BREAKING NEWS
'ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਪੰਜਾਬ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ:ਨਗਰ ਕੀਰਤਨ ਸਬੰਧੀ ਮੈਨੇਜਰ ਨੇ ਗਤਕਾ ਅਖਾੜਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 04, 2025 07:06 PM


ਅੰਮ੍ਰਿਤਸਰ-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 7 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਅੱਜ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਵੱਖ-ਵੱਖ ਗਤਕਾ ਅਖਾੜਿਆਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦਿੱਤਾ। ਇਸ ਮੌਕੇ ਗੱਲ ਕਰਦਿਆਂ ਸ. ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਥੇ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਂਦੇ ਹਨ, ਉਥੇ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੀ ਨਤਮਸਤਕ ਹੁੰਦੀਆਂ ਹਨ।
ਸ. ਧੰਗੇੜਾ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 7 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਵੇਰੇ 10:00 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਪੁਰਾਤਨ ਸ਼ਹਿਰ ਦੇ ਬਾਹਰਵਾਰ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਗਤਕਾ ਅਖਾੜਿਆਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਸਬੰਧੀ ਵਿਚਾਰ ਕੀਤੀ ਗਈ ਹੈ। ਉਨ੍ਹਾਂ ਸੰਗਤਾਂ ਨੂੰ ਜਿਥੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਦੀ ਅਪੀਲ ਕੀਤੀ, ਉਥੇ ਹੀ ਨਗਰ ਕੀਰਤਨ ਦੇ ਰਸਤਿਆਂ ਦੀ ਸਾਫ਼-ਸਫ਼ਾਈ ਅਤੇ ਸਵਾਗਤ ਵਾਸਤੇ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਸੁਪਰਵਾਈਜ਼ਰ ਸ. ਗੁਰਦੇਵ ਸਿੰਘ, ਗਤਕਾ ਮਾਸਟਰ ਸ. ਹਰਜੀਤ ਸਿੰਘ ਹੀਰਾ, ਸ. ਹਰੀ ਸਿੰਘ, ਸ. ਸੁਖਵੰਤ ਸਿੰਘ ਬਿੱਟੂ, ਭਾਈ ਅਰਜਨ ਸਿੰਘ, ਸ. ਦਲੇਰ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਕੁਲਦੀਪ ਸਿੰਘ, ਸ. ਗੁਰਦੀਪ ਸਿੰਘ, ਸ. ਬਲਦੇਵ ਸਿੰਘ, ਸ. ਜਤਿੰਦਰ ਸਿੰਘ ਆਦਿ ਮੌਜੂਦ ਸਨ।

Have something to say? Post your comment

 
 
 

ਪੰਜਾਬ

'ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ,ਪੁਜਾਰੀਆਂ ਨੂੰ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿਧਾਨ ਸਭਾ ਦੇ ਬਾਹਰ ਹੋਵੇਗਾ: ਹਰਜੋਤ ਬੈਂਸ