BREAKING NEWS
'ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਪੰਜਾਬ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 04, 2025 07:08 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਅੱਜ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਗੁਰਮਤਿ ਸਮਾਗਮ ਕੀਤੇ ਗਏ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਪੰਥਕ ਸ਼ਖਸੀਅਤਾਂ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਸ਼ੇਸ ਤੌਰ ਤੇ ਪਹੁੰਚੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 335 ਸਾਲਾ ਸ਼ਤਾਬਦੀ ਸਬੰਧੀ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਕੀਤੇ ਪ੍ਰਬੰਧਾਂ ਲਈ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬਾਨ, ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ. ਜਸਮੇਰ ਸਿੰਘ ਲਾਛੜੂ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਧਾਨ ਸ. ਬਲਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਮੈਂਬਰ ਸ. ਮਨਪ੍ਰੀਤ ਸਿੰਘ, ਸ. ਪ੍ਰਦੀਪ ਸਿੰਘ, ਸ. ਇੰਦਰ ਸਿੰਘ, ਸ. ਤੇਜਪਾਲ ਸਿੰਘ, ਸ. ਪੁਵੀਤ ਸਿੰਘ, ਸ. ਲਹੌਰਾ ਸਿੰਘ, ਸ. ਹਰੀ ਸਿੰਘ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਮੈਨੇਜਰ ਸ. ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

ਕੇਂਦਰ ਸਰਕਾਰ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਆਪਣੀ 2019 ਵਾਲੀ ਨੋਟੀਫਿਕੇਸ਼ਨ ਜਲਦ ਕਰੇ ਲਾਗੂ- ਜਥੇਦਾਰ ਗੜਗੱਜ

'ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ,ਪੁਜਾਰੀਆਂ ਨੂੰ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ