BREAKING NEWS

ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 07, 2025 09:09 PM

ਅੰਮ੍ਰਿਤਸਰ-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਿਭਾਈ ਗਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ।
ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਆ।
ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਗਸੀਰ ਸਿੰਘ ਮਾਂਗੇਆਣਾ, ਸਕੱਤਰ ਸ. ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਡੀਸੀਪੀ ਸ. ਜਗਜੀਤ ਸਿੰਘ ਵਾਲੀਆ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸ. ਅਮਰਬੀਰ ਸਿੰਘ ਢੋਟ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਰਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਬਲਵਿੰਦਰ ਸਿੰਘ ਅਤੇ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।

Have something to say? Post your comment

 
 
 

ਪੰਜਾਬ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਵਿਧਾਇਕ ਹਰਮੀਤ ਪਠਾਨਮਾਜਰਾ ਦੀ ਲਗਾਤਾਰ ਦੂਜੀ ਵਾਰ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਜਮਾਇਤੁਲ ਕੁਰੈਸ਼ ਸੰਮਤੀ ਰਾਜਿਸਥਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 10 ਲੱਖ ਰੁਪਏ ਭੇਟ

ਸਿੱਖ ਵਸੋਂ ਵਾਲੇ ਇਲਾਕਿਆ ਨੂੰ ਯੂ.ਐਨ. ਤੁਰੰਤ ਨੋ ਫਲਾਈ ਜੋਨ ਐਲਾਨ ਕਰਕੇ ਸਿੱਖਾਂ ਦੀ ਹਰ ਪੱਖੋ ਹਿਫਾਜਤ ਦੀ ਜਿੰਮੇਵਾਰੀ ਨਿਭਾਏ : ਮਾਨ

ਸਰਬ-ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਮਾਨਵਤਾ ਦੇ ਦੁਸ਼ਮਣ- ਬਾਬਾ ਬਲਬੀਰ ਸਿੰਘ

ਸ਼ਹੀਦੀ ਨਗਰ ਕੀਰਤਨ ਅਸਾਮ ਤੋਂ ਆਰੰਭ ਹੋਇਆ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ ਲਈ ਰਵਾਨਾ