੰਘ ਕਾਹਲੋਂ ਅਤੇ ਰਾਜੌਰੀ ਸਿੰਘ ਸਭਾ ਦੇ ਪ੍ਰਧਾਨ ਹਰਮਨਜੀਤ ਸਿੰਘ ਵੱਲੋਂ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਗਏ। ਪਿਸ਼ੌਰੀ ਬਿਰਾਦਰੀ ਦੇ ਹਰਨਾਮ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਮੋਹਣ ਹੋਰਾ, ਨਰਿੰਦਰ ਸਿੰਘ, ਬਲਜੀਤ ਸਿੰਘ, ਬਲਬੀਰ ਸਿੰਘ, ਹਰਵਿੰਦਰ ਠੁਕਰਾਲ, ਸਰਣ ਸਿੰਘ, ਤੀਰਥ ਨਾਰੰਗ, ਰਾਜੂ ਢੀਂਗਰਾ, ਪ੍ਰੇਮ ਸਿੰਘ, ਜਸਮੀਤ ਸਿੰਘ ਗੋਲਾ, ਪ੍ਰੀਤਮ ਸਿੰਘ, ਬਲਵੰਤ ਸਿੰਘ, ਦਿਲਬਾਗ ਸਿੰਘ, ਜਸਵੰਤ ਸਿੰਘ, ਸੱਨੀ ਜੀ, ਪਰਮਿੰਦਰ ਸਿੰਘ ਆਦਿ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਸਫਲ ਹੋ ਸਕਿਆ।