BREAKING NEWS
• ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ • ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ • ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ • ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ

ਧਰਮ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 07, 2025 08:52 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਿਸ਼ਵ ਭਰ ਵਿੱਚ ਵੱਸਦੀ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੀ ਸੰਗਤ ਕਰਕੇ ਸਿੱਖੀ ਦੇ ਗੁਣ ਧਾਰਨ ਕੀਤੇ ਅਤੇ ਗੁਰੂ ਘਰ ਵਿੱਚ ਹਮੇਸ਼ਾ ਹੀ ਇੱਕ ਸੱਚੇ ਸੇਵਕ ਵਜੋਂ ਵਿਚਰੇ। ਉਨ੍ਹਾਂ ਕਿਹਾ ਕਿ ਤੀਸਰੇ ਪਾਤਸ਼ਾਹ ਜੀ ਨਾਲ ਗੂੜ੍ਹਾ ਰਿਸ਼ਤਾ ਹੋਣ ਦੇ ਬਾਵਜੂਦ ਵੀ ਸ੍ਰੀ ਗੁਰੂ ਰਾਮਦਾਸ ਜੀ ਨੇ ਸੱਚੇ ਸਿਦਕ ਤੇ ਸੇਵਾ ਭਾਵਨਾ ਨਾਲ ਸਿੱਖੀ ਕਮਾਈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤ ਦੇ ਚੌਥੇ ਵਾਰਸ ਬਣੇ। ਗੁਰਤਾਗੱਦੀ ਉੱਤੇ ਬਿਰਾਜਮਾਨ ਹੋਣ ਉਪਰੰਤ ਚੌਥੇ ਪਾਤਸ਼ਾਹ ਜੀ ਨੇ ਤੀਹ ਰਾਗਾਂ ਵਿੱਚ ਗੁਰਬਾਣੀ ਉਚਾਰਨ ਕੀਤੀ, ਜਿਸ ਤੋਂ ਸਾਨੂੰ ਅਕਾਲ ਪੁਰਖ ਨਾਲ ਪ੍ਰੇਮ ਭਗਤੀ, ਸਿੱਖੀ ਸੇਵਕੀ, ਨਿਮਰਤਾ, ਸਾਂਝੀਵਾਲਤਾ ਅਤੇ ਰੱਬੀ ਮਿਹਰ ਦੇ ਪਾਤਰ ਕਿਵੇਂ ਬਣਿਆ ਜਾ ਸਕਦਾ ਹੈ, ਇਸ ਦੀ ਸਿੱਖਿਆ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸ਼ਹਿਰ ਵਸਾ ਕੇ 52 ਤਰ੍ਹਾਂ ਦੀ ਕਿਰਤ ਕਰਨ ਵਾਲਿਆਂ ਨੂੰ ਸ਼ਹਿਰ ਵਿੱਚ ਵਸਾਇਆ। ਗੁਰੂ ਸਾਹਿਬ ਜੀ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਅੰਮ੍ਰਿਤ ਸਰੋਵਰ ਤਿਆਰ ਕਰਵਾਇਆ ਜਿਸ ਵਿੱਚ ਇਸ਼ਨਾਨ ਕਰਕੇ ਸੰਗਤਾਂ ਅੱਜ ਵੀ ਮੇਰ-ਤੇਰ, ਊਚ-ਨੀਚ, ਜਾਤ-ਪਾਤ ਦੇ ਵਿਤਕਰੇ ਤੋਂ ਰਹਿਤ ਗੁਰੂ ਸਾਹਿਬ ਦਾ ਰੂਹਾਨੀਅਤ ਭਰਿਆ ਉਪਦੇਸ਼ ਪ੍ਰਾਪਤ ਕਰਦੀਆਂ ਹਨ।
ਜਥੇਦਾਰ ਗੜਗੱਜ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸੇਵਾ, ਨਿਮਰਤਾ ਅਤੇ ਨਿਸ਼ਕਾਮ ਭਾਵਨਾ ਨਾਲ ਕੌਮ ਦੀ ਚੜ੍ਹਦੀ ਕਲਾ, ਏਕਤਾ ਅਤੇ ਲੋਕ ਭਲਾਈ ਦੇ ਕਾਰਜ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਹਰ ਸਿੱਖ ਗੁਰਬਾਣੀ ਅਤੇ ਬਾਣੇ ਦਾ ਧਾਰਨੀ ਹੋ ਕੇ ਆਪਣੀ ਅਗਲੀਆਂ ਪੀੜ੍ਹੀਆਂ ਨੂੰ ਵੀ ਗੁਰਮਤਿ ਤੇ ਸਿੱਖੀ ਸਿਧਾਂਤਾਂ ਨਾਲ ਜੋੜੇ।

Have something to say? Post your comment

 
 
 
 

ਧਰਮ

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਕਾਲਕਾ ਅਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਧਾਈਆਂ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ