BREAKING NEWS
'ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਪੰਜਾਬ

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

ਕੌਮੀ ਮਾਰਗ ਬਿਊਰੋ | October 04, 2025 07:41 PM

ਚੰਡੀਗੜ- ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ, ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਬਣਾਉਣ ਅਤੇ ਸੜਕਾਂ ਨੂੰ ਸਾਰਿਆਂ ਲਈ ਸੁਰੱਖਿਅਤ ਬਣਾਉਣ ਲਈ ਇੱਕ ਬਹੁਤ ਵਿਲੱਖਣ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਸ਼ਾਨਦਾਰ ਪ੍ਰਾਪਤੀ ਹੈ ਕਿ ਇੱਥੇ ਲਗਭੱਗ ਦੋ ਸਾਲਾਂ ਦੇ ਸਮੇਂ ਦੌਰਾਨ 27, 500 ਡਰਾਈਵਰਾਂ ਨੂੰ ਸਫਲਤਾਪੂਰਵਕ ਸਿਖਲਾਈ ਦਿੱਤੀ ਜਾ ਚੁੱਕੀ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦਾ ਡਰਾਈਵਿੰਗ ਸਿਖਲਾਈ ਕੇਂਦਰ ਸੂਬਾ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਲਿਮਟਿਡ ਵਿਚਕਾਰ ਇੱਕ ਸਹਿਯੋਗੀ ਯਤਨ ਵਜੋਂ ਜੂਨ 2023 ਤੋਂ ਲਗਾਤਾਰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਖੇ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਡਰਾਈਵਿੰਗ ਦੀ ਸਿਖਲਾਈ ਦੇ ਕੇ ਯੋਗ ਵਪਾਰਕ ਵਾਹਨ ਡਰਾਈਵਰਾਂ ਦੀ ਘਾਟ ਨੂੰ ਪੂਰਾ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਯੋਗ ਡਰਾਈਵਰ ਤਿਆਰ ਕਰਨ ਵਿੱਚ ਇਹ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਾ ਰਹੇਗਾ।

ਸ. ਭੁੱਲਰ ਨੇ ਦੱਸਿਆ ਕਿ ਇਹ ਕੇਂਦਰ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ, ਰੁਜ਼ਗਾਰ ਯੋਗਤਾ ਵਧਾਉਣ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਰਾਈਵਿੰਗ ਦੀ ਸੁਚੱਜੀ ਸਿਖਲਾਈ ਨਾਲ ਸਬੰਧਤ ਸੜਕ ਸੁਰੱਖਿਆ ਪ੍ਰਤੀ ਉਤਸ਼ਾਹਿਤ ਹੁੰਦਾ ਹੈ ਅਤੇ ਸੰਭਾਵੀ ਹਾਦਸਿਆ ‘ਚ ਵੀ ਕਮੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਸਿਖਲਾਈ ਪ੍ਰਾਪਤ ਡਰਾਈਵਰਾਂ ਨਾਲ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਪ੍ਰਣਾਲੀ ਵੀ ਮਜ਼ਬੂਤ ਹੋਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਕੇਂਦਰ ਡਰਾਈਵਿੰਗ ਹੁਨਰ ਨੂੰ ਵਧਾਉਣ, ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿੱਚ ਡਰਾਈਵਰਾਂ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

Have something to say? Post your comment

 
 
 

ਪੰਜਾਬ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

ਕੇਂਦਰ ਸਰਕਾਰ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਆਪਣੀ 2019 ਵਾਲੀ ਨੋਟੀਫਿਕੇਸ਼ਨ ਜਲਦ ਕਰੇ ਲਾਗੂ- ਜਥੇਦਾਰ ਗੜਗੱਜ

'ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ,ਪੁਜਾਰੀਆਂ ਨੂੰ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ